![](https://www.thestellarnews.com/wp-content/uploads/2024/02/toddlers.jpg)
ਪਠਾਨਕੋਟ (ਦ ਸਟੈਲਰ ਨਿਊਜ਼)। ਕੋਵਿਡ-19 ਦੇ ਮੱਦੇਨਜ਼ਰ ਜ਼ਿਲੇ ਅੰਦਰ ਲਗਾਇਆ ਗਿਆ ਕਰਫਿਊ ਲਗਾਤਾਰ ਜਾਰੀ ਹੈ, ਪਰ ਕਰਫਿਊ ਵਿਚ ਢਿੱਲ ਕਰਦਿਆਂ ਜ਼ਿਲਾ ਮੈਜਿਸਟਰੇਟ ਵੱਲੋਂ ਕੁੱਝ ਦੁਕਾਨਾਂ/ਕਾਰੋਬਾਰੀ ਸੰਸਥਾਵਾਂ ਨੂੰ ਤਰਤੀਬਵਾਰ ਨਿਰਧਾਰਤ ਸਮੇਂ ਅਨੁਸਾਰ ਖੋਲਣ ਦੀ ਅਗਿਆ ਦਿੱਤੀ ਗਈ ਸੀ। ਜ਼ਿਲਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਹੁਣ ਇਨਾਂ ਦੁਕਾਨਾਂ/ਕਾਰੋਬਾਰੀ ਸੰਸਥਾਵਾਂ ਦਾ ਸਮਾਂ ਜੋ ਕਿ ਪਹਿਲਾਂ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਰੱਖਿਆ ਗਿਆ ਸੀ ਨੂੰ ਬਦਲਦਿਆਂ ਇਹ ਸਮਾਂ ਹੁਣ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕਰ ਦਿੱਤਾ ਗਿਆ ਹੈ।
![](https://www.thestellarnews.com/wp-content/uploads/2023/11/dasuya_heights-academy-copy.jpg)
ਜ਼ਿਲਾ ਮੈÎਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਕਰਫਿਊ ਦੌਰਾਨ ਕੁਝ ਦੁਕਾਨਾਂ ਨੂੰ ਸੂਚੀਬੱਧ ਸਮੇਂ ਮੁਤਾਬਕ ਖੋਲਣ ਦੀ ਢਿੱਲ ਦਿੱਤੀ ਹੋਈ ਹੈ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਨਾਂ ਦੁਕਾਨਾਂ/ਕਾਰੋਬਾਰੀ ਸੰਸਥਾਵਾਂ ਨੂੰ ਖੋਲਣ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਇਸ ਦੌਰਾਨ ਸਿਰਫ਼ ਜ਼ਰੂਰਤ ਪੈਣ ਤੇ ਹੀ ਘਰੋਂ ਬਾਹਰ ਨਿੱਕਲਿਆ ਜਾਵੇ। ਉਹਨਾਂ ਕਿਹਾ ਕਿ ਬਾਹਰ ਆਉਣ ਜਾਣ ਵੇਲੇ ਮਾਸਕ ਅਤੇ ਸਮਾਜਿਕ ਦੂਰੀ ਦਾ ਖਾਸ ਖਿਆਲ ਰੱਖਿਆ ਜਾਵੇ।