ਕੁਆਰੰਟਾਇਨ ਕੀਤੇ ਲੋਕਾਂ ਨੂੰ ਕਰਵਾਇਆ ਜਾ ਰਿਹਾ ”ਕੋਵਾ” ਐਪ ਡਾਊਨਲੋਡ

ਪਠਾਨਕੋਟ (ਦ ਸਟੈਲਰ ਨਿਊਜ਼)। ਕਰੋਨਾ ਵਾਈਰਸ ਦੁਨੀਆ ਭਰ ਦੇ ਲਗਭਗ ਸਾਰੇ ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਜਿਸ ਕਰਕੇ ਭਾਰਤ ਸਰਕਾਰ ਵੱਲੋਂ ਕਰੋਨਾ ਵਾਈਰਸ ਨੂੰ ਮਹਾਂਮਾਰੀ ਘੋਸ਼ਿਤ ਕੀਤਾ ਗਿਆ ਹੈ ਇਸ ਦੇ ਨਾਲ ਹੀ ਸਰਕਾਰ ਵੱਲੋਂ ਆਦੇਸ਼ ਵੀ ਜਾਰੀ ਕੀਤੇ ਗਏ ਹਨ ਕਿ ਹਰੇਕ ਵਿਅਕਤੀ ਆਪਣੇ ਮੋਬਾਇਲ ਫੋਨ ਵਿੱਚ ”ਕੋਵਾ” ਮੋਬਾਇਲ ਐਪ ਡਾਊਨਲੋਡ ਕੀਤਾ ਜਾਵੇ ਤਾਂ ਜੋ ਇੱਕ ਤਾਂ ਵਿਅਕਤੀ ਮੋਜੂਦਾ ਸਥਿਤੀ ਤੋਂ ਜਾਣੂ ਹੋ ਸਕੇ ਅਤੇ ਪੂਰੀ ਤਰਾਂ ਨਾਲ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਜਾਗਰੁਕ ਹੋ ਸਕੇ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ।

Advertisements

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਜਿਲਾ ਪ੍ਰਸਾਸਨ ਵੱਲੋਂ ਬਣਾਈਆਂ ਟੀਮਾਂ ਵੱਲੋਂ ਸਮੂਚੇ ਜਿਲਾ ਪਠਾਨਕੋਟ ਦੇ ਪਿੰਡਾਂ ਵਿੱਚ ਸਰਵੇ ਕੀਤਾ ਜਾ ਰਿਹਾ ਹੈ। ਉਹਨਾ ਦੱਸਿਆ ਕਿ ਇਸ ਸਰਵੇਂ ਦੋਰਾਨ ਅਗਰ ਕਿਸੇ ਵਿਅਕਤੀ ਨੂੰ ਕਰੋਨਾ ਵਾਈਰਸ ਦੇ ਲੱਛਣ ਆਦਿ ਨਜਰ ਆਉਂਦੇ ਹਨ ਤਾਂ ਉਸ ਵਿਅਕਤੀ ਨੂੰ ਘਰ ਵਿੱਚ ਏਕਾਂਤਵਾਸ ਕਰਦਿਆਂ ਹੋਇਆ ਉਸ ਦੀ ਜਾਂਚ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਜਿਲਾ ਪਠਾਨਕੋਟ ਵਿੱਚ ਜੋ ਲੋਕ ਕਰੋਨਾ ਪਾਜੀਟਿਵ ਹਨ ਉਹਨਾਂ ਦੇ ਸੰਪਰਕ ਵਿੱਚ ਆਉਂਣ ਵਾਲੇ ਲੋਕਾਂ ਨੂੰ ਵੀ ਘਰਾਂ ਅੰਦਰ ਕੋਰਿਨਟਾਈਨ ਕੀਤਾ ਗਿਆ ਹੈ ਅਤੇ ਉਹਨਾਂ ਨੂੰ ਸਿਹਤ ਵਿਭਾਗ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਤੋਂ ਵੀ ਜਾਣੂ ਕਰਵਾਇਆ ਜਾਂਦਾ ਹੈ।

ਉਹਨਾਂ ਦੱਸਿਆ ਕਿ ਜਿਨਾਂ ਪਿੰਡਾਂ ਵਿੱਚ ਰਹਿੰਦੇ ਲੋਕ ਜੋ ਪਿੰਡ ਤੋਂ ਬਾਹਰ ਕੰਮ ਕਰਦੇ ਹਨ ਅਤੇ ਪਿਛਲੇ ਦਿਨਾਂ ਦੋਰਾਨ ਘਰ ਵਾਪਸ ਆਏ ਹਨ ਉਹਨਾਂ ਲੋਕਾਂ ਨੂੰ ਵੀ ਘਰਾਂ ਅੰਦਰ ਕੋਰਿਨਟਾਈਨ ਕੀਤਾ ਗਿਆ ਹੈ ਅਤੇ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਲੋਕ ਭੀੜ ਵਾਲੀਆਂ ਸਥਾਨਾਂ, ਵਿਆਹ ਆਦਿ ਸਮਾਰੋਹ ਵਿੱਚ 14 ਦਿਨਾਂ ਤੱਕ ਸਾਮਲ ਨਾ ਹੋਣ। ਉਹਨਾਂ ਦੱਸਿਆ ਕਿ ਘਰਾਂ ਅੰਦਰ ਏਕਾਂਤਵਾਸ ਕੀਤੇ ਲੋਕਾਂ ਦੇ ਘਰਾਂ ਦੇ ਬਾਹਰ ਸਿਹਤ ਵਿਭਾਗ ਦੀ ਟੀਮ ਵੱਲੋਂ ਸਟੀਕਰ ਲਗਾਇਆ ਜਾਂਦਾ ਹੈ ਅਤੇ ਹਰ ਰੋਜ ਇਨਾਂ ਲੋਕਾਂ ਦੀ ਸਿਹਤ ਦੀ ਜਾਂਚ ਵੀ ਕੀਤੀ ਜਾਂਦੀ ਹੈ।

LEAVE A REPLY

Please enter your comment!
Please enter your name here