ਜਿਲੇ ਦੇ 2 ਹੋਰ ਪੋਜ਼ੀਟਿਵ ਕੇਸ ਆਏ ਸਾਹਮਣੇ: ਸਿਵਲ ਸਰਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਥੇ ਅੱਜ 2 ਹੋਰ ਪੋਜ਼ੀਟਿਵ ਕੇਸ ਸਾਹਮਣੇ ਆਏ ਹਨ, ਉਥੇ ਕੋਰੋਨਾ ਵਾਇਰਸ ਪੀੜਤ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਟਾਂਡਾ ਬਲਾਕ ਦੇ ਜਿਸ 35 ਸਾਲਾ ਵਿਅਕਤੀ ਦੀ ਮੌਤ ਹੋਈ ਹੈ, ਉਹ ਗੁਰਦਿਆਂ ਦੀ ਬੀਮਾਰੀ ਤੋਂ ਪੀੜਤ ਸੀ ਅਤੇ ਜਲੰਧਰ ਦੇ ਕਿਡਨੀ ਹਸਪਤਾਲ ਵਿੱਚ ਉਸ ਦਾ ਇਲਾਜ ਚੱਲ ਰਿਹਾ ਸੀ।

Advertisements

ਉਹਨਾਂ ਦੱਸਿਆ ਕਿ ਇਹ ਵਿਅਕਤੀ 16 ਮਈ ਨੂੰ ਉਕਤ ਹਸਪਤਾਲ ਵਿਖੇ ਦਾਖਲ ਹੋਇਆ, ਜਿਥੇ ਇਸ ਦਾ ਸੈਂਪਲ ਲਿਆ ਗਿਆ। ਉਹਨਾਂ ਦੱਸਿਆ ਕਿ ਇਸ ਦਾ ਸੈਂਪਲ ਪੋਜ਼ੀਟਿਵ ਪਾਇਆ ਗਿਆ ਅਤੇ ਇਸ ਮਰੀਜ਼ ਦੀ 17 ਮਈ ਸ਼ਾਮ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਹੀ ਮੌਤ ਹੋ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲੇ ਦੇ ਸਿਹਤ ਵਿਭਾਗ ਵਲੋਂ ਹੁਣ ਤੱਕ 1531 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨ•ਾਂ ਵਿੱਚੋਂ 1345 ਨੈਗੇਟਿਵ ਅਤੇ 64 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਹਨਾਂ ਕਿਹਾ ਕਿ 26 ਸੈਂਪਲ ਇਨਵੈਲਿਡ ਪਾਏ ਗਏ ਹਨ।

ਉਧਰ ਬਾਅਦ ਦੁਪਹਿਰ ਅੱਜ ਕੋਵਿਡ-19 ਦੇ ਸੈਂਪਲਾਂ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਸੈਲੇਸ਼ ਨੇ ਦੱਸਿਆ ਕਿ ਅੱਜ 2 ਹੋਰ ਪੋਜ਼ੀਟਿਵ ਕੇਸ ਸਾਹਮਣੇ ਆਏ ਹਨ। ਉਹਨਾਂ ਕਿਹਾ ਕਿ ਜਿਹੜੇ 23 ਵਿਅਕਤੀ ਦੁਬਈ ਤੋਂ ਆਏ ਹਨ, ਉਹਨਾਂ ਵਿੱਚੋਂ ਉਕਤ ਦੋ ਕੇਸ ਸਾਹਮਣੇ ਆਏ ਹਨ। ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵਲੋਂ ਪਹਿਲਾਂ ਹੀ ਦੁਬਈ ਤੋਂ ਆਏ ਇਨਾਂ ਵਿਅਕਤੀਆਂ ਨੂੰ ਕੋਵਿਡ ਕੇਅਰ ਸੈਂਟਰ ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਇਕਾਂਤਵਾਸ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਹੁਣ ਤੱਕ ਜ਼ਿਲੇ ਵਿੱਚ ਪੋਜ਼ੀਟਿਵ ਕੇਸਾਂ ਦੀ ਗਿਣਤੀ 96 ਹੋ ਗਈ ਹੈ, ਜਿਨਾਂ ਵਿੱਚੋਂ ਅੱਜ ਹੋਈ ਇਕ ਹੋਰ ਮੌਤ ਸਮੇਤ ਹੁਣ ਤੱਕ 5 ਮੌਤਾਂ ਹੋ ਚੁੱਕੀਆਂ ਹਨ।

LEAVE A REPLY

Please enter your comment!
Please enter your name here