ਮਜ਼ਦੂਰਾਂ ਦੀ ਸੰਭਾਵਿਤ ਘਾਟ ਦੇ ਮੱਦੇ ਨਜ਼ਰ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕਾਹਲ ਨਾਂ ਕਰਨ: ਡਾ. ਅਮਰੀਕ

ਪਠਾਨਕੋਟ (ਦ ਸਟੈਲਰ ਨਿਊਜ਼)। ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਸੰਭਾਵਿਤ ਘਾਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਪਠਾਨਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਕਟਾਰੂਚੱਕ ਦੇ ਕਿਸਾਨ ਸੁਰਜੀਤ ਸਿੰਘ ਦੇ ਖੇਤਾਂ ਵਿੱਚ ਕਣਕ ਬੀਜਣ ਵਾਲੀ ਜ਼ੀਰੋ ਡਰਿਲ ਵਿੱਚ ਕੁਝ ਤਬਦੀਲੀਆਂ ਕਰਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਪ੍ਰੀਖਣ ਸਫਲਤਾ ਪੂਰਵਕ ਕੀਤਾ ਗਿਆ। ਜਿਸ ਤੋਂ ਕਿਸਾਨ ਬਹੁਤ ਪ੍ਰਭਾਵਿਤ ਹੋਏ ਅਤੇ ਉਹਨਾਂ ਫੈਸਲਾ ਕੀਤਾ ਕਿ ਕੁਝ ਨਾਂ ਕੁਝ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇਗੀ। ਇਸ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ.ਪ੍ਰਿਤਪਾਲ ਸਿੰਘ  ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ਼ ਚੰਦਰ, ਜਤਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ,ਧਰਮਿੰਦਰ ਸਿੰਘ ਸਰਪੰਚ ਲਦਪਾਲਵਾਂ, ਅਮਨਦੀਪ ਸਿੰਘ ਮਹਾਜਨ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ), ਸਰਵਨ ਸਿੰਘ, ਸੁਰਜੀਤ ਸਿੰਘ ਸਮੇਤ ਹੋਰ ਵੀ ਕਿਸਾਨ ਹਾਜ਼ਰ ਸਨ।

Advertisements

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਪਠਾਨਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਝੋਨਾ ਬੀਜਣ ਵਾਲੀ ਦਾ ਪਿੰਡ ਕਟਾਰੂਚੱਕ ਵਿੱਚ ਸਫਲਤਾਪੂਰਵਕ ਪ੍ਰੀਖਣ ਕੀਤਾ

ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ,ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਸਮੇਂ ਆਉਣ ਵਾਲੀ, ਮਜ਼ਦੂਰਾਂ ਦੀ ਸੰਭਾਵਿਤ ਘਾਟ ਦਾ ਇਕ ਵਧੀਆਂ ਹੱਲ ਹੈ । ਉਹਨਾਂ ਨੇ ਕਿਹਾ ਕਿ ਇਹ ਵੇਖਣ ਵਿਚ ਆਇਆ ਹੈ ਕਿ ਕੁਝ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਵੀ ਕਰ ਦਿਤੀ ਹੈ, ਜੋ ਕਿ ਬਹੁਤ ਅਗੇਤੀ ਹੈ। ਉਹਨਾਂ ਕਿਹਾ ਕਿ ਜੂਨ ਮਹੀਨੇ ਵਿੱਚ ਸਿੱਧੀ ਬਿਜਾਈ ਨਾਲ ਬੀਜੀ ਝੋਨੇ ਦੀ ਫਸਲ ਚੰਗਾ ਝਾੜ ਦਿੰਦੀ ਹੈ ਅਤੇ ਮਈ ਮਹੀਨੇ ਵਿਚ ਅਗੇਤੀ ਬਿਜਾਈ ਕਰਨ ਨਾਲ ਪਾਣੀ ਦੀ ਖਪਤ ਜ਼ਿਆਦਾ ਹੁੰਦੀ ਹੈ ਅਤੇ ਨਦੀਨਾਂ ਦੀ ਸਮੱਸਿਆ ਵੀ ਜ਼ਿਆਦਾ ਆਉਂਦੀ ਹੈ। ਉਹਨਾਂ ਨੇ ਕਿਹਾ ਕਿ ਝੋਨਾ ਬੀਜਣ ਵਾਲੀਆ ਡਰਿੱਲਾਂ ਦੀ ਘਾਟ ਕਾਰਨ ਸਕੱਤਰ ਖੇਤੀਬਾੜੀ ਵਿਭਾਗ ਕਾਹਨ ਸਿੰਘ ਪੰਨੂ ਦੇ ਨਿਰਦੇਸ਼ਾਂ ਤੇ ਧਰਮਿੰਦਰ ਸਿੰਘ ਵਾਸੀ ਪਿੰਡ ਲਦਪਾਲਵਾਂ ਦੀ ਕਣਕ ਬੀਜਣ ਵਾਲੀ ਜ਼ੀਰੋ ਡਰਿੱਲ ਵਿੱਚ ਹੀ ਕੁਝ ਤਬਦੀਲੀਆਂ ਕਰਕੇ ਝੋਨਾ ਬੀਜਣ ਦਾ ਪ੍ਰੀਖਣ ਕੀਤਾ ਗਿਆ ਜੋ ਬਹੁਤ ਸਫਲ ਰਿਹਾ।

ਝੋਨੇ ਦੀ ਸਿੱਧੀ ਬਿਜਾਈ 1 ਜੂਨ ਤੋਂ 15 ਜੂਨ ਅਤੇ ਬਾਸਮਤੀ ਦੀ ਬਿਜਾਈ 15 ਜੂਨ ਤੋਂ 31 ਜੂਨ ਤੱਕ ਕਰਨ ਦਾ ਸੁਝਾਅ

ਉਨਾਂ ਕਿਸਾਨਾਂ ਨੂੰ ਅਪੀਲ  ਕਰਦਿਆਂ ਕਿਹਾ ਕਿ ਜੋ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਾ ਚਾਹੁੰਦਾ ਹੈ ਉਹ ਖੇਤੀ ਮਾਹਿਰਾਂ ਨਾਲ ਸੰਪਰਕ ਕਰੇ ਤਾਂ ਜੋ ਸਹੀ ਤਕਨੀਕੀ ਅਗਵਾਈ ਦਿੱਤੀ ਜਾ ਸਕੇ ਅਤੇ ਕਿਸਾਨ ਨੂੰ ਕਿਸੇ ਕਿਸਮ ਦੀ ਸਮੱਸਿਆਂ ਦਾ ਸਾਹਮਣਾ ਨਾਂ ਕਰਨਾ ਲਵੇ। ਉਨਾਂ ਕਿਹਾ ਕਿ ਜੂਨ ਦਾ ਪਹਿਲਾ ਪੰਦਰਵਾੜਾ ਝੋਨੇ ਦੀ ਸਿੱਧੀ ਬਿਜਾਈ ਲਈ ਅਤੇ ਬਾਸਮਤੀ ਲਈ ਜੂਨ ਦਾ ਦੂਜਾ ਪੰਦਰਵਾੜਾਂ ਢੁਕਵਾਂ ਸਮਾਂ ਹੈ।ਉਨਾਂ ਕਿਹਾ ਕਿ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪੀ ਆਰ 126 ਅਤੇ ਪੂਸਾ ਬਾਸਮਤੀ 1509 ਦੀ ਬਿਜਾਈ ਜੂਨ ਦੇ ਦੂਜੇ ਪੰਦਰਵਾੜੇ ਵਿੱਚ ਵੀ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਵਿੱਚ ਹੀ ਕੀਤੀ ਜਾਵੇ ਤਾਂ ਬੇਹਤਰ ਹੈ।ਉਨਾਂ ਕਿਹਾ ਕਿ ਰੌਣੀ ਉਪਰੰਤ ਖੇਤ ਤਰ ਵੱਤਰ ਦੀ ਹਾਲਤ ਵਿਚ ਆਉਣ ਤੇ ਦੋ ਵਾਰ ਹੱਲਾਂ ਨਾਲ ਵਾਹ ਕੇ ਤੇ ਸੁਹਾਗੇ ਦੀ ਦੋਹਰ ਪਾ ਕੇ ਤੁਰੰਤ ਬਿਜਾਈ ਕਰ ਦਿਉ।

ਉਨਾਂ ਕਿਹਾ ਕਿ ਬਿਜਾਈ ਕਰਨ  ਤੋਂ ਪਹਿਲਾਂ ਬੀਜ ਨੂੰ 8-12 ਘੰਟੇ ਤਕ ਪਾਣੀ ਵਿਚ ਭਿਉਂ ਕੇ ਰੱਖਣ ਤੋਂ ਬਾਅਦ ਛਾਵੇਂ ਸੁਕਾ ਕੇ ਦਵਾਈ ਨਾਲ ਸੋਧ ਲਵੋ।ਉਨਾਂ ਨੇ ਕਿਹਾ ਕਿ ਨਦੀਨਾਂ ਦੀ ਸਮੱਸਿਆ ਅਤੇ ਖੁਰਾਕੀ ਤੱਤਾਂ ਖਾਸ ਕਰਕੇ ਲੋਹੇ ਦੀ ਘਾਟ ਤੋਂ ਬਚਾਅ ਲਈ ਪਹਿਲਾ ਪਾਣੀ ਦੇਰੀ ਨਾਲ, ਤੇ ਤਕਰੀਬਨ 21 ਦਿਨਾਂ ਬਾਅਦ ਲਾਉ।ਉਨਾਂ ਕਿਹਾ ਕਿ ਬਹੁਤ ਸਾਰੇ ਕਿਸਾਨ ਇਸ ਵਿਧੀ ਵਿੱਚ ਰੁਚੀ ਦੇ ਰਹੇ ਹਨ ਅਤੇ ਕਈ ਕਿਸਾਨ ਪਹਿਲੀ ਵਾਰ ਇਸ ਵਿਧੀ ਨੂੰ ਅਪਣਾ ਰਹੇ ਹਨ ਇਸ ਲਈ ਇਸ ਤਕਨੀਕ ਦੇ ਤਕਨੀਕੀ ਨੁਕਤਿਆਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਸਮੱਸਿਆਂ ਨਾਂ ਆਵੇ।

LEAVE A REPLY

Please enter your comment!
Please enter your name here