ਜਿਲੇ ਵਿੱਚ ਮਿਲਿਆ ਇੱਕ ਹੋਰ ਪਾਜੀਟਿਵ ਕੇਸ

ਪਠਾਨਕੋਟ(ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਸ਼ਨੀਵਾਰ ਨੂੰ ਇੱਕ ਹੋਰ ਕਰੋਨਾ ਪਾਜੀਟਿਵ ਮਰੀਜ ਦੀ ਪੁਸ਼ਟੀ ਹੋਈ ਹੈ। ਹੁਣ ਇਸ ਸਮੇਂ ਜਿਲਾ ਪਠਾਨਕੋਟ ਵਿੱਚ ਕੁੱਲ ਤਿੰਨ ਕੋਰੋਨਾ ਪਾਜੀਟਿਵ ਲੋਕਾਂ ਦਾ ਆਈਸੋਲੇਸ਼ਨ ਹਸਪਤਾਲ ਚਿੰਤਪੂਰਨੀ ਮੈਡੀਕਲ ਕਾਲਜ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।

Advertisements

ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਅੱਜ ਜੋ ਵਿਅਕਤੀ ਕਰੋਨਾ ਪਾਜੀਟਿਵ ਆਇਆ ਹੈ ਉਹ ਮੂੰਬਈ ਵਿਖੇ ਕੰਮ ਕਰਦਾ ਸੀ ਅਤੇ ਪਿਛਲੇ ਦਿਨਾਂ ਦੋਰਾਨ ਉਹ ਜਿਲਾ ਪਠਾਨਕੋਟ ਲਈ ਨਿਕਲਿਆ ਸੀ। 21 ਮਈ ਨੂੰ ਜਦੋਂ ਇਹ ਵਿਅਕਤੀ ਪਹੁੰਚਿਆ ਤਾਂ ਇਸ ਨੂੰ ਕਰੋਨਾ ਦੇ ਕੂਝ ਲੱਛਣ ਹੋਣ ਦੀ ਸੰਕਾ ਹੋਈ ਅਤੇ ਇਹ ਵਿਅਕਤੀ ਆਪਣੇ ਘਰ ਨਾ ਜਾ ਕੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਪਹੁੰਚਿਆ ਜਿੱਥੇ ਇਸ ਦਾ ਕਰੋਨਾ ਟੈਸਟ ਲਈ ਸੈਂਪਲਿੰਗ ਕੀਤੀ ਗਈ ਅਤੇ ਅੱਜ ਇਸ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ। ਉਹਨਾਂ ਕਿਹਾ ਕਿ ਇਸੇ ਹੀ ਤਰਾਂ ਪਿਛਲੇ ਦਿਨਾ ਦੋਰਾਨ ਵੀਰਵਾਰ ਨੂੰ 2 ਮਾਮਲੇ ਕਰੋਨਾ ਪਾਜੀਟਿਵ ਦੇ ਸਾਹਮਣੇ ਆਏ ਹਨ ਜਿਨਾਂ ਵਿੱਚੋਂ ਇੱਕ ਵਿਅਕਤੀ ਵਿਦੇਸ਼ ਤੋਂ ਆਇਆ ਹੈ ਅਤੇ ਦੂਸਰਾ ਪਠਾਨਕੋਟ ਸਿਟੀ ਦਾ ਹੀ ਰਹਿਣ ਵਾਲਾ ਹੈ।

ਫਾਸਟ ਫੂਡ ਦਾ ਕੰਮ ਕਰਦਾ ਸੀ ਲਾੱਕ ਡਾਊਣ ਦੇ ਚਲਦਿਆ ਪਿਛਲੇ ਲੰਮੇ ਸਮੇਂ ਤੋਂ ਫਾਸਟ ਫੂਡ ਦਾ ਕੰਮ ਬੰਦ ਰੱਖਿਆ ਹੋਇਆ ਹੈ। ਉਨਾਂ ਕਿਹਾ ਕਿ ਇਨਾਂ ਤਿੰਨ ਕਰੋਨਾ ਪਾਜੀਟਿਵ ਲੋਕਾਂ ਨੂੰ ਚਿੰਤਪੂਰਨੀ ਮੈਡੀਕਲ ਕਾਲਜ ਬੰਧਾਨੀ ਵਿਖੇ ਬਣਾਏ ਆਈਸੋਲੇਸ਼ਨ ਸੈਂਟਰ ਵਿੱਚ ਆਈਸੋਲੇਟ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਵਧਾਨ ਰਹੋਂ ਘਰਾਂ ਅੰਦਰ ਰਹੋ, ਮਾਸਕ ਪਾਓ ਅਤੇ ਸੋਸਲ ਡਿਸਟੈਂਸ ਦੀ ਪੂਰੀ ਤਰਾਂ ਨਾਲ ਪਾਲਣਾ ਕਰੋਂ ਤਾਂ ਹੀ ਅਸੀਂ ਪੂਰੀ ਤਰਾਂ ਨਾਲ ਕਰੋਨਾ ਵਾਈਰਸ ਤੋਂ ਬਚ ਸਕਾਂਗੇ।

LEAVE A REPLY

Please enter your comment!
Please enter your name here