ਜ਼ਿਲੇ ‘ਚ 87 ਹੋਰ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ ਲਏੇ ਗਏ ਸੈਂਪਲ: ਸਿਵਲ ਸਰਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਅੱਜ ਸ਼ੱਕੀ ਲੱਛਣਾਂ ਵਾਲੇ 87 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨਾਂ ਵਿੱਚ 50 ਨਵੇਂ ਆਏ ਪ੍ਰਵਾਸੀ ਭਾਰਤੀ ਵਿਅਕਤੀ ਹਨ। ਉਹਨਾਂ ਦੱਸਿਆ ਕਿ ਬਾਹਰਲੇ ਦੇਸ਼ਾਂ ਤੋਂ ਆਏ ਇਨਾਂ ਵਿਅਕਤੀਆਂ ਨੂੰ ਰਿਆਤ ਬਾਹਰਾ ਇੰਸਟੀਚਿਊਟ ਵਿਖੇ ਇਕਾਂਤਵਾਸ ਕੀਤਾ ਗਿਆ ਹੈ।

Advertisements

ਉਹਨਾਂ ਦੱਸਿਆ ਕਿ ਹੁਣ ਤੱਕ 1857 ਸੈਂਪਲ ਲਏ ਜਾ ਚੁੱਕੇ ਹਨ, ਜਿਸ ਵਿੱਚੋਂ 1519 ਸੈਂਪਲ ਨੈਗੇਟਿਵ ਆਏ ਹਨ, 103 ਪੋਜ਼ੀਟਿਵ ਅਤੇ 206 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਹਨਾਂ ਕਿਹਾ ਕਿ ਹੁਣ ਤੱਕ 29 ਸੈਂਪਲ ਇਨਵੈਲਿਡ ਪਾਏ ਗਏ ਹਨ। ਸਿਵਲ ਸਰਜਨ ਨੇ ਦੱਸਿਆ ਕਿ ਇਸ ਵੇਲੇ ਜ਼ਿਲੇ ਵਿੱਚ 9 ਐਕਟਿਵ ਕੇਸ ਹਨ ਅਤੇ 5 ਮੌਤਾਂ ਹੋ ਚੁੱਕੀਆਂ ਹਨ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਘਰਾਂ ਤੋਂ ਜ਼ਰੂਰੀ ਕੰਮ ਲਈ ਬਾਹਰ ਨਿਕਲਣ ਵਾਲੇ ਹਰ ਵਿਅਕਤੀ ਲਈ ਮੂੰਹ ‘ਤੇ ਮਾਸਕ ਲਗਾਉਣਾ ਜ਼ਰੂਰੀ ਹੈ ਅਤੇ ਜੇਕਰ ਕੋਈ ਇਸਦੀ ਪਾਲਣਾ ਨਹੀਂ ਕਰਦਾ, ਤਾਂ ਉਸ ਨੂੰ 200 ਰੁਪਏ ਅਤੇ ਜਨਤਕ ਸਥਾਨਾਂ ‘ਤੇ ਥੂਕਣ ਵਾਲੇ ਵਿਅਕਤੀ ਨੂੰ 100 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here