ਪੰਜਾਬ ਸਰਕਾਰ ਨੇ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਨੂੰ ਸਫਲ ਢੰਗ ਨਾਲ ਨੇਪਰੇ ਚਾੜਿਆ: ਜੋਗਿੰਦਰ ਪਾਲ

ਪਠਾਨਕੋਟ (ਦ ਸਟੈਲਰ ਨਿਊਜ਼)। ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਵਾਈਰਸ ਦੇ ਵਿਸਥਾਰ ਦੇ ਚਲਦਿਆਂ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਨੂੰ ਸਫਲ ਢੰਗ ਨਾਲ ਨੇਪਰੇ ਚਾੜਿਆ ਗਿਆ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ ਅਤੇ ਫਸਲ ਦੀ ਅਦਾਇਗੀ ਨਾਲੋ-ਨਾਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ  ਸਰਕਾਰ ਵਲੋਂ ਕਣਕ ਦੀ ਕਟਾਈ ਤੋ ਬਾਅਦ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਨ ਦੀ ਬਜਾਇ ਖੇਤਾਂ ਵਿਚ ਵਾਹੁਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰ ਤੇ ਜਾਗਰਕੂਤਾ ਮੁਹਿੰਮਾਂ ਚਲਾਈਆਂ ਗਈਆਂ ਹਨ ਅਤੇ ਕਿਸਾਨਾਂ ਨੂੰ ਵਿਭਾਗ ਵੱਲੋਂ ਸਿਫਾਰਿਸ ਕੀਤੀਆਂ ਜਾ ਰਹੀਆਂ ਬਾਸਮਤੀ ਅਤੇ ਪਰਮਲ ਦੀਆਂ ਕਿਸਮਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ।

Advertisements

ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ ‘ਤੇ ਖੇਤੀਬਾੜੀ ਵਿਭਾਗ ਪੰਜਾਬ ਨੇ ਕਿਸਾਨਾਂ ਨੂੰ ਗੈਰ ਬਾਸਮਤੀ (ਪਰਮਲ) ਦੀਆਂ ਪੀਆਰ-128 ਅਤੇ ਪੀਆਰ-129 ਕਿਸਾਮਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ ਹੈ ਜੋ ਫਸਲ ਦੇ ਛੇਤੀ ਪੱਕਣ, ਪਾਣੀ ਦੀ ਘੱਟ ਖਪਤ ਅਤੇ ਪਰਾਲੀ ਨੂੰ ਸਾੜੇ ਬਿਨਾਂ ਢੁੱਕਵੇਂ ਪ੍ਰਬੰਧਨ ਦੀਆਂ ਆਪਣੀਆਂ ਵਿਲੱਖਣ ਵਿਸ਼ੇਸਤਾਵਾਂ ਕਰਕੇ ਕਾਫ਼ੀ ਕਾਰਗਰ ਹਨ। ਉਹਨਾਂ ਕਿਹਾ ਕਿ ਕਈ ਕਿਸਾਨ ਨਾੜ ਨੂੰ ਅੱਗ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਤੋਂ ਗੁਰੇਜ ਨਹੀਂ ਕਰਦੇ ਜੋ ਕਿ ਚੰਗੀ ਗੱਲ ਨਹੀਂ ਹੈ। ਉਨਾਂ ਦੱਸਿਆ ਕਿ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬੂਨਲ, ਨਵੀ ਦਿੱਲੀ ਵੱਲੋ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ ਫਸਲ ਦੀ ਰਹਿੰਦ-ਖੁੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੋਰ ਤੇ ਪਾਬੰਦੀ ਲਗਾਈ ਗਈ ਹੈ।

ਪ੍ਰੰਤੂ ਫਿਰ ਵੀ ਕਈ ਕਿਸਾਨਾਂ ਵੱਲੋ ਅਜੇ ਵੀ ਨਾੜ ਨੂੰ ਅੱਗ ਲਗਾਈ ਜਾਦੀ ਹੈ, ਜਿਸ ਨਾਲ ਨਾ ਸਿਰਫ ਵਾਤਾਵਰਣ ਅਤੇ ਲੋਕਾਂ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਦਾ ਹੈ, ਸਗੋ ਜ਼ਮੀਨ ਦੀ ਉਪਜਾਊ ਸਕਤੀ ਤੇ ਵੀ ਮਾੜਾ ਅਸਰ ਪੈਦਾ ਹੈ। ਉਨਾਂ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ. ਉਸ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਨਹੀਂ ਰਹਿੰਦੀ ਹੈ। ਅੱਗ ਲਾਗਉਣ ਨਾਲ ਧਰਤੀ ਵਿਚਲੇ ਮਿੱਤਰ ਕੀੜੇ ਮਰ ਜਾਂਦੇ ਹਨ।

LEAVE A REPLY

Please enter your comment!
Please enter your name here