ਬਾਹਰਲੇ ਰਾਜਾਂ ਤੋਂ ਆਉਣ ਵਾਲੇ ਪ੍ਰਵਾਸੀ ਮਜ਼ਦੂਰ 14 ਦਿਨ ਲਈ ਰਹਿਣਗੇ ਹੋਮ ਕੁਆਰਨਟੀਨ: ਰਿਆਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਬਾਹਰਲੇ ਰਾਜਾਂ ਤੋਂ ਜ਼ਿਲ ਵਿੱਚ ਆਉਣ ਵਾਲੇ ਪ੍ਰਵਾਸੀ ਮਜ਼ਦੂਰ 14 ਦਿਨ ਲਈ ਹੋਮ ਕੁਆਰਨਟੀਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਫੈਕਟਰੀਆਂ, ਟੋਲ ਪਲਾਜ਼ਾ, ਜ਼ਿੰਮੀਦਾਰਾਂ ਅਤੇ ਹੋਰਾਂ ਵਲੋਂ ਜ਼ਿਲੇ ਵਿੱਚ ਲਿਆਂਦੇ ਜਾ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਅਹਿਤਿਆਤ ਵਜੋਂ ਹੋਮ ਕੁਆਰਨਟੀਨ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ।

Advertisements

ਅਪਨੀਤ ਰਿਆਤ ਨੇ ਹੋਮ ਕੁਆਰਨਟੀਨ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵਲੋਂ ਇਸ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਜ਼ਿਲਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਆਉਂਦਾ ਹੈ ਕਿ ਕਿਸੇ ਵੀ ਫੈਕਟਰੀ, ਟੋਲ ਪਲਾਜ਼ਾ, ਜਿੰਮੀਦਾਰ ਜਾਂ ਹੋਰ ਕਿਸੇ ਵੀ ਵਿਅਕਤੀ ਵਲੋਂ ਪ੍ਰਵਾਸੀ ਮਜ਼ਦੂਰ ਨੂੰ ਹੋਮ ਕੁਆਰਨਟੀਨ ਨਹੀਂ ਕੀਤਾ ਗਿਆ, ਤਾਂ ਪ੍ਰਵਾਸੀ ਮਜ਼ਦੂਰ ਲਿਆਉਣ ਵਾਲੇ ਵਿਅਕਤੀ ‘ਤੇ ਐਫ.ਆਈ.ਆਰ. ਦਰਜ ਕੀਤੀ ਜਾਵੇਗੀ।  

LEAVE A REPLY

Please enter your comment!
Please enter your name here