ਖੇਤੀਬਾੜੀ ਵਿਭਾਗ ਦੀ ਟੀਮ ਨੇ ਬੀਜ, ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ

ਪਠਾਨਕੋਟ(ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਬਲਾਕ ਪਠਾਨਕੋਟ ਸਰਨਾ, ਭੋਆ, ਸੁੰਦਰਚੱਕ ਤੇ ਸ਼ਹਿਰ ਪਠਾਨਕੋਟ ਦੇ ਬੀਜ, ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਨਿਰੀਖਣ ਟੀਮ ਵਿੱਚ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਡਾ. ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ (ਪੌਦ ਸੁਰੱਖਿਆ), ਵਿਜੇ ਕੁਮਾਰ, ਰਘਬੀਰ ਸਿੰਘ ਦੇ ਆਧਾਰਤ ਵਿਸ਼ੇਸ਼ ਟੀਮ ਵੱਲੋਂ ਖੇਤੀ ਸਮੱਗਰੀ ਦੀ ਵਿਕਰੀ ਸੰਬੰਧੀ ਜ਼ਰੂਰੀ ਰਿਕਾਰਡ ਦੇ ਨਿਰੀਖਣ ਵੀ ਕੀਤਾ ਗਿਆ।

Advertisements

ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪਿਛਲੇ ਬਲਾਕ ਪਠਾਨਕੋਟ ਵਿੱਚ ਸਮੂਹ ਡੀਲਰਾਂ ਕੋਲ ਜ਼ਰੂਰਤ ਅਨੁਸਾਰ ਖਾਦ ਅਤੇ ਨਦੀਨਨਾਸ਼ਕਾਂ ਦਾ ਸਟਾਕ ਉਪਲੱਬਧ ਹੈ ਅਤੇ ਕਿਸੇ ਕਿਸਮ ਦੀ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਖੇਤੀ ਸਮੱਗਰੀ ਵਿਕਰੇਤਾਵਾਂ ਨੂੰ ਹਦਾਇਤ ਕਰਦਿਆਂ ਕਿਹਾ ਹਰੇਕ ਡੀਲਰ ਯਕੀਨੀ ਬਣਾਵੇ ਕਿ ਜੋ ਵੀ ਖੇਤੀ ਸਮੱਗਰੀ ਵੇਚੀ ਜਾ ਰਹੀ ਹੈ ,ਉਸ ਦੀ ਅਧਿਕਾਰਤ ਪ੍ਰਵਾਨਗੀ ਲਈ ਹੋਵੇ। ਉਨਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਖਾਦਾਂ, ਕੀਟਨਾਸ਼ਕ ਅਤੇ ਬੀਜ ਦੀ ਵਿਕਰੀ ਤੇ ਕਰੜੀ ਨਿਗਾਹ ਰੱਖੀ ਜਾ ਰਹੀ ਹੈ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਲਾਇਸੰਸਧਾਰਕ ਦੁਕਾਨਦਾਰਾਂ ਤੋਂ ਹੀ ਖੇਤੀ ਸਮਗਰੀ ਦੀ ਖ੍ਰੀਦ ਕਰਨ ਅਤੇ ਖਰੀਦ ਕਰਨ ਉਪਰੰਤ ਬਿੱਲ ਜ਼ਰੂਰੁ ਲੈਣ, ਜੇਕਰ ਕੋਈ ਦੁਕਾਨਦਾਰ ਬਿੱਲ ਨਹੀਂ ਦਿੰਦਾ ਤਾਂ ਲਿਖਤੀ ਰੂਪ ਵਿੱਚ ਸੰਬੰਧਤ ਖੇਤੀਬਾੜੀ ਦਫਤਰ ਵਿੱਚ ਸ਼ਿਕਾਇਤ ਕੀਤੀ ਜਾ ਸਕਦੀ ਹੈ।

LEAVE A REPLY

Please enter your comment!
Please enter your name here