ਸਰਕਾਰੀ ਆਦੇਸ਼ਾਂ ਅਨੁਸਾਰ ਲੋਕਾਂ ਨੂੰ ”ਕੋਵਾ” ਐਪ ਡਾਊਨਲੋਡ ਕਰਵਾ ਕੇ ਕੀਤਾ ਜਾ ਰਿਹਾ ਜਾਗਰੁਕ

ਪਠਾਨਕੋਟ (ਦ ਸਟੈਲਰ ਨਿਊਜ਼)। ਕਰੋਨਾ ਵਾਈਰਸ ਦੁਨੀਆ ਭਰ ਦੇ ਲਗਭਗ ਸਾਰੇ ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਜਿਸ ਕਰਕੇ ਭਾਰਤ ਸਰਕਾਰ ਵੱਲੋਂ ਕਰੋਨਾ ਵਾਈਰਸ ਨੂੰ ਮਹਾਂਮਾਰੀ ਘੋਸ਼ਿਤ ਕੀਤਾ ਗਿਆ ਹੈ ਇਸ ਦੇ ਨਾਲ ਹੀ ਸਰਕਾਰ ਵੱਲੋਂ ਆਦੇਸ਼ ਵੀ ਜਾਰੀ ਕੀਤੇ ਗਏ ਹਨ ਕਿ ਹਰੇਕ ਵਿਅਕਤੀ ਆਪਣੇ ਮੋਬਾਇਲ ਫੋਨ ਵਿੱਚ ”ਕੋਵਾ” ਮੋਬਾਇਲ ਐਪ ਡਾਊਨਲੋਡ ਕੀਤਾ ਜਾਵੇ ਤਾਂ ਜੋ ਇੱਕ ਤਾਂ ਵਿਅਕਤੀ ਮੋਜੂਦਾ ਸਥਿਤੀ ਤੋਂ ਜਾਣੂ ਹੋ ਸਕੇ ਅਤੇ ਪੂਰੀ ਤਰਾਂ ਨਾਲ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਜਾਗਰੁਕ ਹੋ ਸਕੇ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਜਿਲਾ ਪ੍ਰਸਾਸਨ ਵੱਲੋਂ ਬਣਾਈਆਂ ਟੀਮਾਂ ਵੱਲੋਂ ਸਮੂਚੇ ਜਿਲਾ ਪਠਾਨਕੋਟ ਦੇ ਪਿੰਡਾਂ ਅਤੇ ਸਹਿਰੀ ਖੇਤਰ ਵਿੱਚ ਸਰਵੇ ਕੀਤਾ ਜਾ ਰਿਹਾ ਹੈ।

Advertisements

ਲੋਕਾਂ ਨੂੰ ਕੋਵਾ ਐਪ ਦੇ ਰਾਹੀਂ ਜਾਗਰੁਕ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕ ਆਪਣੇ ਨਜਦੀਕ ਦੇ ਖੇਤਰ ਬਾਰੇ ਜਾਣਕਾਰੀ ਰੱਖ ਸਕਣ ਅਤੇ ਜਾਗਰੁਕ ਹੋ ਸਕਣ। ਉਨਾਂ ਦੱਸਿਆ ਕਿ ਜਿਨਾਂ ਪਿੰਡਾਂ ਵਿੱਚ ਰਹਿੰਦੇ ਲੋਕ ਜੋ ਪਿੰਡ ਤੋਂ ਬਾਹਰ ਕੰਮ ਕਰਦੇ ਹਨ ਅਤੇ ਪਿਛਲੇ ਦਿਨਾਂ ਦੋਰਾਨ ਘਰ ਵਾਪਸ ਆਏ ਹਨ ਉਨਾਂ ਲੋਕਾਂ ਨੂੰ ਵੀ ਘਰਾਂ ਅੰਦਰ ਕੋਰਿਨਟਾਈਨ ਕੀਤਾ ਗਿਆ ਹੈ ਅਤੇ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਲੋਕ ਭੀੜ ਵਾਲੀਆਂ ਸਥਾਨਾਂ, ਵਿਆਹ ਆਦਿ ਸਮਾਰੋਹ ਵਿੱਚ 14 ਦਿਨਾਂ ਤੱਕ ਸਾਮਲ ਨਾ ਹੋਣ। ਉਹਨਾਂ ਦੱਸਿਆ ਕਿ ਘਰਾਂ ਅੰਦਰ ਏਕਾਂਤਵਾਸ ਕੀਤੇ ਲੋਕਾਂ ਦੇ ਘਰਾਂ ਦੇ ਬਾਹਰ ਸਿਹਤ ਵਿਭਾਗ ਦੀ ਟੀਮ ਵੱਲੋਂ ਸਟੀਕਰ ਲਗਾਇਆ ਜਾਂਦਾ ਹੈ ਅਤੇ ਹਰ ਰੋਜ ਇਨਾਂ ਲੋਕਾਂ ਦੀ ਸਿਹਤ ਦੀ ਜਾਂਚ ਵੀ ਕੀਤੀ ਜਾਂਦੀ ਹੈ।

LEAVE A REPLY

Please enter your comment!
Please enter your name here