ਨਿਗਮ ਨੇ ਪਾਣੀ ਦੀ ਦੁਰਵਰਤੋਂ ਕਰਨ ਵਾਲੇ 7 ਵਿਅਕਤੀਆਂ ਦੇ ਕੀਤੇ ਚਲਾਨ

logo latest

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗਰਮੀਆਂ ਦੇ ਮੋਸਮ ਵਿੱਚ ਪਾਣੀ ਦੀ ਮੰਗ ਬਹੁਤ ਜਿਆਦਾ ਵੱਧ ਜਾਂਦੀ ਹੈ। ਪਰ ਵੇਖਣ ਵਿੱਚ ਆਇਆ ਹੈ ਕਿ ਪਬਲਿਕ ਵੱਲੋਂ ਆਪਣੇ ਘਰਾਂ ਦੇ ਵਿਹੜੇ/ਥੜੇ ਅਤੇ ਆਪਣੀ ਗੱਡੀਆ ਆਦਿ ਪੀਣ ਵਾਲੇ ਪਾਣੀ ਨਾਲ ਧੋ ਕੇ ਪਾਣੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

Advertisements

ਇਸ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਨਗਰ ਨਿਗਮ ਹੁਸ਼ਿਆਰੁਪਰ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨਾ ਵੱਲੋਂ ਸ਼ਹਿਰ ਵਿੱਚ ਗਸ਼ਤ ਕਰਦੇ ਸਮੇਂ ਪਾਣੀ ਦੀ ਦੁਰਵਰਤੋਂ ਕਰ ਰਹੇ 7 ਵਿਅਕਤੀਆਂ ਦੇ ਮੌਕੇ ਤੇ ਚਲਾਨ ਕਰਕੇ ਪਾਣੀ ਦੀਆਂ ਪਾਈਪਾਂ ਜ਼ਬਤ ਕੀਤੀਆਂ ਗਈਆ ਹਨ। ਭੱਵਿਖ ਵਿੱਚ ਪਾਣੀ ਦੀ ਦੁਰਵਰਤੋਂ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਜਾਣ ਦੀ ਕਾਰਵਾਈ ਜਾਰੀ ਰਹੇਗੀ।

LEAVE A REPLY

Please enter your comment!
Please enter your name here