ਜਿਲੇ ਵਿੱਚ ਅੱਜ 63 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਅੱਜ ਐਤਵਾਰ ਨੂੰ 63 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਅਤੇ ਇਹ 63 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਹੈ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਹਨਾਂ ਦੱਸਿਆ ਕਿ ਸਨੀਵਾਰ ਨੂੰ 8 ਲੋਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਆਉਂਣ ਨਾਲ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਮਰੀਜਾਂ ਦੀ ਸੰਖਿਆ 28 ਹੋ ਗਈ ਹੈ। ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਜਿਨਾਂ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਉਹਨਾਂ 28 ਲੋਕਾਂ ਦਾ ਇਲਾਜ ਆਈਸੋਲੇਸ਼ਨ ਹਸਪਤਾਲ ਚਿੰਤਪੂਰਨੀ ਮੈਡੀਕਲ ਕਾਲਜ ਵਿੱਚ ਕੀਤਾ ਜਾ ਰਿਹਾ ਹੈ।

Advertisements

ਉਹਨਾਂ ਕਿਹਾ ਕਿ ਪਿਛਲੇ ਕਰੀਬ 2 ਮਹੀਨੇ ਤੋਂ ਜਿਲਾ ਪਠਾਨਕੋਟ ਦੇ ਹਰੇਕ ਨਾਗਰਿਕ ਨੇ ਬਹੁਤ ਜਿਮੇਦਾਰੀ ਨਾਲ ਆਪਣਾ ਫਰਜ ਨਿਭਾਇਆ ਹੈ ਘਰਾਂ ਵਿੱਚ ਬੰਦ ਰਹੇ ਹਨ ਅਤੇ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਹੈ। ਉਹਨਾਂ ਕਿਹਾ ਕਿ ਸਾਡੀ ਸਾਰਿਆਂ ਦੀ ਸਮਾਜ ਪ੍ਰਤੀ ਇਹ ਜਿਮੇਦਾਰੀ ਬਣਦੀ ਹੈ ਕਿ ਅਸੀਂ ਜਿਲਾ ਪ੍ਰਸਾਸਨ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਕਰੋਨਾ ਵਾਈਰਸ ਦੀ ਕੜੀ ਨੂੰ ਤੋੜਿਆ ਜਾ ਸਕੇ। ਉਹਨਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਘਰ ਤੋਂ ਨਿਕਲਣ ਲੱਗਿਆ ਮਾਸਕ ਜਰੂਰ ਪਾਈਏ ਅਤੇ ਜਨਤਕ ਥਾਵਾਂ ਤੇ ਨਾ ਥੁੱਕੀਏ। ਉਹਨਾ ਕਿਹਾ ਕਿ ਕਰੋਨਾ ਵਾਈਰਸ ਨਾਲ ਲੜਨ ਲਈ ਸਭ ਤੋਂ ਵੱਡਾ ਹਥਿਆਰ ਹੈ ਸੋਸਲ ਡਿਸਟੈਂਸ ਦਾ ਅਤੇ ਸਾਨੂੰ ਚਾਹੀਦਾ ਹੈ ਕਿ ਸੋਸਲ ਡਿਸਟੈਂਸ ਦੀ ਪਾਲਣਾ ਕਰੀਏ, ਭੀੜ ਭਰੀਆਂ ਥਾਵਾਂ ਤੇ ਜਾਣ ਤੋਂ ਗੁਰੇਜ ਕਰੀਏ। ਉਨ•ਾਂ ਕਿਹਾ ਕਿ ਅਗਰ ਅਸੀਂ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹਾਂ ਤਾਂ ਹੀ ਅਸੀਂ ਕਰੋਨਾ ਵਾਈਰਸ ਦੀ ਕੜੀ ਨੂੰ ਤੋੜ ਸਕਾਂਗੇ।

LEAVE A REPLY

Please enter your comment!
Please enter your name here