ਅਮਿਤ ਕੁਮਾਰ ਪੰਚਾਲ ਨੇ ਸੰਭਾਲਿਆ ਏ.ਡੀ.ਸੀ. ਦਾ ਅਹੁਦਾ

ਹੁਸ਼ਿਆਰਪੁਰ(ਦ  ਸਟੈਲਰ ਨਿਊਜ਼)। ਅਮਿਤ ਕੁਮਾਰ ਪੰਚਾਲ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਹੁਸ਼ਿਆਰਪੁਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ।  2016 ਬੈਚ ਦੇ ਆਈ.ਏ.ਐਸ. ਪੰਚਾਲ ਇਸ ਤੋਂ ਪਹਿਲਾਂ ਨਕੋਦਰ (ਜ਼ਿਲਾ ਜਲੰਧਰ) ਵਿਖੇ ਐਸ.ਡੀ.ਐਮ. ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਦੌਰਾਨ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਵਲੋਂ ਜ਼ਿਲਾ ਵਾਸੀਆਂ ਨੂੰ ਨਿਰਵਿਘਨ ਸੁਚਾਰੂ ਢੰਗ ਨਾਲ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਅਗਵਾਈ ਵਾਲੇ ਜ਼ਿਲਾ ਪ੍ਰਸਾਸ਼ਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Advertisements

LEAVE A REPLY

Please enter your comment!
Please enter your name here