ਸਿਹਤ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਨੋ-ਤੰਬਾਕੂ ਦਿਵਸ

ਪਠਾਨਕੋਟ(ਦ ਸਟੈਲਰ ਵਿਊਜ਼)। ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਅਤੇ ਸਿਵਲ ਸਰਜਨ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਨੋ-ਤੰਬਾਕੂ ਦਿਵਸ ਮਨਾਇਆ ਗਿਆ। ਇਸ ਸੰਬੰਧੀ ਡਾ. ਅਦਿੱਤੀ ਸਲਾਰੀਆ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਵਿਸ਼ਵ ਨੋ ਤੰਬਾਕੂ ਦਿਵਸ ਹਰ ਸਾਲ 31 ਮਈ ਨੂੰ ਵਿਸ਼ਵ ਭਰ ਵਿਚ ਮਨਾਇਆ ਜਾਂਦਾ ਹੈ। ਤੰਬਾਕੂ ਇਕ ਨਸ਼ੀਲਾ ਪਦਾਰਥ ਹੈ ਜਿਸ ਨੂੰ ਬਹੁਤ ਸਾਰੇ ਲੋਕ ਛੋਟੀ ਉਮਰ ਵਿਚ ਹੀ ਖਾਣਾ ਸ਼ੁਰੂ ਕਰ ਦਿੰਦੇ ਹਨ। ਕਿਸ਼ੋਰ ਅਵਸਥਾ ਵਿਚ ਉਮਰ ਨਾਲੋਂ ਵੱਡਾ ਦਿਖਣ ਦੀ ਚਾਹਤ ਜਾਂ ਪ੍ਰਯੋਗ ਦੇ ਤੌਰ ਤੇ ਸਾਥੀਆਂ ਵਿਚ ਤੰਬਾਕੂ ਦੀ ਆਦਤ ਜਾਂ ਤਣਾਅਪੂਰਨ ਸਥਿਤੀ ਵਿਚ ਆਪਣੇ ਸਾਥੀਆਂ ਵਿੱਚ ਸਮਾਜਿਕ ਮਹੱਤਵ ਦੀ ਇੱਛਾ, ਤੰਬਾਕੂ ਦਾ ਸੇਵਨ ਸ਼ੁਰੂ ਕਰਨ ਨਾਲ ਜੁੜੇ ਕੁੱਝ ਕਾਰਨ ਹਨ। ਤੰਬਾਕੂ ਦਾ ਸੇਵਨ ਧੂੰਏ ਵਾਲਾ ਜਾਂ ਧੂੰਆਂ ਰਹਿਤ ਰੂਪ ਵਿਚ ਕੀਤਾ ਜਾਂਦਾ ਹੈ। ਜ਼ਿਲਾ ਐਪੀਡਮੋਲੋਜਿਸਟ ਡਾ. ਵਨੀਤ ਬੱਲ ਨੇ ਦੱਸਿਆ ਕਿ ਤੰਬਾਕੂ ਦੇ ਸੇਵਨ ਨਾਲ ਮੂੰਹ, ਗਲਾ, ਖੁਰਾਕ ਨਲੀ, ਫੇਫੜਿਆਂ ਅਤੇ ਪੇਟ ਆਦਿ ਦਾ ਕੈਂਸਰ ਹੁੰਦਾ ਹੈ। ਕਿਉਂਕਿ ਇਸ ਵਿਚ ਨਿਕੋਟਿਨ ਸਹਿਤ 4000 ਜ਼ਹਿਰੀਲੇ ਤੱਤ ਪਾਏ ਜਾਂਦੇ ਹਨ।

Advertisements

ਦਿਲ ਦਾ ਦੌਰਾ, ਲਹੂ ਨਾੜੀਆਂ ਦਾ ਰੋਗ, ਹਾਈ ਬੀਪੀ, ਗੁਰਦੇ ਦੀ ਬਿਮਾਰੀ, ਸ਼ੂਗਰ ਆਦਿ ਇਸ ਦੇ ਕਾਰਨ ਹੋ ਸਕਦੇ ਹਨ। ਮਰਦਾਂ ਵਿਚ ਨਿਪੁੰਨਸਕਤਾ ਅਤੇ ਪ੍ਰਜਨਨ ਸ਼ਕਤੀ ਵਿਚ ਕਮੀ ਆ ਜਾਂਦੀ ਹੈ। ਗਰਭ ਅਵਸਥਾ ਦੌਰਾਨ ਤੰਬਾਕੂ ਦਾ ਸੇਵਨ ਕਰਨ ਨਾਲ ਘੱਟ ਭਾਰ ਵਾਲੇ ਬੱਚੇ ਦਾ ਜਨਮ ਹੁੰਦਾ ਹੈ। ਡਾਕਟਰ ਸਰਬਜੀਤ ਕੌਰ ਜ਼ਿਲ•ਾ ਐਪੀਡੈਮੋਲੋਜਿਸਟ ਨੇ ਤੰਬਾਕੂ ਸੇਵਨ ਦੇ ਹੈਰਾਨੀਜਨਕ ਤੱਥਾਂ ਬਾਰੇ ਦੱਸਿਆ ਕਿ ਭਾਰਤ ਵਿਚ ਕਰੀਬ 35 ਫੀਸਦੀ ਲੋਕ ਤੰਬਾਕੂ ਦੀ ਵਰਤੋਂ ਕਰਦੇ ਹਨ, 21 ਫੀਸਦੀ ਲੋਕ ਬੀੜੀ ਸਿਗਰਟ ਪੀਣ ਦੇ ਨਾਲ ਨਾਲ ਖਾਣ ਵਾਲਾ ਤੰਬਾਕੂ ਵੀ ਵਰਤਦੇ ਹਨ। ਭਾਰਤ ਵਿਚ ਤੰਬਾਕੂ ਦੀ ਵਰਤੋਂ ਕਰਨ ਦੀ ਔਸਤ ਉਮਰ 17 ਸਾਲ 8 ਮਹੀਨੇ ਹੈ ਜਦਕਿ ਇੱਕ ਬੱਚਾ ਬਾਲਗ ਵੀ ਨਹੀਂ ਹੋਇਆ ਹੁੰਦਾ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਉਤਪਾਦਕ ਅਤੇ ਵਰਤੋਂ ਕਰਨ ਵਾਲਾ ਦੇਸ਼ ਹੈ। ਕਰੀਬ 80 ਫੀਸਦੀ ਮੂੰਹ ਦੇ ਕੈਂਸਰ ਦਾ ਕਾਰਨ ਤੰਬਾਕੂ ਦੀ ਵਰਤੋਂ ਹੈ।

ਭਾਰਤ ਵਿਚ ਸਾਲ 2003 ਵਿਚ ਸਿਗਰਟ ਅਤੇ ਦੂਜੇ ਤੰਬਾਕੂ ਉਤਪਾਦ ਐਕਟ  ਕੋਟਪਾ ਪਾਸ ਕੀਤਾ ਗਿਆ, ਜਿਸ ਦੇ ਅਧੀਨ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਦੀਆਂ ਚੀਜ਼ਾਂ ਨਹੀਂ ਵੇਚੀਆਂ ਜਾ ਸਕਦੀਆਂ। ਉਲੰਘਣਾ ਕਰਨ ਵਾਲੇ ਨੂੰ 200 ਰੁਪਏ ਦਾ ਚਲਾਨ ਕੱਟਿਆ ਜਾਵੇਗਾ। ਕਿਸੇ ਵੀ ਸਿੱਖਿਆ ਸੰਸਥਾ ਸਕੂਲ ਕਾਲਜ ਤੋਂ 100 ਮੀਟਰ ਦੇ ਅੰਦਰ ਅੰਦਰ ਸਿਗਰਟ ਅਤੇ ਹੋਰ ਤੰਬਾਕੂ ਵਾਲੀਆਂ ਚੀਜ਼ਾਂ ਨਹੀਂ ਵੇਚੀਆਂ ਜਾ ਸਕਦੀਆਂ। ਹੁੱਕਾ ਬਾਰ ਲਈ 50000 ਜੁਰਮਾਨਾ ਅਤੇ 3 ਸਾਲ ਦੀ ਸਜ਼ਾ, ਇ-ਸਿਗਰੇਟ ਲਈ 50000 ਜੁਰਮਾਨਾ ਅਤੇ 6 ਸਾਲ ਦੀ ਜੇਲ। ਇਸ ਮੌਕੇ ਡਾਕਟਰ ਰੇਖਾ ਜ਼ਿਲਾ ਸਿਹਤ ਅਫਸਰ, ਰਿੰਪੀ ਇੰਚਾਰਜ ਮਾਸ ਮੀਡੀਆ ਅਫਸਰ, ਅਵਿਨਾਸ਼ ਹੈਲਥ ਇੰਸਪੈਕਟਰ, ਗੁਰਦੀਪ, ਕੁਲਵਿੰਦਰ, ਰਵਿੰਦਰ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here