ਟਿੱਡੀ ਦਲ ਦੇ ਸੰਭਾਵੀ ਹਮਲੇ ਦੇ ਮੱਦੇਨਜਰ ਪਿੰਡ ਮਾਜਰਾ ਵਿਖੇ ਕੀਤੀ ਮੌਕ ਡਰਿੱਲ

ਪਠਾਨਕੋਟ (ਦ ਸਟੈਲਰ ਨਿਊਜ਼)। ਟਿੱਡੀ ਦਲ ਦੇ ਸੰਭਾਵੀ ਹਮਲੇ ਦੇ ਮੱਦੇਨਜਰ ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਆਈ.ਏ ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਡਾ.ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਵਿਭਾਗੀ ਅਧਿਕਾਰੀਆਂ ਅਤੇ ਕਿਸਾਨਾਂ ਨੂੰ ਟਿੱਡੀ ਦਲ ਦੇ ਸੰਭਾਵਤ ਹਮਲੇ ਦਾ ਟਾਕਰਾ ਕਰਨ ਬਾਰੇ ਜਾਣਕਾਰੀ ਦੇਣ ਲਈ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਮਾਜਰਾ ਵਿਖੇ ਮੌਕ ਡਰਿੱਲ ਕਰਵਾਈ ਗਈ। ਇਸ ਦੌਰਾਨ ਸਰਪੰਚ ਅਮਰਜੀਤ ਸਿੰਘ ਦੇ ਖੇਤਾਂ ਵਿਚ ਟਰੈਕਟਰ ਨਾਲ ਚੱਲਣ ਵਾਲੇ ਛਿੜਕਾਅ ਪੰਪਾਂ ਦੀ ਮਦਦ ਨਾਲ ਟਿੱਡੀ  ਦਲ ਨਾਲ ਮੁਕਾਬਲੇ ਦਾ ਬਾਖੂਬੀ ਪ੍ਰਦਰਸ਼ਨ ਕੀਤਾ ਗਿਆ।

Advertisements

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ.ਹਰਤਰਨਪਾਲ ਸਿੰਘ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਆਪਣੀਆਂ  ਡਿਊਟੀਆ ਅਨੁਸਾਰ ਕੰਮ ਕਰਨ ਦੀ ਹਦਾਇਤ ਕੀਤੀ। ਉਹਨਾਂ ਦੱਸਿਆ ਕਿ ਟਿੱਡੀ ਦਲ ਦਾ ਟਾਕਰਾ ਕਰਨ ਲਈ ਮਾਹਿਰਾਂ ਦੀਆਂ ਟੀਮਾਂ ਬਣਾ ਦਿਤੀਆਂ ਗਈਆਂ ਹਨ ਜੋ ਪਿੰਡਾਂ ਵਿਚ ਲਗਾਤਾਰ ਸਰਵੇ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਟਿੱਡੀ ਦਲ ਦਾ ਹਮਲਾ ਸਾਡੇ ਲਈ ਇਕ ਚਣੌਤੀ ਹੈ, ਜਿਸ ਦਾ ਸਾਨੂੰ ਡਟਕੇ ਮੁਕਾਬਲਾ ਕਰਨਾ ਚਾਹੀਦਾ ਹੈ। ਉਹਨਾਂ ਕਿਸਾਨਾਂ ਤੋਂ ਸਹਿਯੋਗ ਮੰਗਦਿਆਂ ਕਿਹਾ ਕਿ ਟਿੱਡੀ ਦਲ ਦੇ ਹਮਲੇ ਦੀ ਸੂਰਤ ਵਿੱਚ ਪਿੰਡਾਂ ਦੀਆ ਪੰਚਾਇਤਾਂ ਅਤੇ ਕਿਸਾਨਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ।

ਉਹਨਾਂ ਸਮੂਹ ਗ੍ਰਾਮ ਪੰਚਾਇਤਾਂ ਨੂੰ ਟਿੱਡੀ ਦਲ ਦੇ ਹਮਲੇ ਸਣੇ ਸਪਰੇਅ ਕਰਨ ਲਈ ਮੋਟਰਾਂ ਤੇ ਪਾਣੀ ਦਾ ਭੰਡਾਰਨ ਕਰਨ ਅਤੇ ਟਰੈਕਟਰ ਵਾਲੇ ਸਪਰੇਅ ਪੰਪ ਤਿਆਰ ਰੱਖਣ ਲਈ ਕਿਹਾ। ਉਹਨਾਂ ਕਿਹਾ ਕਿ ਰਾਤ ਸਮੇਂ ਕੀਟ ਨਾਸ਼ਕਾਂ ਦੀ ਸਪਰੇਅ ਲਈ ਰੌਸ਼ਨੀ ਲਈ ਵੱਡੀਆਂ ਟਾਰਚਾਂ ਦੀ ਮੱਦਦ ਲਈ ਜਾਵੇ, ਕਿਉਕਿ ਟਿੱਡੀ ਦਲ ਦੀ ਰੋਕਥਾਮ ਰਾਤ ਨੂੰ ਕੀਤੀ ਜਾਣੀ ਹੈ ਅਤੇ ਰਾਤ ਸਮੇਂ ਸਰਚ ਲਾਈਟਾਂ ਅਤੇ ਪਾਣੀ ਆਦਿ ਦੀ ਜਰੂਰਤ ਪਵੇਗੀ। ਇਸ ਮੌਕੇ ਡਾ. ਹਰਿੰਦਰ ਸਿੰਘ ਬੈੰਸ, ਡਾ. ਅਮਰੀਕ ਸਿੰਘ ਖੇਤੀਬਾੜੀ ਅਫ਼ਸਰ, ਡਾ. ਪਿਰਤਪਾਲ ਸਿੰਘ, ਡਾ. ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਨੌਨਿਹਾਲ ਸਿੰਘ ਬਲਾਕ ਤਕਨਾਲੋਜੀ ਪ੍ਰਬੰਧਕ, ਸਰਪੰਚ ਅਮਰਜੀਤ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸੀ।

LEAVE A REPLY

Please enter your comment!
Please enter your name here