ਕੋਵਿਡ-19 ਦੇ ਫੈਲਾਵ ਨੂੰ ਰੋਕ ਮਿਸ਼ਨ ਫਤਿਹ ਨੂੰ ਕੀਤਾ ਜਾਵੇਗਾ ਸਫਲ: ਅਮਿਤ ਵਿੱਜ

ਪਠਾਨਕੋਟ(ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਕੋਵਿਡ 19 ਬਿਮਾਰੀ ਨੂੰ ਨਿਪਟਣ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕ ਕੇ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ ਅਤੇ ਇਸ ਦੇ ਨਾਲ ਹੀ ਜਿਲਾ ਪ੍ਰਸ਼ਾਸਨ ਵੱਲੋਂ ਦਿੱਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਆਪਣੀ ਸਿਹਤ ਪ੍ਰਤੀ ਜਾਗਰੁਕ ਹੋਣ ਦੀ ਲੋੜ ਹੈ। ਇਹ ਪ੍ਰਗਟਾਵਾ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕੀਤਾ। ਉਹਨਾਂ ਕਿਹਾ ਕਿ ਜਿਲਾ ਪਠਾਨਕੋਟ ਵਿੱਚ ਪੰਜਾਬ ਤੋਂ ਬਾਹਰੋਂ ਆਉਣ ਵਾਲੇ ਹਰੇਕ ਵਿਅਕਤੀ ਲਈ 14 ਦਿਨਾਂ ਦਾ ਏਕਾਂਤਵਾਸ ਲਾਜਮੀ ਹੈ ਅਤੇ ਅਗਰ ਜਿਲਾ ਪ੍ਰਸ਼ਾਸਨ ਵੱਲੋਂ ਕਿਸੇ ਵਿਅਕਤੀ ਨੂੰ ਏਕਾਂਤਵਾਸ ਕੀਤਾ ਜਾਂਦਾ ਹੈ ਤਾਂ ਉਸ ਦੀ ਪਾਲਣਾ ਕੀਤੀ ਜਾਵੇ। ਉਹਨਾਂ ਦੱਸਿਆ ਕਿ ਪੰਜਾਬ ਤੋਂ ਬਾਹਰੋਂ ਆਏ ਵਿਅਕਤੀ ਨੂੰ ਕਿਸੇ ਪ੍ਰਕਾਰ ਦਾ ਕੋਈ ਵੀ ਕਰੋਨਾ ਦਾ ਲੱਛਣ ਨਾ ਹੋਣ ਤੇ ਆਪਣੇ ਘਰ ਵਿੱਚ ਹੀ ਏਕਾਂਤਵਾਸ ਰਹਿਣਾ ਪਵੇਗਾ। ਉਹਨਾਂ ਦੱਸਿਆ ਕਿ ਰਿਪੋਰਟ ਪਾਜਟਿਵ ਆਉਣ ਦੀ ਸੂਰਤ ਵਿੱਚ ਉਸ ਵਿਅਕਤੀ ਨੂੰ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਬਾਹਰੋਂ ਆਏ ਹਰੇਕ ਵਿਅਕਤੀ ਲਈ ਕੋਵਾ ਐਪ ਡਾਊਨਲੋਡ ਕਰਨਾ ਵੀ ਲਾਜਮੀ ਹੋਵੇਗਾ।

Advertisements

ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਹਾਂਮਾਰੀ ਨੂੰ ਰੋਕਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਸਾਡੀ ਜਿੰਮੇਦਾਰੀ ਬਣਦੀ ਹੈ ਕਿ ਜਿਲਾ ਪ੍ਰਸ਼ਾਸਨ ਵੱਲੋਂ ਬਣਾਏ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰੀਏ ਉਹਨਾਂ ਕਿਹਾ ਕਿ ਅਗਰ ਕੋਈ ਵਿਅਕਤੀ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਜੁਰਮਾਨੇ ਵੀ ਕੀਤੇ ਜਾਣਗੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਹਰ ਜਾਂਦੇ ਸਮੇਂ ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਨਿਯਮਾਂ ਦੀ ਪਾਲਣਾ ਕਰਨ। ਉਹਨਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਜਨਤਕ ਥਾਵਾਂ ਤੇ ਥੁੱਕਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਸਕਰਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਗਰ ਅਸੀਂ ਸਾਰੇ ਨਾਗਰਿਕ ਪੂਰੀ ਤਰਾਂ ਨਾਲ ਜਾਗਰੁਕ ਹੋਵਾਗੇ ਤਾਂ ਕਰੋਨਾ ਦੇ ਅੱਗੇ ਵੱਧਣ ਦੀ ਕੜੀ ਨੂੰ ਤੋੜ ਸਕਾਂਗੇ, ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਫਤਿਹ ਦਾ ਸਪਨਾ ਅਸੀਂ ਸਾਰਿਆਂ ਨੇ ਮਿਲ ਕੇ ਪੂਰਾ ਕਰਨਾ ਹੈ ਅਤੇ ਇਹ ਤੱਦ ਹੀ ਸਫਲ ਹੋਵੇਗਾ ਜਦੋਂ ਅਸੀਂ ਸਾਰੇ ਮਿਲ ਕੇ ਕਰੋਨਾ ਵਾਈਰਸ ਨੂੰ ਹਰਾ ਦਿਆਂਗੇ।

LEAVE A REPLY

Please enter your comment!
Please enter your name here