ਉਲੰਘਣਾ: ਲੌਕਡਾਊਨ ਦੌਰਾਨ ਲੰਗਰ ਲਗਾਉਣ ਵਾਲੇ ਲੋਕਾਂ ਤੇ ਮਾਮਲਾ ਦਰਜ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਲੌਕਡਾਊਨ ਦੌਰਾਨ ਲੰਗਰ ਲਗਾਉਣ ਵਾਲੇ ਪਿੰਡ ਨੰਗਲੀ ਦੇ ਬਲਦੇਵ ਸਿੰਘ ਅਤੇ ਇਕ ਔਰਤ ਖਿਲਾਫ ਉਲੰਘਣਾ ਦਾ ਪਰਚਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਉਕਤ ਵਲੋਂ ਲੌਕਡਾਊਨ ਦੀ ਉਲੰਘਣਾ ਕਰਦਿਆਂ ਪਿਛਲੇ ਦਿਨੀਂ ਲੰਗਰ ਲਗਾਇਆ ਗਿਆ ਸੀ, ਜਿਸ ਨਾਲ ਕੋਵਿਡ-19 ਦਾ ਫੈਲਾਅ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪਿੰਡ ਨੰਗਲੀ (ਟਾਂਡਾ) ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਜਾ ਚੁੱਕਾ ਹੈ।

Advertisements

ਅਪਨੀਤ ਰਿਆਤ ਨੇ ਕਿਹਾ ਕਿ ਲੌਕਡਾਊਨ ਦੌਰਾਨ ਲਗਾਈਆਂ ਗਈਆਂ ਪਾਬੰਦੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ•ਾਂ ਕਿਹਾ ਕਿ ਲੋਕਡਾਊਨ ਵਿੱਚ ਲੰਗਰ ਲਗਾਉਣ ਦੀ ਮਨਾਹੀ ਹੈ ਅਤੇ ਇਸ ਮਨਾਹੀ ਦੇ ਬਾਵਜੂਦ ਉਕਤ ਵਲੋਂ ਉਲੰਘਣਾ ਕਰਦਿਆਂ ਲੰਗਰ ਲਗਾਇਆ ਗਿਆ ਅਤੇ ਇਹ ਲੰਗਰ ਕਰੀਬ 12 ਪਰਿਵਾਰਾਂ ਨੂੰ ਵਰਤਾਇਆ ਗਿਆ ਸੀ, ਜਿਨਾਂ ਵਿਚੋਂ ਹੁਣ ਪੋਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਕੋਵਿਡ-19 ਦਾ ਫੈਲਾਅ ਰੋਕਣ ਲਈ ਲੌਕਡਾਊਨ ਜਾਰੀ ਰੱਖਿਆ ਗਿਆ ਹੈ, ਇਸ ਲਈ ਆਪ ਅਤੇ ਆਪਣਿਆਂ ਦੀ ਸੁਰੱਖਿਆ ਲਈ ਇਸਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਦਸੂਹਾ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੰਟੇਨਮੈਂਟ ਜ਼ੋਨ ਐਲਾਨੇ ਗਏ ਪਿੰਡ ਨੰਗਲੀ ਸਮੇਤ ਨੇੜਲੇ 4 ਕਿਲੋਮੀਟਰ ਦੇ ਏਰੀਏ ਵਿੱਚ ਚੈਕਿੰਗ ਯਕੀਨੀ ਬਣਾਈ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ‘ਤੇ ਨਿਯਮਾਂ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

LEAVE A REPLY

Please enter your comment!
Please enter your name here