ਜਿਲੇ ਵਿੱਚ ਅੱਜ 7 ਹੋਰ ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜੀਟਿਵ

ਪਠਾਨਕੋਟ(ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਅੱਜ ਬੁੱਧਵਾਰ ਨੂੰ 7 ਲੋਕਾਂ ਦੇ ਕਰੋਨਾ ਪਾਜੀਟਿਵ ਹੋਣ ਦੀ ਰਿਪੋਰਟ ਪ੍ਰਾਪਤ ਹੋਈ ਜਿਨਾਂ ਵਿੱਚੋਂ 4 ਲੋਕ ਪਿਛਲੇ ਦਿਨਾਂ ਦੋਰਾਨ ਮੀਰਪੁਰ ਕਾਲੋਨੀ ਨਿਵਾਸੀ ਜੋ ਵਿਅਕਤੀ ਕਰੋਨਾ ਪਾਜੀਟਿਵ ਆਇਆ ਸੀ ਉਸ ਦੇ ਸੰਪਰਕ ਲੋਕਾਂ ਵਿੱਚੋਂ ਹਨ, 2 ਵਿਅਕਤੀ ਜੋ ਏਅਰਪੋਰਟ ਤੇ ਪਹੁੰਚੇ ਸਨ ਅਤੇ ਸਿਹਤ ਵਿਭਾਗ ਵੱਲੋਂ ਇਨਾਂ ਦੀ ਸੈਂਪਲਿੰਗ ਕੀਤੀ ਗਈ ਸੀ ਉਹ ਦੋਨੋ ਵਿਅਕਤੀ ਕਰੋਨਾ ਪਾਜੀਟਿਵ ਹਨ ਅਤੇ ਇੱਕ ਸੈਂਪਲ ਸਿਟੀ ਵਿੱਚ ਸਥਿਤ ਇੱਕ ਪ੍ਰਾਈਵੇਟ ਹਸਪਤਾਲ ਵੱਲੋਂ ਭੇਜਿਆ ਗਿਆ ਸੀ ਉਹ ਵਿਅਕਤੀ ਵੀ ਕਰੋਨਾ ਪਾਜੀਟਿਵ ਆਇਆ ਹੈ। ਇਹ ਜਾਣਕਾਰੀ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ।

Advertisements

ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 7 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ। ਜੋ ਸੈਂਪਲ ਪ੍ਰਾਈਵੇਟ ਹਸਪਤਾਲ ਵੱਲੋਂ ਜਾਂਚ ਲਈ ਭੇਜਿਆ ਗਿਆ ਸੀ ਉਸ ਵਿਅਕਤੀ ਦਾ ਕਰੋਨਾ ਪਾਜੀਟਿਵ ਆਉਂਣ ਤੇ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਵਿਖੇ ਇਲਾਜ ਲਈ ਰੈਫਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਏਅਰਪੋਰਟ ਤੇ ਆਉਂਣ ਵਾਲੇ ਲੋਕਾਂ ਵਿੱਚੋਂ ਇੱਕ ਏਅਰ ਫੋਰਸ ਨਿਵਾਸੀ ਹੈ ਅਤੇ ਦੂਸਰਾ ਵਿਅਕਤੀ ਦੀਨਾਨਗਰ ਨਿਵਾਸੀ ਹੈ। ਉਹਨਾਂ ਦੱਸਿਆ ਕਿ ਇਸ ਤਰ•ਾਂ ਜਿਲ•ਾ ਪਠਾਨਕੋਟ ਵਿੱਚ ਮੰਗਲਵਾਰ ਤੱਕ 24 ਕਰੋਨਾ ਪਾਜੀਟਿਵ ਮਰੀਜ ਸਨ ਅਤੇ ਅੱਜ 7 ਲੋਕ ਕਰੋਨਾ ਪਾਜੀਟਿਵ ਆਉਂਣ ਨਾਲ ਕਰੋਨਾ ਪਾਜੀਟਿਵ ਮਰੀਜਾਂ ਦੀ ਸੰਖਿਆ 31 ਹੋ ਗਈ ਜਿਨਾਂ ਵਿੱਚੋਂ ਇੱਕ ਮਰੀਜ ਨੂੰ ਅੰਮ੍ਰਿਤਸਰ ਲਈ ਰੈਫਰ ਕੀਤਾ ਗਿਆ ਹੈ।

ਇਸ ਤਰਾਂ ਹੁਣ ਜਿਲਾ ਪਠਾਨਕੋਟ ਵਿੱਚ 30 ਲੋਕ ਕਰੋਨਾ ਪਾਜੀਟਿਵ ਹਨ। ਉਹਨਾਂ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦਾ ਇਲਾਜ ਆਈਸੋਲੇਸ਼ਨ ਹਸਪਤਾਲ ਚਿੰਤਪੂਰਨੀ ਮੈਡੀਕਲ ਕਾਲਜ ਵਿੱਚ ਕੀਤਾ ਜਾ ਰਿਹਾ ਹੈ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਦੀ ਇਸ ਕੜੀ ਨੂੰ ਤੋੜਨ ਲਈ ਪੰਜਾਬ ਸਰਕਾਰ ਵੱਲੋਂ ਵੀ ਮਿਸ਼ਨ ਫਤਿਹ ਸੁਰੂ ਕੀਤਾ ਗਿਆ ਹੈ ਜਿਸ ਦਾ ਮੁੱਖ ਉਦੇਸ ਲੋਕਾਂ ਨੂੰ ਜਾਗਰੁਕ ਕਰਨਾ ਅਤੇ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣਾ ਹੈ। ਉਹਨਾਂ ਕਿਹਾ ਕਿ ਮਿਸਨ ਫਤਿਹ ਅਧੀਨ ਸਾਨੂੰ ਜਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here