ਜਿਲੇ ਵਿੱਚ ਅੱਜ 4 ਹੋਰ ਆਏ ਕੋਰੋਨਾ ਪਾਜੀਟਿਵ ਮਰੀਜ

ਪਠਾਨਕੋਟ(ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਵੀਰਵਾਰ ਨੂੰ ਜਿਲਾ ਪਠਾਨਕੋਟ ਵਿੱਚ 4 ਲੋਕਾਂ ਦੀ ਹੋਰ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਜਿਸ ਦੇ ਨਾਲ ਹੀ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 81 ਹੋ ਗਈ ਹੈ ਜਦ ਕਿ 3 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਕਾਰਨ ਮੋਤ ਹੋ ਚੁੱਕੀ ਹੈ। ਇਹ ਜਾਣਕਾਰੀ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ।

Advertisements

ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਪਠਾਨਕੋਟ ਦੇ ਹੁਣ ਤੱਕ 81 ਲੋਕ ਕਰੋਨਾ ਪਾਜੀਟਿਵ ਪਾਏ ਗਏ ਹਨ ਜਿਨਾ ਵਿੱਚੋਂ ਤਿੰਨ ਲੋਕਾਂ ਦੀ ਮੋਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਹੁਣ ਤੱਕ 43 ਲੋਕ ਕਰੋਨਾ ਵਾਈਰਸ ਤੋਂ ਰਿਕਵਰ ਹੋ ਚੁੱਕੇ ਹਨ ਅਤੇ ਆਪਣੇ ਘਰਾਂ ਵਿੱਚ ਆਪਣੇ ਪਰਿਵਾਰ ਦੇ ਨਾਲ ਰਹਿ ਰਹੇ ਹਨ। 35 ਲੋਕ ਇਸ ਸਮੇਂ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਮਰੀਜ ਹਨ ਜਿਨਾਂ ਵਿੱਚੋਂ 30 ਲੋਕਾਂ ਦਾ ਇਲਾਜ ਪਠਾਨਕੋਟ ਵਿਖੇ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਅੱਜ ਵੀਰਵਾਰ ਨੂੰ ਜੋ ਲੋਕ ਕਰੋਨਾ ਪਾਜੀਟਿਵ ਆਏ ਹਨ ਉਹਨਾਂ ਵਿੱਚੋਂ ਦੋ ਲੋਕ ਇੱਕ ਕਰੋਨਾ ਮਰੀਜ ਦੇ ਸੰਪਰਕ ਵਿੱਚ ਸਨ ਉਹ ਹਨ ਅਤੇ ਇੱਕ ਮਰੀਜ ਨੂੰ ਕਰੋਨਾ ਦੇ ਲੱਛਣ ਸਨ ਜਦ ਮੈਡੀਕਲ ਕਰਵਾਇਆ ਗਿਆ ਤਾਂ ਉਹ ਕਰੋਨਾ ਪਾਜੀਟਿਵ ਪਾਇਆ ਗਿਆ।

ਉਹਨਾਂ ਦੱਸਿਆ ਕਿ ਇੱਕ ਵਿਅਕਤੀ ਪ੍ਰਵਾਸੀ ਮਜਦੂਰ ਹੈ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਦੀ ਇਸ ਕੜੀ ਨੂੰ ਤੋੜਨ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਸੁਰੂ ਕੀਤਾ ਗਿਆ ਹੈ ਜਿਸ ਦਾ ਮੁੱਖ ਉਦੇਸ ਪੰਜਾਬ ਨੂੰ ਕਰੋਨਾ ਮੁਕਤ ਕਰਨਾ ਹੈ। ਸਾਨੂੰ ਚਾਹੀਦਾ ਹੈ ਕਿ ਪੰਜਾਬ ਸਰਕਾਰ ਦੇ ਮਿਸਨ ਨੂੰ ਲੈ ਕੇ ਪੂਰੀ ਤਰਾਂ ਨਾਲ ਜਾਗਰੁਕ ਰਹੀਏ । ਭੀੜ ਵਾਲੀਆਂ ਸਥਾਨਾਂ ਤੇ ਜਾਣ ਤੋਂ ਗੁਰੇਜ ਕੀਤਾ ਜਾਵੇ ਅਤੇ ਮਾਸਕ ਆਦਿ ਦਾ ਪ੍ਰਯੋਗ ਅਤਿ ਜਰੂਰੀ ਕੀਤਾ ਜਾਵੇ। ਉਹਨਾਂ ਕਿਹਾ ਕਿ ਆਪਣੇ ਘਰ ਅਤੇ ਪਰਿਵਾਰ ਨੂੰ ਸੁਰੱਖਿਅਤ ਰੱਖਣ ਲਈ ਸੋਸਲ ਡਿਸਟੈਂਸ ਬਣਾ ਕੇ ਰੱਖੋ।
ਜਾਣਕਾਰੀ ਦਿੰਦਿਆਂ ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ ਨੇ ਕਿਹਾ ਕਿ ਜੋ 30 ਮਰੀਜ ਪਠਾਨਕੋਟ ਵਿੱਚ ਹਨ ਉਹਨਾਂ ਦਾ ਇਲਾਜ ਆਈਸੋਲੇਸ਼ਨ ਹਸਪਤਾਲ ਚਿੰਤਪੂਰਨੀ ਮੈਡੀਕਲ ਕਾਲਜ ਵਿੱਚ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਦ ਕਿ 5 ਲੋਕ ਜਿਨਾਂ ਵਿੱਚੋਂ 3 ਲੋਕਾਂ ਦਾ ਇਲਾਜ ਅੰਮ੍ਰਿਤਸਰ, 1 ਕਰੋਨਾ ਪਾਜੀਟਿਵ ਦਾ ਇਲਾਜ ਫੋਰਟਿਸ ਹਸਪਤਾਲ ਅਤੇ ਇੱਕ ਦਾ ਸੀ.ਐਮ.ਸੀ. ਵਿਖੇ ਚਲ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਵਧਾਨੀ ਬਹੁਤ ਜਰੂਰੀ ਹੈ ਇਸ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

LEAVE A REPLY

Please enter your comment!
Please enter your name here