ਏਅਰਪੋਰਟ ਤੇ ਆਉਂਣ-ਜਾਣ ਵਾਲੇ ਲੋਕਾਂ ਦਾ ਕੀਤਾ ਜਾ ਰਿਹਾ ਹੈ ਮੈਡੀਕਲ: ਡਾ. ਆਦਿੱਤੀ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸਨ ਫਤਿਹ ਅਧੀਨ ਜਿਲਾ ਪਠਾਨਕੋਟ ਵਿੱਚ ਪੂਰੀ ਸਾਵਧਾਨੀ ਰੱਖੀ ਜਾ ਰਹੀ ਹੈ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਜਿੱਥੇ ਜਿਲਾ ਪਠਾਨਕੋਟ ਵਿੱਚ ਇੰਟਰ ਸਟੇਟ ਨਾਕੇ ਲਗਾ ਕੇ ਹਰੇਕ ਵਿਅਕਤੀ ਜੋ ਜਿਲਾ ਪਠਾਨਕੋਟ ਵਿੱਚ ਦਾਖਲ ਹੋ ਰਿਹਾ ਹੈ ਉਹਨਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਉੱਥੇ ਹੀ ਪਠਾਨਕੋਟ ਵਿਖੇ ਏਅਰ ਪੋਰਟ ਤੇ ਵੀ ਸਿਹਤ ਵਿਭਾਗ ਦੀ ਵਿਸੇਸ ਟੀਮ ਲਗਾ ਕੇ ਬਾਹਰੀ ਸੂਬਿਆਂ ਤੋਂ ਆਉਂਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੀ ਸੈਂਪਲਿੰਗ ਵੀ ਕੀਤੀ ਜਾ ਰਹੀ ਹੈ।

Advertisements

ਵੀਰਵਾਰ ਨੂੰੰ ਸਹਾਇਕ ਸਿਵਲ ਸਰਜਨ ਪਠਾਨਕੋਟ ਡਾ. ਅਦਿੱਤੀ ਸਲਾਰੀਆ ਨੇ ਏਅਰਪੋਰਟ ਤੇ ਕੀਤੀ ਜਾਣ ਵਾਲੀ ਕਰੋਨਾ ਸਬੰਧੀ ਸਕਰੀਨਿੰਗ ਅਤੇ ਟੈਸਟਿੰਗ ਦਾ ਜਾਇਜਾ ਲਿਆ ਗਿਆ। ਉਹਨਾਂ ਦੱਸਿਆ ਕਿ ਪਠਾਨਕੋਟ ਏਅਰਪੋਰਟ ਤੇ ਆਉਣ ਵਾਲੇ ਹਰੇਕ ਯਾਤਰੀਆਂ ਦਾ ਕਰੌਨਾ ਸਬੰਧੀ  ਸੈਂਪਲ ਲੈ ਕੇ ਟੈਸਟ ਕੀਤਾ ਜਾਂਦਾ ਹੈ, ਉੱਥੇ ਹੀ ਜਾਣ ਵਾਲੇ ਯਾਤਰੀਆਂ ਦੀ ਮੈਡੀਕਲ ਸਕ੍ਰੀਨਿੰਗ ਵੀ ਕੀਤੀ ਜਾਂਦੀ ਹੈ। ਉਹਨਾਂ ਮੈਡੀਕਲ ਟੀਮ ਦਾ ਹੌਸਲਾ ਵਧਾਇਆ ਅਤੇ ਉਹਨਾਂ ਨੂੰ ਇਸ ਬਿਮਾਰੀ ਨਾਲ ਨਜਿੱਠਣ ਲਈ ਪ੍ਰੇਰਿਤ ਵੀ ਕੀਤਾ। ਉਹਨਾਂ ਦੱਸਿਆ ਕਿ ਅੱਜ ਏਅਰਪੋਰਟ ਤੇ  ਕੁੱਲ 62 ਲੋਕਾਂ ਦੇ ਸੈਂਪਲ ਲਏ ਗਏ ਅਤੇ ਸਕਰੀਨਿੰਗ ਵੀ ਕੀਤੀ ਗਈ। ਉਹਨਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਂਬ ਕਰਨਾ ਹੈ ਅਤੇ ਇਸ ਲਈ ਸਾਡਾ ਸਾਰਿਆ ਦਾ ਫਰਜ ਬਣਦਾ ਹੈ ਕਿ ਅਗਰ ਅਸੀਂ ਪੰਜਾਬ ਨੂੰ ਕਰੋਨਾ ਮੁਕਤ ਕਰਨਾ ਹੈ ਤਾਂ ਅਸੀਂ ਕਿਸੇ ਵੀ ਪ੍ਰਕਾਰ ਦੇ ਕਰੋਨਾ ਦੇ ਲੱਛਣ ਹੋਣ ਤੇ ਉਹਨਾਂ ਨੂੰ ਨਜਰ ਅੰਦਾਜ ਨਾ ਕਰ ਕੇ ਸਿਹਤ ਵਿਭਾਗ ਦੇ ਧਿਆਨ ਵਿੱਚ ਲਿਆਈਏ ਤਾਂ ਜੋ ਕਰੋਨਾ ਵਾਈਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here