ਮਿਸ਼ਨ ਫਤਿਹ ਤਹਿਤ ਲਗਾਏ ਮੈਡੀਕਲ ਕੈਂਪ ਵਿੱਚ 98 ਲੋਕਾਂ ਦੀ ਜਾਂਚ

ਪਠਾਨਕੋਟ (ਦ ਸਟੈਲਰ ਨਿਊਜ਼)। ਕੋਰੋਨਾ ਵਾਈਰਸ ਦੇ ਵਿਸਤਾਰ ਦੇ ਚਲਦਿਆਂ ਪੂਰੀ ਦੂਨੀਆਂ ਵਿੱਚ ਕੋਵਿਡ-19 ਨੂੰ ਮਹਾਮਾਰੀ ਘੋਸ਼ਿਤ ਕੀਤਾ ਹੋਇਆ ਹੈ ਅਤੇ ਪੰਜਾਬ ਨੂੰ ਕੋਰੋਨਾ ਮੁਕਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਇਆ ਗਿਆ। ਜਿਸ ਅਧੀਨ ਅੱਜ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਅਤੇ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਮਾਰਕਿਟ ਕਮੇਟੀ ਪਠਾਨਕੋਟ ਵਿੱਚ ਇੱਕ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਹ ਪ੍ਰਗਟਾਵਾ ਬਲਬੀਰ ਸਿੰਘ ਬਾਜਵਾ ਸਕੱਤਰ ਮਾਰਕਿਟ ਕਮੇਟੀ ਪਠਾਨਕੋਟ ਵੱਲੋਂ ਦਿੱਤੀ ਗਈ।

Advertisements

ਜਾਣਕਾਰੀ ਦਿੰਦਿਆਂ ਸਕੱਤਰ ਮਾਰਕਿਟ ਕਮੇਟੀ ਪਠਾਨਕੋਟ ਨੇ ਦੱਸਿਆ ਕਿ ਮਿਸ਼ਨ ਫਤਿਹ ਅਧੀਨ ਅੱਜ ਮਾਰਕਿਟ ਕਮੇਟੀ ਪਠਾਨਕੋਟ ਵਿੱਚ ਵਿਸ਼ੇਸ ਮੈਡੀਕਲ ਕੈਂਪ ਲਗਾਇਆ ਗਿਆ ਅਤੇ ਮਾਰਕਿਟ ਕਮੇਟੀ ਵਿੱਚ ਫੜੀ ਲਗਾਉਂਣ ਵਾਲੇ ਕਰੀਬ 98 ਲੋਕਾਂ ਦੀ ਸੈਂਪਲਿੰਗ ਕੀਤੀ ਗਈ। ਇਸ ਮੋਕੇ ਤੇ ਬਲਬੀਰ ਸਿੰਘ ਬਾਜਵਾ ਵੱਲੋਂ ਦੱਸਿਆ ਗਿਆ ਕਿ ਆੜਤੀਆਂ ਅਤੇ ਫੜੀ ਲਗਾਉਂਣ ਵਾਲੇ ਲੋਕਾਂ ਨੂੰ ਸਮੇਂ ਸਮੇਂ ਤੇ ਜਾਗਰੁਕ ਕਰਨ ਲਈ ਵੀ ਵਿਸ਼ੇਸ ਮੁਹਿੰਮ ਚਲਾਈ ਗਈ ਹੈ। ਵਿਸ਼ੇਸ ਤੋਰ ਤੇ ਸਬਜੀਮੰਡੀ ਵਿੱਚ ਫੜੀ ਲਗਾਉਂਣ ਵਾਲੇ ਅਤੇ ਆੜਤੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਾਰੋਬਾਰ ਕਰਦਿਆਂ ਇਸ ਗੱਲ ਤੇ ਵਿਸ਼ੇਸ ਧਿਆਨ ਰੱਖਿਆ ਜਾਵੇ ਕਿ ਸੋਸਲ ਡਿਸਟੈਂਸ ਪੂਰੀ ਤਰਾਂ ਨਾਲ ਬਰਕਰਾਰ ਰੱਖਿਆ ਜਾਵੇ। ਮੰਡੀ ਵਿੱਚ ਆਉਂਣ ਵਾਲੇ ਹਰੇਕ ਵਿਅਕਤੀ ਨੇ ਮੁੰਹ ਤੇ ਮਾਸਕ ਜਰੂਰ ਲਗਾਇਆ ਜਾਵੇ। ਉਹਨਾਂ ਦੱਸਿਆਂ ਕਿ ਮਾਰਕਿਟ ਕਮੇਟੀ ਵੱਲੋਂ ਵੀ ਮੰਡੀ ਵਿੱਚ ਵਾਸਿੰਗ ਪਵਾਇੰਟ ਵੀ ਬਣਾਏ ਗਏ ਹਨ ਤਾਂ ਜੋ ਕਰੋਨਾ ਬੀਮਾਰੀ ਨੂੰ ਵਿਸਥਾਰ ਕਰਨ ਤੋਂ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here