ਜਿਲੇ ਵਿੱਚ 1 ਹੋਰ ਪਾਜੀਟਿਵ ਮਰੀਜ ਦੀ ਇਲਾਜ ਦੋਰਾਨ ਮੋਤ

ਪਠਾਨਕੋਟ(ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਸੁਕਰਵਾਰ ਨੂੰ ਇੱਕ ਹੋਰ ਕਰੋਨਾ ਪਾਜੀਟਿਵ ਵਿਅਕਤੀ ਦੀ ਅੰਮ੍ਰਿਤਸਰ ਵਿਖੇ ਇਲਾਜ ਦੋਰਾਨ ਮੋਤ ਹੋ ਗਈ। ਜਿਕਰਯੋਗ ਹੈ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਨਾਲ ਹੋਈ ਇਹ ਚੋਥੀ ਮੋਤ ਹੈ। ਇਹ ਜਾਣਕਾਰੀ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ। ਉਹਨਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 81 ਹੋ ਗਈ ਹੈ ਜਦ ਕਿ 4 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਕਾਰਨ ਮੋਤ ਹੋ ਚੁੱਕੀ ਹੈ।

Advertisements

ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਪਠਾਨਕੋਟ ਦੇ ਜਿਸ 48 ਸਾਲ ਦੇ ਵਿਅਕਤੀ ਦੀ ਅੱਜ ਮੋਤ ਹੋਈ ਹੈ ਉਸ ਵਿਅਕਤੀ ਨੂੰ ਪਿਛਲੇ ਕਰੀਬ 7-8 ਦਿਨਾਂ ਤੋਂ ਬੁਖਾਰ ਦੀ ਸਿਕਾਇਤ ਸੀ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਕੋਈ ਇੱਕ ਦੋ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਇਸ ਵਿਅਕਤੀ ਨੂੰ ਦਿਖਾਇਆ ਸੀ ਹਾਲਤ ਜਿਆਦਾ ਖਰਾਬ ਹੋਣ ਕਾਰਨ ਉਸ ਵਿਅਕਤੀ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਜਿੱਥੇ ਅੱਜ ਇਲਾਜ ਦੋਰਾਨ ਸਵੇਰੇ ਹੀ ਉਸ ਵਿਅਕਤੀ ਦੀ ਮੋਤ ਹੋ ਚੁੱਕੀ ਸੀ ਸੁਕਰਵਾਰ ਸਾਮ ਨੂੰ ਉਸ ਵਿਅਕਤੀ ਦੀ ਮੈਡੀਕਲ ਰਿਪੋਰਟ ਆਈ ਜੋ ਕਰੋਨਾ ਪਾਜੀਟਿਵ ਸੀ। ਉਨ•ਾਂ ਦੱਸਿਆ ਕਿ ਜਿਸ ਵਿਅਕਤੀ ਦੀ ਮੋਤ ਹੋਈ ਹੈ ਉਸ ਵਿਅਕਤੀ ਦੇ ਸੰਪਰਕ ਵਿੱਚ ਆਉਂਣ ਵਾਲੇ ਲੋਕਾਂ ਦੀ ਤਲਾਸ ਜਾਰੀ ਕਰ ਦਿੱਤੀ ਗਈ ਹੈ। ਉਨ•ਾਂ ਕਿਹਾ ਕਿ ਹੁਣ ਤੱਕ 81 ਲੋਕ ਕਰੋਨਾ ਪਾਜੀਟਿਵ ਪਾਏ ਗਏ ਹਨ ਜਿਨਾ ਵਿੱਚੋਂ ਚਾਰ  ਲੋਕਾਂ ਦੀ ਮੋਤ ਹੋ ਚੁੱਕੀ ਹੈ। ਉਨ•ਾਂ ਦੱਸਿਆ ਕਿ ਹੁਣ ਤੱਕ 43 ਲੋਕ ਕਰੋਨਾ ਵਾਈਰਸ ਤੋਂ ਰਿਕਵਰ ਹੋ ਚੁੱਕੇ ਹਨ ਅਤੇ ਆਪਣੇ ਘਰਾਂ ਵਿੱਚ ਆਪਣੇ ਪਰਿਵਾਰ ਦੇ ਨਾਲ ਰਹਿ ਰਹੇ ਹਨ। 35 ਲੋਕ ਇਸ ਸਮੇਂ ਜਿਲ•ਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਮਰੀਜ ਹਨ ਜਿਨਾਂ ਵਿੱਚੋਂ 30 ਲੋਕਾਂ ਦਾ ਇਲਾਜ ਪਠਾਨਕੋਟ ਵਿਖੇ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲਾ ਪਠਾਨਕੋਟ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਜਦੋਂ ਕਰੋਨਾ ਦੇ ਲੱਛਣ ਦਿਖਣ ਲਗਦੇ ਹਨ ਤਾਂ ਪਰਿਵਾਰ ਇਸ ਗੱਲ ਨੂੰ ਇੰਨੀ ਗੰਭੀਰਤਾ ਵਿੱਚ ਨਹੀਂ ਲੈਂਦਾ ਅਤੇ ਜਦ ਤੱਕ ਬੀਮਾਰੀ ਦਾ ਪਤਾ ਚਲਦਾ ਹੈ ਉਸ ਸਮੇਂ ਤੱਕ ਬਹੁਤ ਦੇਰ ਹੋ ਚੁੱਕੀ ਹੁੰਦੀ ਹੈ। Àਹੁਨਾਂ ਕਿਹਾ ਕਿ ਲੋਕਾਂ ਨੂੰ ਇਹ ਹੀ ਅਪੀਲ ਹੈ ਕਿ ਅਗਰ ਕਿਸੇ ਤਰਾਂ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕਰੋਨਾ ਪਾਜੀਟਿਵ ਨੂੰ ਪਹਿਲੇ ਚਰਨ ਵਿੱਚ ਹੀ ਕੰਟਰੋਲ ਕਰ ਲਿਆ ਜਾਵੇ।

LEAVE A REPLY

Please enter your comment!
Please enter your name here