ਟਿੱਡੀ ਦਲ ਦੇ ਸੰਭਾਵੀ ਹਮਲੇ ਦੇ ਮੱਦੇਨਜਰ ਪਿੰਡ ਗਿਆਲਾ ਵਿੱਚ ਕਿਸਾਨਾਂ ਨੂੰ ਕੀਤਾ ਜਾਗਰੂਕ

ਪਠਾਨਕੋਟ (ਦ ਸਟੈਲਰ ਨਿਊਜ਼)। ਟਿੱਡੀ ਦਲ ਦੇ ਸੰਭਾਵੀ ਹਮਲੇ ਦੇ ਮੱਦੇਨਜਰ ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਆਈ.ਏ ਐਸ ਦੇ ਦਿਸ਼ਾ ਨਿਰਦੇਸ਼ਾਂ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਵਿਭਾਗੀ ਅਧਿਕਾਰੀਆਂ ਅਤੇ ਕਿਸਾਨਾਂ ਨੂੰ ਟਿੱਡੀ ਦਲ ਦੇ ਸੰਭਾਵਤ ਹਮਲੇ ਦਾ ਟਾਕਰਾ ਕਰਨ ਬਾਰੇ ਜਾਣਕਾਰੀ ਦੇਣ ਲਈ ਬਲਾਕ ਪਠਾਨਕੋਟ ਦੇ ਪਿੰਡ ਗਿਆਲਾ ਵਿਖੇ ਮੌਕ ਡਰਿੱਲ ਕਰਵਾਈ ਗਈ। ਇਸ ਦੌਰਾਨ ਸੁਰਜੀਤ ਸਿੰਘ ਦੇ ਕਿੰਨੂ ਦੇ ਬਾਗ ਵਿਚ ਟਰੈਕਟਰ ਨਾਲ ਚੱਲਣ ਵਾਲੇ ਛਿੜਕਾਅ ਪੰਪਾਂ  ਦੀ ਮਦਦ ਨਾਲ ਟਿੱਡੀ  ਦਲ ਨਾਲ ਮੁਕਾਬਲੇ ਦਾ ਬਾਖੂਬੀ ਪ੍ਰਦਰਸ਼ਨ ਕੀਤਾ ਗਿਆ।

Advertisements

ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ  ਨੇ ਕਿਹਾ ਕਿ 27 ਸਾਲ ਬਾਅਦ ਪੰਜਾਬ,ਰਾਜਸਥਾਨ ਵਿੱਚ ਟਿੱਡੀ ਦਾ ਹਮਲਾ ਹੋਇਆ ਹੈ ਜਿਸ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ । ਉਹਨਾਂ ਕਿਹਾ ਕਿ ਇੱਕ ਟਿੱਡੀ ਇੱਕ ਦਿਨ ਵਿੱਚ ਆਪਣੇ ਭਾਰ ਦੇ ਬਰਾਬਰ ਭੋਜਨ ਖਾਂਦੀ ਹੈ ਅਤੇ ਟਿੱਡੀ ਦਲ ਦੇ ਇੱਕ ਸਮੂਹ ਵਿੱਚ ਕਰੋੜਾਂ ਟਿੱਡੀਆਂ ਸ਼ਾਮਿਲ ਹੁੰਦੀਆਂ ਹਨ ਜਿਸ ਤੋਂ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਟਿੱਡੀ ਦਲ ਦਾ ਇੱਕ ਸਮੂਹ ਫਸਲਾਂ,ਬਾਗਾਂ ਅਤੇ ਦਰਖਤਾਂ ਦਾ ਕਿੰਨਾ ਨੁਕਸਾਨ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਫਾਜਿਲਕਾ ਦੇ ਨਾਲ ਲੱਗਦੇ ਕੁਝ ਜ਼ਿਲਿਆਂ ਵਿੱਚ ਟਿੱਡੀ ਦਲ ਦਾ ਹਮਲਾ ਦੇਖਿਆ ਗਿਆਂ ਸੀ ਜਿਸ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਮੇਂ ਸਿਰ ਕਾਰਵਾਈ ਕਰਕੇ ਅਗਾਂਹ ਵਧਣ ਤੋਂ ਰੋਕ ਦਿੱਤਾ ਸੀ। ਉਹਨਾਂ ਦੱਸਿਆ ਕਿ ਟਿੱਡੀ ਦਲ ਦਾ ਟਾਕਰਾ ਕਰਨ ਲਈ ਮਾਹਿਰਾਂ ਦੀਆਂ ਟੀਮਾਂ ਬਣਾ ਦਿਤੀਆਂ ਗਈਆਂ ਹਨ ਜੋ ਪਿੰਡਾਂ ਵਿਚ ਲਗਾਤਾਰ ਸਰਵੇ ਕਰ ਰਹੀਆਂ ਹਨ। ਉਹਨਾਂ ਕਿਹਾ  ਕਿ ਟਿੱਡੀ ਦਲ ਦਾ ਹਮਲਾ ਸਾਡੇ ਲਈ ਇਕ ਚਣੌਤੀ ਹੈ,

ਕਿੰਨੂ ਦੇ ਬਾਗਾਂ ਵਿੱਚ ਟਿੱਡੀ ਦਲ ਦੇ ਹਮਲੇ ਦੀ ਰੋਕਥਾਮ ਬਾਰੇ ਕਰਵਾਈ ਮਾਕ ਡਰਿੱਲ

ਜਿਸ ਦਾ ਸਾਨੂੰ ਡਟਕੇ ਮੁਕਾਬਲਾ ਕਰਨਾ ਚਾਹੀਦਾ ਹੈ। ਉਹਨਾਂ ਕਿਸਾਨਾਂ ਤੋਂ ਸਹਿਯੋਗ ਮੰਗਦਿਆਂ ਕਿਹਾ ਕਿ ਟਿੱਡੀ ਦਲ ਦੇ ਹਮਲੇ ਦੀ ਸੂਰਤ ਵਿੱਚ ਪਿੰਡਾਂ ਦੀਆ ਪੰਚਾਇਤਾਂ  ਅਤੇ ਕਿਸਾਨਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ। ਉਹਨਾਂ ਸਮੂਹ ਗ੍ਰਾਮ ਪੰਚਾਇਤਾਂ ਨੂੰ ਟਿੱਡੀ ਦਲ ਦੇ ਹਮਲੇ ਸਣੇ ਸਪਰੇਅ ਕਰਨ ਲਈ ਮੋਟਰਾਂ ਤੇ ਪਾਣੀ ਦਾ ਭੰਡਾਰਨ ਕਰਨ ਅਤੇ ਟਰੈਕਟਰ ਵਾਲੇ ਸਪਰੇਅ ਪੰਪ ਤਿਆਰ ਰੱਖਣ ਲਈ ਕਿਹਾ। ਉਹਨਾਂ ਕਿਹਾ ਕਿ ਰਾਤ ਸਮੇਂ ਕੀਟ ਨਾਸ਼ਕਾਂ ਦੀ ਸਪਰੇਅ ਲਈ ਰੌਸ਼ਨੀ ਲਈ ਵੱਡੀਆਂ ਟਾਰਚਾਂ ਦੀ ਮੱਦਦ ਲਈ ਜਾਵੇ, ਕਿਉਕਿ ਟਿੱਡੀ ਦਲ ਦੀ ਰੋਕਥਾਮ ਰਾਤ ਨੂੰ ਕੀਤੀ ਜਾਣੀ ਹੈ ਅਤੇ ਰਾਤ ਸਮੇਂ ਸਰਚ ਲਾਈਟਾਂ ਅਤੇ ਪਾਣੀ ਆਦਿ ਦੀ ਜਰੂਰਤ ਪਵੇਗੀ।

ਪੰਜਾਬ ਸਰਕਾਰ ਵੱਲੋਂ ਕੋਵਿਡ-19 ਖਿਲਾਫ ਆਰੰਭੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ  

ਉਹਨਾਂ ਕਿਹਾ ਕਿ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਦੀ ਸ਼ੁਰੂਆਤ ਕਤੀ ਗਈ ਹੈ ਜਿਸ ਦੀ ਸਫਲਤਾ ਲਈ ਹਰੇਕ ਨਾਗਰਿਕ ਨੂੰ ਆਪਸ ਵਿੱਚ ਸਮਾਜਿਕ ਦੂਰੀ,ਹੱਥਾਂ ਨੂੰ ਵਾਰ ਵਾਰ ਸਾਫ ਕਰਨਾ, ਮੂੰਹ ਅਤੇ ਨੱਕ ਨੂੰ ਮਾਸਕ ਜਾਂ ਸੂਤੀ ਦੇ ਰੁਮਾਲ ਨਾਲ ਢੱਕਣਾ ਆਦਿ  ਦੀ ਪਾਲਣਾ ਕਰਨੀ ਚਾਹੀਦੀ ਹੈ, ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਦੇ ਭਾਗੀਦਾਰ ਬਣੀਏ ਲੋਕਾਂ ਨੂੰ ਜਾਗਰੁਕ ਕਰੀਏ, ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਕਰੋਨਾ ਨੂੰ ਰੋਕਿਆ ਜਾ ਸਕੇ ਅਤੇ ਪੰਜਾਬ ਸਰਕਾਰ ਦਾ ਮਿਸ਼ਨ ਫਤਿਹ ਪੂਰਾ ਕੀਤਾ ਜਾ ਸਕੇ। ਇਸ ਮੌਕੇ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀਬਾਵੀ ਵਿਸਥਾਰ ਅਫਸਰ, ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ, ਸਰਪੰਚ ਗ੍ਰਾਮ ਪੰਚਾਇਤ ਪ੍ਰਵੀਨ ਕੁਮਾਰ, ਜੀਤ ਸਿੰਘ, ਸ਼ਿਵ ਦਾਸ  ਸਮੇਤ ਹੋਰ ਕਿਸਾਨ ਹਾਜ਼ਰ ਸਨ।        

LEAVE A REPLY

Please enter your comment!
Please enter your name here