ਮੁੱਖ ਮੰਤਰੀ ਪੰਜਾਬ ਦੇ ਮਿਸ਼ਨ ਫਤਿਹ ਨੂੰ ਮਿਲ ਕੇ ਕਰੀਏ ਕਾਮਯਾਬ: ਜੋਗਿੰਦਰ ਪਾਲ

ਪਠਾਨਕੋਟ(ਦ ਸਟੈਲਰ ਨਿਊਜ਼)। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਦੇ ਹਰੇਕ ਜਿਲੇ ਅੰਦਰ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ, ਪੰਜਾਬ ਸਰਕਾਰ ਦਾ ਇੱਕ ਹੀ ਉਦੇਸ ਹੈ ਕਿ ਪੰਜਾਬ ਨੂੰ ਕਰੋਨਾ ਮੁਕਤ ਬਣਾ ਕੇ ਮਨੁੱਖੀ ਜੀਵਨ ਦੀ ਰੱਖਿਆ ਕੀਤੀ ਜਾਵੇ, ਅਤੇ ਇਸ ਅੋਖੀ ਘੜੀ ਵਿੱਚ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਕਰੋਨਾ ਦੀ ਕੜੀ ਨੂੰ ਤੋੜਨ ਲਈ ਜਿਲਾ ਪ੍ਰਸਾਸਨ ਵੱਲੋਂ ਜੋ ਹਦਾਇਤਾਂ ਦਿੱਤੀਆਂ ਗਈਆਂ ਹਨ ਉਹਨਾਂ ਦੀ ਉਲੰਘਣਾ ਨਾ ਕਰੀਏ। ਇਹ ਪ੍ਰਗਟਾਵਾ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆਂ ਨੇ ਕੀਤਾ। ਉਹਨਾਂ ਕਿਹਾ ਕਿ ਇਸ ਅੋਖੀ ਘੜੀ ਵਿੱਚੋਂ ਜਦੋਂ ਪੂਰੀਆਂ ਦੁਨੀਆ ਗੁਜਰ ਰਹੀ ਹੈ ਉਸ ਸਮੇਂ ਹਰੇਕ ਨਾਗਰਿਕ ਦੀ ਜਿਮੇਦਾਰੀ ਬਣਦੀ ਹੈ ਕਿ ਸਮਾਜ ਪ੍ਰਤੀ ਆਪਣੀਆਂ ਜਿਮੇਦਾਰੀਆਂ ਨੂੰ ਸਮਝੀਏ ਤਾਂ ਜੋ ਕਰੋਨਾ ਵਾਈਰਸ ਤੇ ਕੰਟਰੋਲ ਕੀਤਾ ਜਾ ਸਕੇ।

Advertisements

ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਫਤਿਹ ਪਿੱਛੇ ਇੱਕ ਹੀ ਉਦੇਸ ਹੈ ਕਿ ਪੰਜਾਬ ਨੂੰ ਕਰੋਨਾ ਮੁਕਤ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਾਸਕ ਪਾਉਂਣ, ਵਾਰ ਵਾਰ ਹੱਥਾਂ ਨੂੰ ਸਾਫ ਕਰਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਜੋਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਨਾਂ ਨਿਯਮਾਂ ਦੀ ਪਾਲਣਾ ਕਰ ਕੇ ਅਸੀਂ ਤੰਦਰੁਸਤ ਰਹਿ ਸਕਦੇ ਹਾਂ। ਉਹਨਾਂ ਕਿਹਾ ਕਿ ਜਿਲਾ ਪਠਾਨਕੋਟ ਨੂੰ ਖੁਸਹਾਲ ਦੇਖਣ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਅਸੀਂ ਆਪਣੀ ਆਪਣੇ ਸਮਾਜ ਅਤੇ ਪਰਿਵਾਰ ਪ੍ਰਤੀ ਜਿਮੇਦਾਰੀ ਨੂੰ ਸਮਝੀਏ ਅਤੇ ਘਰ ਤੋਂ ਨਿਕਲਣ ਲੱਗਿਆ ਮਾਸਕ ਜਾਂ ਪਰਨੇ ਆਦਿ ਦਾ ਪ੍ਰਯੋਗ ਜਰੂਰ ਕਰੀਏ। ਉਹਨਾਂ ਕਿਹਾ ਕਿ ਘਰਾਂ ਦੇ ਆਸ ਪਾਸ ਸਾਫ ਸਫਾਈ ਰੱਖੋਂ ਅਤੇ ਅਗਰ ਕਿਸੇ ਵਿਅਕਤੀ ਜਾਂ ਹੋਰ ਪਰਿਵਾਰਿਕ ਮੈਂਬਰ ਨੂੰ ਕਿਸੇ ਤਰ੍ਰਾਂ ਦੀ ਬੀਮਾਰੀ ਦੇ ਲੱਛਣ ਨਜਰ ਆਉਂਦੇ ਹਨ ਤਾਂ ਬਿਨਾਂ ਦੇਰੀ ਕੀਤੇ ਸਿਹਤ ਵਿਭਾਗ ਨਾਲ ਸੰਪਰਕ ਕਰੋ। ਉਹਨਾਂ ਕਿਹਾ ਕਿ ਆਪਣੀ ਨਿਗਰਾਨੀ ਹੀ ਆਪਣੀ ਸੂਰੱਖਿਆ ਹੈ । ਉਹਨਾਂ ਕਿਹਾ ਕਿ ਆਓ ਸਾਰੇ ਮਿਲ ਕੇ ਇਹ ਪ੍ਰਣ ਕਰੀਏ ਕਿ ਮਾਸਕ ਦਾ ਪ੍ਰਯੋਗ ਅਤੇ ਸੋਸਲ ਡਿਸਟੈਂਸ ਨੂੰ ਬਣਾਈ ਰੱਖਾਂਗੇ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਾਂਗੇ।

LEAVE A REPLY

Please enter your comment!
Please enter your name here