118 ਮਰੀਜ਼ਾਂ ਨੇ ਕੋਰੋਨਾ’ਤੇ ਪਾਈ ਜਿੱਤ, ਹੁਣ ਤੱਕ 3562 ਸੈਂਪਲ ਆਏ ਨੈਗੇਟਿਵ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ਵਿੱਚ 3562 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 118 ਵਿਅਕਤੀਆਂ ਨੇ ਕੋਰੋਨਾ ਖਿਲਾਫ਼ ਫਤਿਹ ਪਾ ਲਈ ਹੈ। ਉਹਨਾਂ ਕਿਹਾ ਕਿ ਠੀਕ ਹੋਏ ਵਿਅਕਤੀਆਂ ਨੂੰ ਘਰ ਭੇਜ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਸਿਹਤ ਵਿਭਾਗ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਵਰਤੇ ਕੇ ਕੋਰੋਨਾ ਵਾਇਰਸ ਤੋਂ ਬੱਚ ਸਕਣ। ਉਹਨਾਂ ਕਿਹਾ ਕਿ ਜਾਗਰੂਕਤਾ ਲਈ ਕੁਆਰਨਟੀਨ ਵਿਅਕਤੀਆਂ ਨੂੰ ਕੋਵਾ ਐਪ ਵੀ ਡਾਊਨਲੋਡ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਹ ਕੋਵਿਡ-19 ਸਬੰਧੀ ਜਾਣਕਾਰੀ ਹਾਸਲ ਕਰ ਸਕਣ। ਉਹਨਾਂ ਕਿਹਾ ਕਿ ਜਨਤਾ ਨੂੰ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਆ ਜਾ ਰਿਹਾ ਹੈ ਅਤੇ ਮਾਸਕ ਨਾ ਪਾਉਣ ਵਾਲੇ ਵਿਅਕਤੀਆਂ ਸਮੇਤ ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ਨੂੰ ਜ਼ੁਰਮਾਨਾ ਵੀ ਕੀਤਾ ਜਾ ਰਿਹਾ ਹੈ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੀਟਾਈਜ਼ਰ ਦੀ ਵਰਤੋਂ ਕਰਦਿਆਂ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।

Advertisements

ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ 4295 ਸੈਂਪਲ ਲਏ ਗਏ ਹਨ, ਜਿਸ ਵਿੱਚ 3562 ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 573 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਹੈ। ਉਹਨਾਂ ਕਿਹਾ ਕਿ ਅੱਜ ਇਕ ਹੋਰ ਪੋਜ਼ੀਟਵ ਕੇਸ ਸਾਹਮਣੇ ਆਉਣ ‘ਤੇ ਹੁਣ ਤੱਕ ਪੋਜ਼ੀਟਿਵ ਕੇਸਾਂ ਦੀ ਗਿਣਤੀ 136 ਹੋ ਗਈ ਹੈ, ਜਿਨ•ਾਂ ਵਿਚੋਂ 14 ਐਕਟਿਵ ਮਰੀਜ਼ ਹਨ ਅਤੇ 5 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਉਕਤ ਤੋਂ ਇਲਾਵਾ 24 ਇਨਵੈਲਿਡ ਸੈਂਪਲ ਵੀ ਸਾਹਮਣੇ ਆਏ ਹਨ। ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਅੱਜ 409 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿਚੋਂ ਕੇਵਲ ਇਕ ਹੀ ਪੋਜ਼ੀਟਿਵ ਕੇਸ ਸਾਹਮਣੇ ਆਇਆ ਹੈ। ਉਹਨਾਂ ਦੱਸਿਆ ਪੋਜ਼ੀਟਿਵ ਆਇਆ ਪਿੰਡ ਹਰਖੋਵਾਲ ਦਾ ਵਿਅਕਤੀ ਕੁਵੈਤ ਤੋਂ ਪਰਤਿਆ ਸੀ।

LEAVE A REPLY

Please enter your comment!
Please enter your name here