ਮਜ਼ਦੂਰਾਂ ਦੀ ਘਾਟ ਦੇ ਮੱਦੇ ਨਜ਼ਰ ਝੋਨੇ ਦੀ ਸਿੱਧੀ ਬਿਜਾਈ, ਕੱਦੂ ਵਾਲੇ ਝੋਨੇ ਦਾ ਬਿਹਤਰ ਵਿਕਲਪ : ਡਾ.ਅਮਰੀਕ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੁਕ ਕੀਤਾ ਜਾ ਰਿਹਾ ਹੈ ਕਿ ਅਸੀਂ ਕਿਸ ਤਰਾਂ ਨਾਲ ਕਰੋਨਾ ਤੇ ਫਤਿਹ ਪਾਉਂਣੀ ਹੈ ਇਸ ਦੇ ਨਾਲ ਹੀ ਵਾਤਾਵਰਣ ਨੂੰ ਸੁੱਧ ਅਤੇ ਸਾਫ ਸੁਥਰਾ ਰੱਖਣਾ ਵੀ ਸਾਡੀ ਜਿੰਮੇਦਾਰੀ ਬਣਦੀ ਹੈ। ਜਿਸ ਦੇ ਚਲਦਿਆਂ ਜ਼ਮੀਨ ਹੇਠਲੇ ਪਾਣੀ ਦੇ ਘਟਦੇ ਪੱਧਰ ਅਤੇ ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਸੰਭਾਵਤ ਘਾਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਪਠਾਨਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਇਸ ਸੀਜਨ ਵਿੱਚ ਜੋ ਮੈਨ ਪਾਵਰ ਦੀ ਘਾਟ ਹੈ ਉਸ ਦਾ ਉਚਿੱਤ ਹੱਲ ਕੱਢਿਆ ਜਾ ਸਕੇ। ਅੱਜ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਫੁੱਲੜਾਂ ਦੇ ਕਿਸਾਨ ਬੂਟਾ ਰਾਮ ਦੇ ਖੇਤਾਂ ਵਿੱਚ ਕਣਕ ਬੀਜਣ ਵਾਲੀ ਜ਼ੀਰੋ ਡਰਿਲ ਵਿੱਚ ਕੁਝ ਤਬਦੀਲੀਆਂ ਕਰਕੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਗਈ ।

Advertisements

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਪਠਾਨਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਪਿੰਡ ਫੁਲੜਾ ਵਿੱਚ ਕਰਵਾਈ ਸਿੱਧੀ ਬਿਜਾਈ

ਇਸ ਮੌਕੇ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਡਾ. ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ (ਪੌਦ ਸੁਰੱਖਿਆ), ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਸੁਦੇਸ਼ ਕੁਮਾਰ ਸ਼ਰਮਾ ਖੇਤੀ ਉਪ ਨਿਰੀਖਕ,ਵਿਜੇ ਕੁਮਾਰ, ਜੀਤ ਸਿੰਘ ਸਮੇਤ ਕਈ ਕਿਸਾਨ ਹਾਜ਼ਰ ਸਨ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ.ਅਮਰੀਕ ਸਿੰਘ ਨੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੇ ਰੋਸਨੀ ਪਾਉਂਦਿਆਂ ਅਤੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਦੱਸਿਆ। ਉਹਨਾਂ ਕਿਹਾ ਕਿ ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਸਮੇਂ ਆਉਣ ਵਾਲੀ, ਮਜ਼ਦੂਰਾਂ ਦੀ ਸੰਭਾਵਿਤ ਘਾਟ ਕਾਰਨ ਕੱਦੂ ਵਾਲੇ ਝੌਨੇ ਦਾ ਇਕ ਬਿਹਤਰ ਬਦਲ ਹੈ। ਉਨਾਂ ਕਿਹਾ ਕਿ ਇਸ ਵਿਧੀ ਨਾਲ ਜ਼ਮੀਨ ਹੇਠਲਾ ਪਾਣੀ, ਸਮਾਂ, ਮਜ਼ਦੂਰਾਂ ਤੇ ਹੋਣ ਵਾਲਾ ਖਰਚਾ,ਟਰੈਕਟਰ ਦੀ ਘਸਾਈ ਬਚਾਉਣ ਵਿੱਚ ਸਹਾਈ ਹੁੰਦੀ ਹੈ। ਉਹਨਾਂ ਕਿਹਾ ਕਿ ਜੂਨ ਮਹੀਨੇ ਵਿਚ ਸਿੱਧੀ ਬਿਜਾਈ ਨਾਲ ਬੀਜੀ ਝੋਨੇ ਦੀ ਫਸਲ ਚੰਗਾ ਝਾੜ ਅਤੇ ਮਿਆਰ ਦਿੰਦੀ ਹੈ ਅਤੇ ਮਈ ਮਹੀਨੇ ਵਿਚ ਅਗੇਤੀ ਬਿਜਾਈ ਕਰਨ ਨਾਲ ਪਾਣੀ ਦੀ ਖਪਤ ਜ਼ਿਆਦਾ ਹੁੰਦੀ ਹੈ ਅਤੇ ਨਦੀਨਾਂ ਦੀ ਸਮੱਸਿਆ ਵੀ ਜ਼ਿਆਦਾ ਆਉਂਦੀ ਹੈ।

ਉਹਨਾਂ ਨੇ ਕਿਹਾ ਕਿ ਝੋਨਾ ਬੀਜਣ ਵਾਲੀਆ ਡਰਿੱਲਾਂ ਦੀ ਘਾਟ ਕਾਰਨ ਸਕੱਤਰ ਖੇਤੀਬਾੜੀ ਵਿਭਾਗ ਸ. ਕਾਹਨ ਸਿੰਘ ਪੰਨੂ ਦੇ ਨਿਰਦੇਸ਼ਾਂ ਤੇ ਬੂਟਾ ਰਾਮ ਦੀ ਕਣਕ ਬੀਜਣ ਵਾਲੀ ਜ਼ੀਰੋ ਡਰਿੱਲ ਵਿੱਚ ਹੀ ਕੁਝ ਤਬਦੀਲੀਆਂ ਕਰਕੇ ਝੋਨਾ ਬੀਜਣ ਵਾਲੀ ਡਰਿਲ ਵਿੱਚ ਤਬਦੀਲ ਕੀਤੀ ਗਈ ਹੈ, ਜਿਸ ਨਾਲ ਨਵੀਂ ਬੀਜ ਡਰਿਲ ਤੇ ਹੋਣ ਵਾਲਾ ਖਰਚਾ ਬਚ ਗਿਆ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੋ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਾ ਚਾਹੁੰਦਾ ਹੈ ਉਹ ਖੇਤੀ ਮਾਹਿਰਾਂ ਨਾਲ ਸੰਪਰਕ ਕਰੇ ਤਾਂ ਜੋ ਸਹੀ ਤਕਨੀਕੀ ਅਗਵਾਈ ਦਿੱਤੀ ਜਾ ਸਕੇ ਅਤੇ ਕਿਸਾਨ ਨੂੰ ਕਿਸੇ ਕਿਸਮ ਦੀ ਸਮੱਸਿਆਂ ਦਾ ਸਾਹਮਣਾ ਨਾਂ ਕਰਨਾ ਲਵੇ। ਉਹਨਾਂ ਕਿਹਾ ਕਿ ਕੋਵਿਡ 19 ਕਾਰਨ ਮਜ਼ਦੂਰਾਂ ਦੀ ਘਾਟ ਅਤੇ ਕਿਸਾਨਾਂ ਦੀ ਮੰਗ ਤੇ ਪੰਜਾਬ ਸਰਕਾਰ ਵੱਲੋਂ ਇਸ ਵਾਰ ਝੋਨਾ ਲਾਉਣ ਦੀ ਤਾਰੀਕ 10 ਜੂਨ ਮਿਥੀ ਗਈ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ 10 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਕਿਸੇ ਵੀ ਹਾਲਤ ਵਿੱਚ ਨਾਂ ਕੀਤੀ ਜਾਵੇ। ਉਹਨਾਂ ਨੇ ਕਿਹਾ ਕਿ ਜੂਨ ਦਾ ਪਹਿਲਾ ਪੰਦਰਵਾੜਾ ਝੋਨੇ ਦੀ ਸਿੱਧੀ ਬਿਜਾਈ ਲਈ ਅਤੇ ਬਾਸਮਤੀ ਲਈ ਜੂਨ ਦਾ ਦੂਜਾ ਪੰਦਰਵਾੜਾਂ ਢੁਕਵਾਂ ਸਮਾਂ ਹੈ। ਉਹਨਾਂ ਕਿਹਾ ਕਿ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪੀ ਆਰ 126 ਅਤੇ ਪੂਸਾ ਬਾਸਮਤੀ 1509 ਦੀ ਬਿਜਾਈ ਜੂਨ ਦੇ ਦੂਜੇ ਪੰਦਰਵਾੜੇ ਵਿੱਚ ਵੀ ਕੀਤੀ ਜਾ ਸਕਦੀ ਹੈ।

ਉਹਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਵਿੱਚ ਹੀ ਕੀਤੀ ਜਾਵੇ ਤਾਂ ਬਿਹਤਰ ਹੈ। ਉਹਨਾਂ ਕਿਹਾ ਕਿ ਰੌਣੀ ਉਪਰੰਤ ਖੇਤ ਤਰ ਵੱਤਰ ਦੀ ਹਾਲਤ ਵਿਚ ਆਉਣ ਤੇ ਦੋ ਵਾਰ ਹੱਲਾਂ ਨਾਲ ਵਾਹ ਕੇ ਤੇ ਸੁਹਾਗੇ ਦੀ ਦੋਹਰ ਜਾਂ ਤੇਹਰ ਪਾ ਕੇ ਤੁਰੰਤ ਬਿਜਾਈ ਕਰ ਦਿਉ। ਉਹਨਾਂ ਕਿਹਾ ਕਿ ਬਿਜਾਈ ਕਰਨ  ਤੋਂ ਪਹਿਲਾਂ ਬੀਜ ਨੂੰ 8-12 ਘੰਟੇ ਤਕ ਪਾਣੀ ਵਿੱਚ ਭਿਉਂ ਕੇ ਰੱਖਣ ਤੋਂ ਬਾਅਦ ਛਾਵੇਂ ਸੁਕਾ ਕੇ ਦਵਾਈ ਨਾਲ ਸੋਧ ਲਵੋ। ਡਾ. ਮਨਦੀਪ ਕੌਰ ਨੇ ਕਿਹਾ ਕਿ  ਨਦੀਨਾਂ ਦੀ ਸਮੱਸਿਆ ਅਤੇ ਖੁਰਾਕੀ ਤੱਤਾਂ ਖਾਸ ਕਰਕੇ ਲੋਹੇ ਦੀ ਘਾਟ ਤੋਂ ਬਚਾਅ ਲਈ ਪਹਿਲਾ ਪਾਣੀ ਦੇਰੀ ਨਾਲ, ਤੇ ਤਕਰੀਬਨ 21 ਦਿਨਾਂ ਬਾਅਦ ਲਾਉ। ਉਹਨਾਂ ਕਿਹਾ ਕਿ ਬਹੁਤ ਸਾਰੇ ਕਿਸਾਨ ਇਸ ਵਿਧੀ ਵਿੱਚ ਰੁਚੀ ਦਿਖਾ ਰਹੇ ਹਨ ਅਤੇ ਕਈ ਕਿਸਾਨ ਪਹਿਲੀ ਵਾਰ ਇਸ ਵਿਧੀ ਨੂੰ ਅਪਣਾ ਰਹੇ ਹਨ ਇਸ ਲਈ ਇਸ ਤਕਨੀਕ ਦੇ ਤਕਨੀਕੀ ਨੁਕਤਿਆਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਸਮੱਸਿਆ ਨਾਂ ਆਵੇ।

LEAVE A REPLY

Please enter your comment!
Please enter your name here