“ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੇ ਜ਼ਰੂਰੀ ਨੁਕਤੇ” ਵਿਸ਼ੇ ਤੇ ਹੋਈ ਵੈਬੀਨਾਰ ਵੀਡਿਓ ਕਾਨਫਰੰਸ

ਪਠਾਨਕੋਟ (ਦ ਸਟੈਲਰ ਨਿਊਜ਼)। ਕੋਵਿਡ -19  ਨੇ ਪੂਰੇ ਵਿਸ਼ਵ ਦੇ ਜਨਜੀਵਨ ਅਤੇ ਅਰਥਚਾਰੇ ਤੇ ਆਪਣਾ ਪ੍ਰਭਾਵ ਪਾਇਆ ਹੈ। ਕੋਵਿਡ -19 ਤੋਂ ਪਹਿਲਾਂ ਆਮ ਕਰਕੇ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਤੱਕ ਪਿੰਡਾਂ ਵਿੱਚ ਜਾ ਕੇ ਖੇਤੀ ਤਕਨੀਕਾਂ ਨੂੰ ਜਾਗਰੁਕਤਾ ਕੈਂਪ ,ਵਿਚਾਰ ਗੋਸ਼ਟੀਆਂ ਰਾਹੀਂ ਵਿਚਾਰ ਚਰਚਾ ਕਰਕੇ ਪਹੁੰਚਾਇਆ ਜਾਂਦਾ ਰਿਹਾ ਹੈ। ਪਰ ਅਜੋਕੇ ਸਮੇਂ ਵਿੱਚ ਬਦਲੇ ਮਾਹੌਲ ਕਾਰਨ ਸਮਾਜਿਕ ਦੂਰੀ ਨੂੰ ਮੁੱਖ ਰੱਖਦਿਆਂ ਅਤੇ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਦੇ ਅਧੀਨ ਖੇਤੀ ਮਾਹਿਰਾਂ ਵੱਲੋਂ ਸੂਚਨਾ ਤਕਨਾਲੋਜੀ ਦੀ ਵਰਤੋਂ ਕਰਦਿਆਂ ਸਮਾਜਿਕ ਮਾਧਿਅਮ, ਵੀਡੀਓ ਕਾਨਫਰੰਸ ਰਾਹੀ ਨਵੀਨਤਮ ਖੇਤੀ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਇਆ ਜਾ ਰਿਹਾ। ਅਜਿਹੇ ਹੀ ਯਤਨ ਵੱਜੋਂ ਕੀਟਨਾਸ਼ਕ ਨਿਰਮਾਤਾ ਨਿੱਜੀ ਅਦਾਰੇ ਪੈਸਟੀਸਾਈਡ ਇੰਡੀਆ ਵੱਲੋਂ “ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੇ ਜ਼ਰੂਰੀ ਨੁਕਤੇ” ਵਿਸ਼ੇ ਤੇ ਲਾਈਫ ਸਾਈਜ਼ ਆਨ ਲਾਈਨ ਪਲੇਟਫਾਰਮ ਦੀ ਵਰਤੋਂ ਕਰਦਿਆਂ ਵੈਬੀਨਾਰ ਵੀਡਿਓ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਦੇ ਕਿਸਾਨਾਂ ਤੋਂ ਇਲਾਵਾ ਡਾ. ਮਨਿੰਦਰਪਾਲ ਸਿੰਘ, ਡਾ. ਵਿਜੇ ਚੌਹਾਨ, ਸ਼੍ਰੀ ਮਨੋਜ ਭੰਡਾਰੀ, ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਪਠਾਨਕੋਟ, ਡਾ. ਰਮਿੰਦਰ ਕੌਰ ਕ੍ਰਿਸ਼ੀ ਵਿਗਿਆਂਨ ਕੇਂਦਰ ਅੰਮ੍ਰਿਤਸਰ, ਡਾ. ਮਨਦੀਪ ਕੌਰ, ਡਾ. ਪ੍ਰਿਤਪਾਲ ਸਿੰੰਘ ਖੇਤੀਬਾੜੀ ਵਿਕਾਸ ਅਫਸਰ ਪਠਾਨਕੋਟ  ਸ਼ਾਮਿਲ ਸਨ।

Advertisements

ਪੀ.ਆਈ ਇੰਡਸਟਰੀ ਲਿਮਿਟਡ ਦੇ ਪੰਜਾਬ ਜ਼ੋਨ ਦੇ ਡਿਪਟੀ ਜਨਰਲ ਮੈਨੇਜ਼ਰ(ਮੰਡੀਕਰਨ) ਡਾ. ਮਨਿੰਦਰਪਾਲ ਸਿੰਘ ਨੇ ਦੱਸਿਆਂ ਕਿ ਪੀਆਈ ਇੰਡਸਟਰੀ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੇ ਤਕਨੀਕੀ ਨੁਕਤਿਆਂ ਬਾਰੇ ਜਾਣਕਾਰੀ ਦੇਣ ਲਈ ਚਾਰ ਵੈਬੀਨਾਰ ਵੀਡਿਓ ਕਾਨਫਰੰਸ ਕਰ ਚੁੱਕੇ ਹਾਂ ਅਤੇ ਅੱਜ ਇਹ ਪੰਜਵਾਂ ਆਨ ਲਾਈਨ ਵੀਡਿਓ ਕਾਨਫਰੰਸ ਕਰਵਾਇਆ ਜਾ ਰਿਹਾ ਹੈ। ਡਾ. ਰਮਿੰਦਰ ਕੌਰ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਵਿੱਚ ਹੀ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਿੱਧੀ ਬਿਜਾਈ ਕਰਨ ਲਈ ਘੱਟ ਸਮੇਂ ਵਿੱਚ ਪੱਕਣ ਵਾਲੀਆ ਅਤੇ ਜਲਦੀ ਵੱਧਣ ਵਾਲੀਆਂ ਕਿਸਮਾਂ ਦੀ ਕਾਸ਼ਤ ਕਰਨੀ ਚਾਹੀਦੀ ਹੈ। ਡਾ. ਅਮਰੀਕ ਸਿੰਘ ਨੇ ਜ਼ਿਲਾ ਪਠਾਨਕੋਟ ਵਿੱਚ ਇਸ ਤਕਨੀਕ ਦੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਜੂਨ ਦਾ ਪਹਿਲਾ ਪੰਦਰਵਾੜਾ ਝੋਨੇ ਦੀ ਸਿੱਧੀ ਬਿਜਾਈ ਲਈ ਅਤੇ ਬਾਸਮਤੀ ਲਈ ਜੂਨ ਦਾ ਦੂਜਾ ਪੰਦਰਵਾੜਾਂ ਢੁਕਵਾਂ ਸਮਾਂ ਹੈ। ਉਹਨਾਂ ਕਿਹਾ ਕਿ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪੀ ਆਰ 126 ਅਤੇ ਪੂਸਾ ਬਾਸਮਤੀ 1509 ਦੀ ਬਿਜਾਈ ਜੂਨ ਦੇ ਦੂਜੇ ਪੰਦਰਵਾੜੇ ਵਿੱਚ ਵੀ ਕੀਤੀ ਜਾ ਸਕਦੀ ਹੈ ਉਹਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਵਿੱਚ ਹੀ ਕੀਤੀ ਜਾਵੇ ਤਾਂ ਬੇਹਤਰ ਹੈ।

ਉਹਨਾਂ ਨੇ ਕਿਸਾਨਾਂ ਨੂੰ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸ਼ਰੂ ਕੀਤੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਡਾ.ਪ੍ਰਿਤਪਾਲ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ,ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਸਮੇਂ ਆਉਣ ਵਾਲੀ, ਮਜ਼ਦੂਰਾਂ ਦੀ ਸੰਭਾਵਿਤ ਘਾਟ ਕਾਰਨ ਕੱਦੂ ਵਾਲੇ ਝੌਨੇ ਦਾ ਇਕ ਬੇਹਤਰ ਬਦਲ ਹੈ। ਉਹਨਾਂ ਕਿਹਾ ਕਿ ਇਸ ਵਿਧੀ ਨਾਲ ਜ਼ਮੀਨ ਹੇਠਲਾ ਪਾਣੀ,ਸਮਾਂ,ਮਜ਼ਦੂਰਾਂ ਤੇ ਹੋਣ ਵਾਲਾ ਖਰਚਾ,ਟਰੈਕਟਰ ਦੀ ਘਸਾਈ ਬਚਾਉਣ ਵਿੱਚ ਸਹਾਈ ਹੁੰਦੀ ਹੈ।  ਮਨੋਜ ਭੰਡਾਰੀ ਅਤੇ ਵਿਜੇ ਚੌਹਾਨ ਨੇ ਕਿਹਾ ਕਿ ਸਿੱਧੀ ਬਿਜਾਈ ਤਕਨੀਕ ਦੀ ਸਫਲਤਾ ਨਦੀਨਾਂ ਦੀ ਸੁਚੱਜੀ ਰੋਕਥਾਮ ਤੇ ਨਿਰਭਰ ਕਰਦਾ ਹੈ ਇਸ ਲਈ ਨਦੀਨਨਾਸ਼ਕਾਂ ਦੀ ਵਰਤੋਂ ਸਹੀ ਸਮੇਂ,ਸਹੀ ਮਾਤਰਾ ਅਤੇ ਸਹੀ ਛਿੜਕਾਅ ਤਕਨੀਕਾਂ ਅਪਣਾ ਕੇ ਨਦੀਨਾਂ ਦੀ ਰੋਕਥਾਮ ਕਰਨੀ ਚਾਹੀਦੀ ਹੈ। ਇਸ ਦੌਰਾਨ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਤੋਂ ਝੋਨੇ ਦੀ ਸਿੱਧੀ ਬਿਜਾਈ ਅਪਣਾ ਰਹੇ ਕਿਸਾਨਾਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ।

LEAVE A REPLY

Please enter your comment!
Please enter your name here