ਜਿਲੇ ਵਿੱਚ 3 ਹੋਰ ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜੀਟਿਵ

ਪਠਾਨਕੋਟ(ਦ ਸਟੈਲਰ ਨਿਊਜ਼)। ਅੱਜ ਸੋਮਵਾਰ ਨੂੰ ਜਿਲਾ ਪਠਾਨਕੋਟ ਵਿੱਚ 3 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਉਂਣ ਨਾਲ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਮਰੀਜਾਂ ਦੀ ਸੰਖਿਆ 91 ਹੋ ਗਈ ਹੈ, ਅਤੇ ਦੂਸਰੇ ਪਾਸੇ ਅੱਜ ਜਿਲਾ ਪਠਾਨਕੋਟ ਵਿੱਚ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਦੇ ਆਧਾਰ ਤੇ ਨਿਰਧਾਰਤ ਸਮਾਂ ਪੂਰਾ ਕਰਨ ਤੇ 4 ਲੋਕਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਹਨਾਂ ਦੱਸਿਆ ਕਿ ਕਰੋਨਾ ਤੇ ਫਤਿਹ ਪਾਉਂਣ ਲਈ ਜਿਲਾ ਪ੍ਰਸਾਸਨ, ਪੁਲਿਸ ਪ੍ਰਸਾਸਨ ਅਤੇ ਸਿਹਤ ਵਿਭਾਗ ਵੱਲੋਂ ਮਿਲ ਕੇ ਉਪਰਾਲੇ ਕੀਤੇ ਜਾ ਰਹੇ ਹਨ। ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਅੱਜ ਸੋਮਵਾਰ ਨੂੰ ਜਿਨਾਂ ਤਿੰਨ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਉਹਨਾਂ ਵਿੱਚੋਂ ਇੱਕ ਵਿਅਕਤੀ ਪਿਛਲੇ ਦਿਨ•ਾਂ ਦੋਰਾਨ ਪੰਗੋਲੀ ਚੋਕ ਨਜਦੀਕ ਜਿਸ ਕਰੋਨਾ ਪਾਜੀਟਿਵ ਵਿਅਕਤੀ ਦੀ ਮੋਤ ਹੋ ਗਈ ਸੀ।

Advertisements

ਉਸ ਦੇ ਸੰਪਰਕ ਲੋਕਾਂ ਵਿੱਚੋਂ ਹੈ, ਇੱਕ ਵਿਅਕਤੀ ਪਿੰਡ ਭਨਵਾਲ ਅਤੇ ਇੱਕ ਵਿਅਕਤੀ ਸਬਜੀ ਮੰਡੀ ਪਠਾਨਕੋਟ ਦਾ ਹੈ । ਉਹਨਾਂ ਦੱਸਿਆ ਕਿ ਹੁਣ ਜਿਲਾ ਪਠਾਨਕੋਟ ਵਿੱਚ ਕੁਲ ਕੇਸ 91 ਹੋ ਗਏ ਹਨ ਜਿਨਾਂ ਵਿੱਚੋਂ 54 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਹਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 33 ਕੇਸ ਕਰੋਨਾ ਪਾਜੀਟਿਵ ਹਨ ਅਤੇ ਹੁਣ ਤੱਕ 4 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਜਿਲਾ ਪ੍ਰਸਾਸਨ, ਪੁਲਿਸ ਪ੍ਰਸਾਸਨ ਅਤੇ ਸਿਹਤ ਵਿਭਾਗ ਵੱਲੋਂ ਮਿਲ ਕੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਜਿਲਾ ਪਠਾਨਕੋਟ ਦਾ ਹਰੇਕ ਸਰਕਾਰੀ ਵਿਭਾਗ ਕਿਸੇ ਨਾ ਕਿਸੇ ਤਰੀਕੇ ਨਾਲ ਕੋਵਿਡ-19 ਅਧੀਨ ਡਿਊਟੀ ਦੇ ਕੇ ਆਪਣੀ ਜਿਮੇਦਾਰੀ ਨਿਭਾ ਰਿਹਾ ਹੈ। ਉਹਨਾਂ ਦੱਸਿਆ ਕਿ ਵੱਖ ਵੱਖ ਵਿਭਾਗਾਂ ਵੱਲੋਂ ਟੀਮਾਂ ਬਣਾ ਕੇ ਪਿੰਡ ਪਿੰਡ ਵਿੱਚ ਸਰਵੇ ਵੀ ਕੀਤਾ ਜਾ ਰਿਹਾ ਹੈ ਅਤੇ ਬਾਹਰੋਂ ਆਉਂਣ ਵਾਲੇ ਲੋਕਾਂ ਨੂੰ ਉਹਨਾਂ ਦੇ ਘਰਾਂ ਅੰਦਰ ਕੋਰਿਨਟਾਈਨ ਵੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਸਮੇਂ ਹਰੇਕ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੋਵਿਡ-19 ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਕਰੋਨਾ ਦੇ ਵਿਸਥਾਰ ਨੂੰ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here