ਸੰਭਾਵੀ ਹੜਾਂ ਦੀ ਰੋਕਥਾਮ ਤੇ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਉਣ ਸਬੰਧੀ ਮੀਟਿੰਗ ਆਯੋਜਿਤ

ਪਠਾਨਕੋਟ (ਦ ਸਟੈਲਰ ਨਿਊਜ਼)। ਜ਼ਿਲਾ ਪਠਾਨਕੋਟ ਅੰਦਰ ਸੰਭਾਵੀ ਹੜਾਂ ਦੀ ਰੋਕਥਾਮ ਅਤੇ ਹੜਾਂ ਦੌਰਾਨ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਉਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ, ਅਰਵਿੰਦ ਪ੍ਰਕਾਸ਼ ਵਰਮਾ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਪਰਮਪਾਲ ਸਿੰਘ ਡੀ.ਡੀ.ਪੀ.ਓ. ਪਠਾਨਕੋਟ, ਮਨਮੋਹਣ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ ਪਠਾਨਕੋਟ, ਲਲਿਤ ਕੁਮਾਰ ਡੀ.ਐਸ.ਪੀ., ਸੈਨਾਂ ਅਤੇ ਬੀ.ਐਸ.ਐਫ ਦੇ ਅਧਿਕਾਰੀ, ਅੰਗਦ ਸਿੰਘ ਜਿਲਾ ਮਾਲ ਲੇਖਾਕਾਰ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਅਸੀਂ ਸਾਰੀ ਦੁਨੀਆਂ ਦੇ ਲੋਕ ਕਰੋਨਾ ਵਾਈਰਸ ਤੋਂ ਪ੍ਰਭਾਵਿਤ ਹੋ ਰਹੇ ਹਨ ਅਤੇ ਜਿਲਾ ਪਠਾਨਕੋਟ ਵਿੱਚ ਵੀ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਕਰੋਨਾ ਤੋਂ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਉਪਰਾਲੇ ਕੀਤੇ ਜਾ ਰਹੇ ਹਨ ਕਿ ਕਰੋਨਾ ਦੇ ਵਿਸਥਾਰ ਨੂੰ ਰੋਕਿਆ ਜਾਵੇ। ਉਹਨਾਂ ਕਿਹਾ ਕਿ ਜਿਵੇ ਕੋਵਿਡ-19 ਦੋਰਾਨ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ  ਕਰੋਨਾ ਮਿਸ਼ਨ ਫਤਿਹ ਕਰਨ ਲਈ ਸਹਿਯੋਗ ਦਿੱਤਾਂ ਹੈ ਇਸੇ ਹੀ ਤਰਾਂ ਸੰਭਾਵਿਤ ਹੜਾਂ ਲਈ ਵੀ ਸਾਰੇ ਸਬੰਧਤ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਮਿਲਕੇ ਆਪਣੀਆਂ ਜਿਮ•ੇਦਾਰੀਆਂ ਨਿਭਾਉਂਣੀਆਂ ਹਨ।

Advertisements

ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੰਭਾਵੀ ਹੜਾਂ ਦੀ ਰੋਕਥਾਮ ਲਈ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕਰਕੇ ਰੱਖਣ ਤਾਂ ਜੋ ਲੋੜ ਪੈਣ ਤੇ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਹਨਾਂ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣਾ ਕਮਿਊਨੀਕੇਸ਼ਨ ਪਲੈਨ ਤਿਆਰ ਕਰਕੇ ਡਿਪਟੀ ਕਮਿਸ਼ਨਰ ਦਫਤਰ ਨੂੰ ਭੇਜਣਾ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਸਾਰੇ ਵਿਭਾਗ ਤੋਂ ਕਮਿਊਨੀਕੇਸ਼ਨ ਪਲੈਨ ਪ੍ਰਾਪਤ ਕਰਨ ਉਪਰੰਤ ਇੱਕ ਕੰਸੋਲੀਡੇਟ ਕਮਿਊਨੀਕੇਸ਼ਨ ਪਲੈਨ ਤਿਆਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤਾ ਜਾਵੇਗਾ। ਜਿਸ ਨਾਲ ਹੜ ਰੋਕੂ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਅਸਾਨੀ ਹੋਵੇਗੀ ਅਤੇ ਲੋੜ ਪੈਣ ‘ਤੇ ਸਬੰਧਤ ਅਧਿਕਾਰੀਆਂ ਨਾਲ ਸਹੀ ਢੰਗ ਨਾਲ ਤਾਲਮੇਲ ਕਰਕੇ ਹੜ ਦੀ ਸਥਿਤੀ ਨਾਲ ਨਜਿਠਣਾ ਵੀ ਸੋਖਾ ਹੋ ਜਾਵੇਗਾ।

ਉਹਨਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸੰਭਾਵੀ ਹੜਾਂ ਤੋਂ ਪ੍ਰਭਾਵਿਤ ਹੋਣ ਵਾਲੀਆਂ ਥਾਵਾਂ ਦੀ ਸ਼ਨਾਖਤ ਕਰਕੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ। ਉਹਨਾਂ ਨੇ ਨਗਰ ਨਿਗਮ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰੀ ਖੇਤਰਾਂ ਵਿੱਚ ਸੰਭਾਵੀ ਹੜਾਂ/ਬਰਸਾਤ ਦੇ ਜਮਾਂ ਹੋਏ ਪਾਣੀ ਨੂੰ ਡਰੇਨ ਆਉਟ ਕਰਨ ਲਈ ਪੰਪ ਤਿਆਰ ਰੱਖਣ ਅਤੇ ਨਿਕਾਸੀ ਨਾਲਿਆਂ ਦੀ ਸਫਾਈ ਨੂੰ ਯਕੀਨੀ ਬਣਾਉਣ। ਉਹਨਾਂ ਨੇ ਪਸ਼ੂ ਪਾਲਣ ਵਿਭਾਗ ਨੂੰ  ਹਦਾਇਤ ਕਰਦਿਆਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪਸ਼ੂਆਂ ਨੂੰ ਟੀਕੇ ਲਗਾਉਣ ਅਤੇ ਚਾਰੇ ਦਾ ਅਗੇਤਾ ਪ੍ਰਬੰਧ ਕਰਨ।

ਉਹਨਾਂ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਭਾਵੀ ਹੜਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਸਿਹਤ ਸੰਭਾਲ ਲਈ ਵੱਖ ਵੱਖ ਡਾਕਟਰਾਂ ਦੀਆਂ ਟੀਮਾਂ ਗਠਿਤ ਕਰਨ ਅਤੇ ਦਵਾਈਆਂ ਆਦਿ ਦਾ ਅਗੇਤੇ ਪ੍ਰਬੰਧ ਕਰਨ। ਉਹਨਾਂ ਕਿਹਾ ਕਿ ਇਸੇ ਹੀ ਤਰਾਂ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੌਲਰ ਸੰਭਾਵੀ ਹੜਾਂ ਦੌਰਾਨ ਪ੍ਰਭਾਵਿਤ ਲੋਕਾਂ ਲਈ ਖਾਣ ਪੀਣ ਦੀਆਂ ਵਸੂਤਾਂ ਦਾ ਪਹਿਲਾਂ ਹੀ ਪ੍ਰਬੰਧ ਕਰਕੇ ਰੱਖਣ। ਉਹਨਾਂ ਨੇ ਸਿੱਖਿਆ ਵਿਭਾਗ ਅਧਿਕਾਰੀਆਂ ਨੂੰ ਕਿਹਾ ਕਿ ਉਹ ਹੜਾਂ ਦੌਰਾਨ ਪ੍ਰਭਾਵਿਤ ਲੋਕਾਂ ਲਈ ਸੁਰੱਖਿਅਤ ਥਾਵਾਂ ਦੀ ਸ਼ਨਾਖਤ ਕਰਨ ਤਾਂ ਜੋ ਲੋੜ ਪੈਣ ਤੇ ਪ੍ਰਭਾਵਿਤ ਲੋਕਾਂ ਨੂੰ ਟਰਾਂਸਪੋਰਟ ਰਾਹੀਂ ਸ਼ਨਾਖਤ ਕੀਤੀਆਂ ਗਈਆਂ ਸੁਰੱਖਿਆਤ ਥਾਵਾਂ ‘ਤੇ ਪਹੁੰਚਾਇਆ ਜਾ ਸਕੇ। ਉਹਨਾਂ ਕਿਹਾ ਕਿ ਟਰਾਂਸਪੋਰਟ ਦਾ ਪ੍ਰਬੰਧ ਜੀ.ਐਮ. ਪੰਜਾਬ ਰੋਡਵੇਜ ਅਤੇ ਆਰ.ਟੀ.ਏ. ਪਠਾਨਕੋਟ ਵੱਲੋਂ ਕੀਤਾ ਜਾਵੇਗਾ। ਮੀਟਿੰਗ ਦੋਰਾਨ ਵੱਖ ਵੱਖ ਜਿਲਾ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਪਰੋਕਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

LEAVE A REPLY

Please enter your comment!
Please enter your name here