ਹੁਣ ਤੱਕ ਮਾਸਕ ਨਾ ਪਾਉਣ ਵਾਲੇ ਵਿਅਕਤੀਆਂ ਨੂੰ ਕੀਤਾ ਜਾ ਚੁੱਕਾ 17 ਲੱਖ ਤੋਂ ਵੱਧ ਦਾ ਜ਼ੁਰਮਾਨਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੋਰੋਨਾ ਖਿਲਾਫ ਜੰਗ ਜਿੱਤਣ ਲਈ ਸੁਚੱਜੇ ਪ੍ਰਬੰਧਾਂ ਤੋਂ ਇਲਾਵਾ ਇਕ ਵੱਡੀ ਜਾਗਰੂਕਤਾ ਮੁਹਿੰਮ ਵੀ ਵਿੱਢੀ ਗਈ ਹੈ, ਤਾਂ ਜੋ ਇਕਜੁੱਟਤਾ ਅਤੇ ਸਾਂਝੇ ਹੰਭਲੇ ਨਾਲ ਕੋਰੋਨਾ ‘ਤੇ ਫਤਿਹ ਪਾਈ ਜਾ ਸਕੇ। ਸੂਬਾ ਸਰਕਾਰ ਵਲੋਂ ਨਿਵੇਕਲੀ ਪਹਿਲ ਕਰਦਿਆਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਜਿੱਥੇ ਕੋਵਿਡ-19 ਦੇ ਮੱਦੇਨਜ਼ਰ ਸਾਵਧਾਨੀਆਂ ਵਰਤਣ ਲਈ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਮਾਸਕ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ ਵਿਅਕਤੀਆਂ ਨੂੰ ਜ਼ੁਰਮਾਨਾ ਵੀ ਕੀਤਾ ਜਾ ਰਿਹਾ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ‘ਮਿਸ਼ਨ ਫਤਿਹ’ ਤਹਿਤ ਘਰੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਯਕੀਨੀ ਬਣਾਈ ਗਈ ਹੈ, ਤਾਂ ਜੋ ਕੋਰੋਨਾ ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ•ਾਂ ਕਿਹਾ ਕਿ ਮਾਸਕ ਦੀ ਵਰਤੋਂ ਨਾ ਕਰਨ ਅਤੇ ਜਨਤਕ ਥਾਵਾਂ ਉਪਰ ਥੁੱਕਣ ‘ਤੇ ਜ਼ਿਲੇ ਵਿੱਚ ਹੁਣ ਤੱਕ 17,69,900 ਰੁਪਏ ਜ਼ੁਰਮਾਨਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮਾਸਕ ਨਾ ਪਹਿਨਣ ‘ਤੇ 5037 ਚਲਾਨ ਕਰਕੇ 17,43,000 ਰੁਪਏ ਜ਼ੁਰਮਾਨਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 146 ਵਿਅਕਤੀਆਂ ਨੂੰ ਜਨਤਕ ਥਾਵਾਂ ਉਪਰ ਥੁੱਕਣ ‘ਤੇ 26,900 ਰੁਪਏ ਜ਼ੁਰਮਾਨਾ ਕੀਤਾ ਗਿਆ ਹੈ।

ਅਪਨੀਤ ਰਿਆਤ ਨੇ ਦੱਸਿਆ ਕਿ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਜਿੱਥੇ ਮਾਸਕ ਪਹਿਨਣਾ ਬਹੁਤ ਜ਼ਰੂਰੀ ਹੈ, ਉਥੇ ਜਨਤਕ ਥਾਵਾਂ ‘ਤੇ ਥੁੱਕਣ ਦੀ ਵੀ ਮਨਾਹੀ ਹੈ। ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਕਤ ਸਾਵਧਾਨੀਆਂ ਸਮੇਤ ਸਮਾਜਿਕ ਦੂਰੀ ਬਰਕਰਾਰ ਰੱਖਕੇ ਇਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੱਤਾ ਜਾਵੇ। ਉਹਨਾਂ ਕਿਹਾ ਕਿ ਮਾਸਕ ਨਾ ਪਾਉਣ ‘ਤੇ 500 ਰੁਪਏ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ ਵਿਅਕਤੀ ਨੂੰ ਵੀ 500 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਪ ਨੂੰ ਸੁਰੱਖਿਅਤ ਰੱਖਣ ਲਈ ਵੀ ‘ਮਿਸ਼ਨ ਫਤਿਹ’ ਦੀ ਸ਼ੁਰੂਆਤ ਕੀਤੀ ਗਈ ਹੈ, ਇਸ ਲਈ ਜ਼ਿਲ•ਾ ਵਾਸੀ ਸਾਵਧਾਨੀਆਂ ਵਰਤਕੇ ‘ਮਿਸ਼ਨ ਫਤਿਹ’ ਨਾਲ ਜੁੜਨ। ਉਹਨਾਂ ਕਿਹਾ ਕਿ ਆਪ ਖੁਦ ਜਾਗਰੂਕ ਹੋਕੇ ਦੂਜਿਆਂ ਨੂੰ ਵੀ ਕੋਵਿਡ-19 ਤੋਂ ਬਚਾਅ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਜਾਵੇ।

LEAVE A REPLY

Please enter your comment!
Please enter your name here