ਮਿਸ਼ਨ ਫਤਿਹ ਅਧੀਨ ਬਹੁਤ ਜਰੂਰੀ ਮਾਸਕ ਪਾਉਣਾ ਅਤੇ ਸੋਸ਼ਲ ਡਿਸਟੈਂਸ ਬਣਾਈ ਰੱਖਣਾ: ਡਿਪਟੀ ਕਮਿਸ਼ਨਰ

ਪਠਾਨਕੋਟ(ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਵਿੱਚ  ਮਿਸ਼ਨ ਫਤਿਹ ਦੀ ਕਾਮਯਾਬੀ ਲਈ ਲੋਕਾਂ ਨੂੰ ਜਾਗਰੁਕ ਕਰਨ ਦੇ ਨਾਲ ਨਾਲ ਮਾਨਸਿਕ ਤੌਰ ਤੇ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ  ਪੰਜਾਬ ਸਰਕਾਰ ਦਾ ਇੱਕ ਹੀ ਉਦੇਸ ਹੈ ਕਿ ਪੰਜਾਬ ਨੂੰ ਕਰੋਨਾ ਮੁਕਤ ਬਣਾ ਕੇ ਮਨੁੱਖੀ ਜੀਵਨ ਦੀ ਰੱਖਿਆ ਕੀਤੀ ਜਾਵੇ ਅਤੇ ਇਸ ਮਹਾਂਮਾਰੀ ਨੂੰ ਰੋਕਣ ਲਈ ਜਿਲਾ ਪ੍ਰਸਾਸ਼ਨ ਦਾ ਸਾਥ ਦਿੰਦੇ ਹੋਏ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਇਸ ਮਹਾਂਮਾਰੀ ਉਪਰ ਕਾਬੂ ਪਾਇਆ ਜਾ ਸਕੇ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਹਨਾਂ ਕਿਹਾ ਕਿ ਕਰੋਨਾ ਤੇ ਕਾਬੂ ਤੱਦ ਹੀ ਪਾਇਆ ਜਾ ਸਕਦਾ ਹੈ ਅਗਰ ਅਸੀਂ ਸਿਹਤ ਵਿਭਾਗ ਦੀਆਂ ਅਤੇ ਜਿਲਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ।

Advertisements

ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ  ਇਸ ਅੋਖੀ ਘੜੀ ਵਿੱਚੋਂ ਜਦੋਂ ਪੂਰੀਆਂ ਦੁਨੀਆ ਗੁਜਰ ਰਹੀ ਹੈ ਉਸ ਸਮੇਂ ਹਰੇਕ ਨਾਗਰਿਕ ਦੀ ਜਿਮੇਦਾਰੀ ਬਣਦੀ ਹੈ ਕਿ ਉਹ ਸਰਕਾਰ ਦੁਆਰਾ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਤਾਂ ਜੋ ਕਰੋਨਾ ਵਾਇਰਸ ਨੂੰ  ਕੰਟਰੋਲ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਫਤਿਹ ਪਿੱਛੇ ਇੱਕ ਹੀ ਉਦੇਸ ਹੈ ਕਿ ਪੰਜਾਬ ਨੂੰ ਕਰੋਨਾ ਮੁਕਤ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਾਸਕ ਪਾਉਂਣ, ਵਾਰ ਵਾਰ ਹੱਥਾਂ ਨੂੰ ਸਾਫ ਕਰਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਜੋਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ ਨਿਯਮਾਂ ਦੀ ਪਾਲਣਾ ਕਰਕੇ ਅਸੀਂ ਤੰਦਰੁਸਤ ਰਹਿ ਸਕਦੇ ਹਾਂ।

ਉਹਨਾਂ ਕਿਹਾ ਕਿ ਅਸੀਂ  ਆਪਣੇ ਸਮਾਜ ਅਤੇ ਪਰਿਵਾਰ ਪ੍ਰਤੀ ਜਿਮੇਦਾਰੀ ਨੂੰ ਸਮਝੀਏ ਅਤੇ ਘਰ ਤੋਂ ਨਿਕਲਣ ਲੱਗਿਆ ਮਾਸਕ ਜਾਂ ਪਰਨੇ ਆਦਿ ਦਾ ਪ੍ਰਯੋਗ ਜਰੂਰ ਕਰੀਏ। ਉਹਨਾਂ ਕਿਹਾ ਕਿ ਘਰਾਂ ਦੇ ਆਸ ਪਾਸ ਸਾਫ ਸਫਾਈ ਰੱਖੋਂ ਅਤੇ ਅਗਰ ਕਿਸੇ ਵਿਅਕਤੀ ਜਾਂ ਹੋਰ ਪਰਿਵਾਰਿਕ ਮੈਂਬਰ ਨੂੰ ਕਿਸੇ ਤਰ੍ਰਾਂ ਦੀ ਬੀਮਾਰੀ ਦੇ ਲੱਛਣ ਨਜਰ ਆਉਂਦੇ ਹਨ ਤਾਂ ਬਿਨਾਂ ਦੇਰੀ ਕੀਤੇ ਸਿਹਤ ਵਿਭਾਗ ਨਾਲ ਸੰਪਰਕ ਕਰੋ। ਉਹਨਾਂ ਕਿਹਾ ਕਿ ਆਪਣੀ ਨਿਗਰਾਨੀ ਹੀ ਆਪਣੀ ਸੂਰੱਖਿਆ ਹੈ। ਉਹਨਾਂ ਕਿਹਾ ਕਿ ਆਓ ਸਾਰੇ ਮਿਲ ਕੇ ਇਹ ਪ੍ਰਣ ਕਰੀਏ ਕਿ ਮਾਸਕ ਦਾ ਪ੍ਰਯੋਗ ਅਤੇ ਸੋਸਲ ਡਿਸਟੈਂਸ ਨੂੰ ਬਣਾਈ ਰੱਖਾਂਗੇ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਾਂਗੇ । ਉਹਨਾਂ ਕਿਹਾ ਕਿ ਪ੍ਰਸਾਸ਼ਨ ਵੱਲੋਂ ਕਰੋਨਾ ਵਾਇਰਸ ਨਾਲ ਨਿਪਟÎਣ ਲਈ ਪੂਰੇ ਇੰਤਜਾਮ ਕੀਤੇ ਗਏ ਹਨ ਅਤੇ ਕਰੋਨਾ ਪੀੜਤਾਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਲੋਕ ਜੇਕਰ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਣਗੇ ਤਾਂ ਹੀ ਇਸ ਬਿਮਾਰੀ ਨੂੰ ਖਤਮ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here