ਜਿਲੇ ਵਿੱਚ 19 ਹੋਰ ਮਰੀਜ ਪਾਜੀਟਿਵ, 44 ਐਕਟਿਵ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਅੱਜ ਬੁੱਧਵਾਰ ਨੂੰ ਦੁਪਿਹਰ ਦੇ ਸਮੇਂ ਕਰੀਬ 245 ਲੋਕਾਂ ਦੀ ਮੈਡੀਕਲ ਰਿਪੋਰਟ ਪ੍ਰਾਪਤ ਹੋਈ ਜਿਨਾਂ ਵਿੱਚੋਂ 19 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ, ਸਿਹਤ ਵਿਭਾਗ ਵੱਲੋਂ ਇਨਾਂ 19 ਲੋਕਾਂ ਦੀ ਸੰਪਰਕ ਲੋਕਾਂ ਦੀ ਸੈਂਪਲਿੰਗ ਲਈ ਕੰਮ ਸੁਰੂ ਕਰ ਦਿੱਤਾ ਹੈ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਹਨਾ ਦੱਸਿਆ ਕਿ ਬੁੱਧਵਾਰ ਨੂੰ 19 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਉਂਣ ਨਾਲ ਜਿਲ•ਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 113 ਹੋ ਗਈ ਹੈ ਜਿਨ•ਾਂ ਵਿੱਚੋਂ 65 ਲੋਕ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ, ਬੁੱਧਵਾਰ ਨੂੰ ਵੀ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ 8  ਕਰੋਨਾ ਪਾਜੀਟਿਵ ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਲੱਛਣ ਨਾ ਹੋਣ ਤੇ ਘਰ ਭੇਜਿਆ ਗਿਆ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਦੇ ਉਦੇਸ ਨਾਲ ਮਿਸ਼ਨ ਫਤਿਹ ਸੁਰੂ ਕੀਤਾ ਗਿਆ ਹੈ ਜਿਸ ਅਧੀਨ ਹਰੇਕ ਵਿਅਕਤੀ ਦੀ ਜਿਮੇਦਾਰੀ ਬਣਦੀ ਹੈ ਕਿ ਉਹ ਮਿਸ਼ਨ ਫਤਿਹ ਦਾ ਭਾਗੀਦਾਰ ਬਣੇ, ਆਪਣੇ ਘਰ, ਗਲੀ ਮੁਹੱਲੇ ਅਤੇ ਸੰਪਰਕ ਲੋਕਾਂ ਨੂੰ ਜਾਗਰੁਕ ਕਰੇ ਕਿ ਕਿਸ ਤਰਾਂ ਨਾਲ ਅਸੀਂ ਪੰਜਾਬ ਨੂੰ ਕਰੋਨਾ ਮੁਕਤ ਬਣਾ ਸਕਦੇ ਹਾਂ।

Advertisements

ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਅੱਜ ਬੁੱਧਵਾਰ ਨੂੰ ਜਿਲਾ ਪਠਾਨਕੋਟ ਵਿੱਚ 19 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਉਹਨਾਂ ਵਿੱਚੋਂ 3 ਲੋਕ ਪ੍ਰਵਾਸੀ ਮਜਦੂਰ ਹਨ, 10 ਲੋਕ ਅਜਿਹੇ ਸਨ ਜਿਨ•ਾਂ ਨੂੰ ਕਰੋਨਾ ਵਾਈਰਸ ਦੇ ਲੱਛਣ ਸਨ ਅਤੇ ਸੈਂਪਲਿੰਗ ਲਏ ਜਾਣ ਤੋਂ ਬਾਅਦ ਉਹਨਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ। ਇਸ ਤੋਂ ਇਲਾਵਾ 4 ਲੋਕ ਪਹਿਲਾ ਤੋਂ ਕਰੋਨਾ ਪਾਜੀਟਿਵ ਲੋਕਾਂ ਦੇ ਸੰਪਰਕ ਵਿੱਚੋਂ ਸਨ ਜਿਨਾਂ ਵਿੱਚੋਂ ਅੰਦਰੂਣ ਬਾਜਾਰ, ਮੀਰਪੁਰ ਕਾਲੋਨੀ ਆਦਿ ਸਥਾਨਾਂ ਦੇ ਹਨ, ਇੱਕ ਭਦਰੋਆ ਤੋਂ ਮਹਿਲਾ ਹੈ ਜੋ ਗਰਭਵਤੀ ਹੈ ਅਤੇ ਜਿਸ ਦੀ ਸੈਂਪਲਿੰਗ ਤੋਂ ਬਾਅਦ ਉਹ ਕਰੋਨਾ ਪਾਜੀਟਿਵ ਪਾਈ ਗਈ। ਇਸ ਤੋਂ ਇਲਾਵਾ ਜਿਲਾ ਪੰਜਾਬ ਪੁਲਿਸ ਵਿਚੋਂ ਇੱਕ ਪੁਲਿਸ ਥਾਨੇ ਦਾ ਐਸ.ਐਚ.ਓ. ਵੀ ਕਰੋਨਾ ਪਾਜੀਟਿਵ ਪਾਇਆ ਗਿਆ ਹੈ। ਉਹਨਾਂ ਦੱਸਿਆ ਕਿ ਅੱਜ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਡਿਸਚਾਰਜ ਪਾਲਿਸੀ ਦੇ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ 8 ਲੋਕਾਂ ਨੂੰ ਆਪਣੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ ਜਿਸ ਨਾਲ ਜਿਲਾ ਪਠਾਨਕੋਟ ਵਿੱਚ ਕਰੋਨਾਂ ਵਾਈਰਸ ਨੂੰ ਰਿਕਵਰ ਕਰਨ ਵਾਲੇ ਲੋਕਾਂ ਦੀ ਸੰਖਿਆ 65 ਹੋ ਗਈ ਹੈ।

ਉਹਨਾਂ ਦੱਸਿਆ ਕਿ ਹੁਣ ਜਿਲਾ ਪਠਾਨਕੋਟ ਵਿੱਚ ਕੁਲ 113 ਕੇਸ ਹੋ ਗਏ ਹਨ ਜਿਨਾਂ ਵਿੱਚੋਂ 65 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 44 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 4 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਕੋਵਿਡ-19 ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਵੀ ਇਸ ਮਿਸ਼ਨ ਦੇ ਭਾਗੀਦਾਰ ਬਣਨ ਅਤੇ ਆਪਣੇ ਆਸ ਪਾਸ ਦੇ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਅ ਲਈ ਦਿੱਤੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਣ ਤਾਂ ਜੋ ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ।

LEAVE A REPLY

Please enter your comment!
Please enter your name here