‘ਮਿਸ਼ਨ ਫਤਿਹ’ : ਮੁਫ਼ਤ ਅਨਾਜ ਦੀ ਵੰਡ ਦੌਰਾਨ ਕੋਵਿਡ-19 ਦੇ ਮੱਦੇਨਜ਼ਰ ਕੀਤਾ ਜਾ ਰਿਹੇ ਜਾਗਰੂਕ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲੇ ਵਿੱਚ ਜਿੱਥੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਲੌਕਡਾਊਨ ਦੌਰਾਨ ਮੁਫਤ ਅਨਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ, ਉਥੇ ਕੋਵਿਡ-19 ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ ਸਦਕਾ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਾਵਧਾਨੀਆਂ ਅਪਣਾਉਂਦਿਆਂ ਅਨਾਜ ਦੀ ਸੁਚਾਰੂ ਢੰਗ ਨਾਲ ਵੰਡ ਵੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ ਲੌਕਡਾਊਨ ਦੌਰਾਨ ਸਮਾਰਟ ਰਾਸ਼ਨ ਕਾਰਡ ਧਾਰਕ ਲੋੜਵੰਦ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਪਹਿਲਾਂ ਹੀ ਲਾਭ ਦਿੱਤਾ ਜਾ ਰਿਹਾ ਹੈ, ਜਦਕਿ ਹੁਣ ‘ਆਤਮ ਨਿਰਭਰ ਭਾਰਤ’ ਸਕੀਮ ਤਹਿਤ ਪ੍ਰਵਾਸੀ ਮਜ਼ਦੂਰਾਂ ਨੂੰ ਵੀ ਮੁਫਤ ਰਾਸ਼ਨ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ।

Advertisements

ਸਮਾਰਟ ਰਾਸ਼ਨ ਕਾਰਡ ਧਾਰਕਾਂ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ ਅਨਾਜ ਦੀ ਵੰਡ : ਡਿਪਟੀ ਕਮਿਸ਼ਨਰ

ਅਪਨੀਤ ਰਿਆਤ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਜ਼ਿਲੇ ਵਿੱਚ 1,96,113 ਸਮਾਰਟ ਰਾਸ਼ਨ ਕਾਰਡ ਧਾਰਕਾਂ ਵਿਚੋਂ 1,85,755 ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕਰ ਦਿੱਤੀ ਗਈ ਹੈ, ਜਿਸ ਤਹਿਤ 1,06,083 ਕੁਇੰਟਲ ਕਣਕ ਅਤੇ 5537 ਕੁਇੰਟਲ ਦਾਲ ਵੰਡੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਅੱਜ 412 ਲਾਭਪਾਤਰੀ ਪਰਿਵਾਰਾਂ ਨੂੰ 218 ਕੁਇੰਟਲ ਕਣਕ ਅਤੇ 12 ਕੁਇੰਟਲ ਦਾਲ ਵੰਡੀ ਗਈ ਹੈ। ਉਹਨਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ 5 ਕਿੱਲੋਗ੍ਰਾਮ ਪ੍ਰਤੀ ਜੀਅ ਪ੍ਰਤੀ ਮਹੀਨਾ ਕਣਕ ਅਤੇ ਇੱਕ ਕਿਲੋਗ੍ਰਾਮ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਦਾਲ ਦਿੱਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਇਹ ਅਨਾਜ ਅਪ੍ਰੈਲ ਤੋਂ ਜੂਨ ਤੱਕ ਤਿੰਨ ਮਹੀਨਿਆਂ ਦਾ ਵੰਡਿਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਆਤਮ ਨਿਰਭਰ ਭਾਰਤ’ ਸਕੀਮ ਤਹਿਤ ਪ੍ਰਵਾਸੀ ਮਜ਼ਦੂਰਾਂ ਨੂੰ ਮੁਫ਼ਤ ਅਨਾਜ ਦੀ ਵੰਡ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਕਰੀਬ 30,606 ਪ੍ਰਵਾਸੀ ਮਜ਼ਦੂਰਾਂ ਨੂੰ ਲਾਭ ਦਿੱਤਾ ਜਾਵੇਗਾ ਅਤੇ ਅੱਜ ਤੱਕ 1900 ਰਾਸ਼ਨ ਪੈਕੇਟ ਵੰਡੇ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਨੂੰ 10 ਕਿਲੋ ਆਟਾ, ਇਕ ਕਿਲੋ ਦਾਲ ਅਤੇ ਇਕ ਕਿਲੋ ਖੰਡ ਵੰਡੀ ਜਾ ਰਹੀ ਹੈ। ਉਹਨਾਂ ਜ਼ਿਲਾ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਨਾਜ ਦੀ ਵੰਡ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ। ਇਸ ਤੋਂ ਇਲਾਵਾ ਮਾਸਕ ਅਤੇ ਸੈਨੀਟਾਈਜ਼ਰ ਵੀ ਯਕੀਨੀ ਬਣਾਇਆ ਜਾਵੇ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ‘ਤੇ ਜਿੱਤ ਪ੍ਰਾਪਤ ਕਰਨ ਲਈ ‘ਮਿਸ਼ਨ ਫਤਿਹ’ ਦੀ ਸ਼ੁਰੂਆਤ ਕਰਕੇ ਜਾਗਰੂਕਤਾ ਫੈਲਾਈ ਜਾ ਰਹੀ ਹੈ, ਇਸ ਲਈ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਘਰਾਂ ਤੋਂ ਬਾਹਰ ਜਾਣ ਸਮੇਂ ਮਾਸਕ ਅਤੇ ਸੈਨੀਟਾਈਜ਼ਰ ਦੀ ਵਰਤੋਂ ਕੀਤੀ ਜਾਵੇ। ਇਸ ਤੋ ਇਲਾਵਾ ਸਮਾਜਿਕ ਦੂਰੀ ਸਮੇਤ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਸਾਬਣ ਨਾਲ ਹੱਥਾਂ ਨੂੰ ਧੋਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਇਹ ਸਾਵਧਾਨੀਆਂ ਵਰਤ ਕੇ ਕੋਵਿਡ-19 ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਆਸ ਪ੍ਰਗਟਾਈ ਕਿ ਜਲਦੀ ਹੀ ਸਾਂਝੇ ਹੰਭਲੇ ਨਾਲ ਕੋਰੋਨਾ ਖਿਲਾਫ ਜੰਗ ਜਿੱਤਣ ਵਿੱਚ ‘ਮਿਸ਼ਨ ਫਤਿਹ’ ਸਫਲ ਸਾਬਿਤ ਹੋਵੇਗਾ।

ਕੰਟਰੋਲਰ ਜ਼ਿਲਾ ਖੁਰਾਕ ਤੇ ਸਪਲਾਈਜ਼ ਵਿਭਾਗ ਸ਼੍ਰੀਮਤੀ ਰਜਨੀਸ਼ ਕੌਰ ਨੇ ਦੱਸਿਆ ਕਿ ਜ਼ਿਲੇ ਵਿੱਚ 650 ਰਾਸ਼ਨ ਡਿੱਪੂਆਂ ਰਾਹੀਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਮੁਫਤ ਅਨਾਜ ਦੀ ਵੰਡ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਹੁਣ ‘ਆਤਮ ਨਿਰਭਰ ਭਾਰਤ’ ਸਕੀਮ ਤਹਿਤ ਪ੍ਰਵਾਸੀ ਮਜ਼ਦੂਰਾਂ ਨੂੰ ਮੁਫਤ ਅਨਾਜ ਵੰਡਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਨਾਜ ਦੀ ਵੰਡ ਦੌਰਾਨ ‘ਮਿਸ਼ਨ ਫਤਿਹ’ ਤਹਿਤ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ।

LEAVE A REPLY

Please enter your comment!
Please enter your name here