ਜਿਲੇ ਵਿੱਚ 6 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਆਈ  ਕਾਰੋਨਾ ਪਾਜੀਟਿਵ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਅੱਜ ਸ਼ੁਕਰਵਾਰ ਦੇਰ ਸਾਮ 178 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚੋਂ 6 ਲੋਕ ਕਰੋਨਾ ਪਾਜੀਟਿਵ ਅਤੇ 172 ਲੋਕ ਕਰੋਨਾ ਨੈਗੇਟਿਵ ਆਏ ਹਨ । ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਹਨਾਂ ਦੱਸਿਆ ਕਿ ਜਿਹਨਾਂ ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਹਨਾਂ ਵਿੱਚੋਂ 4 ਲੋਕ ਪਠਾਨਕੋਟ ਦੇ ਅਤੇ 2 ਲੋਕ ਸੁਜਾਨਪੁਰ ਦੇ ਹਨ।

Advertisements

ਜਿਲਾ ਪਠਾਨਕੋਟ ਵਿੱਚ ਕੁਲ 138 ਕਰੋਨਾ ਪਾਜੀਟਿਵ, 75 ਲੋਕਾਂ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 59 ਅਤੇ ਹੁਣ ਤੱਕ ਚਾਰ ਕਰੋਨਾ ਪਾਜੀਟਿਵ ਦੀ ਹੋਈ ਮੋਤ

ਉਹਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਕੁਲ 138 ਕੇਸ ਕਰੋਨਾ ਪਾਜੀਟਿਵ ਦੇ  ਹੋ ਗਏ ਹਨ ਜਿਹਨਾਂ ਵਿੱਚੋਂ 75 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।

ਉਹਨਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 59 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 4 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਆਪਣੇ ਘਰਾਂ ਵਿੱਚ ਰਹੋਂ , ਸਿਹਤ ਵਿਭਾਗ ਅਤੇ ਜਿਲਾ ਪ੍ਰਸਾਸਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੋ।

LEAVE A REPLY

Please enter your comment!
Please enter your name here