ਡਿਸਚਾਰਜ ਪਾਲਿਸੀ ਅਧੀਨ 4 ਲੋਕਾਂ ਨੂੰ ਭੇਜਿਆ ਘਰ, ਕਰੋਨਾ ਰੀਕਵਰ ਕਰਨ ਵਾਲਿਆਂ ਦੀ ਸੰਖਿਆ ਹੋਈ 75

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਅੱਜ ਸ਼ੁਕਰਵਾਰ ਨੂੰ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ 4 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਲੱਛਣ ਨਾ ਹੋਣ ਤੇ ਘਰ ਭੇਜਿਆ ਗਿਆ ਹੈ। ਇਹ ਜਾਣਕਾਰੀ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ। ਉਹਨਾਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਕਰੋਨਾ ਵਾਈਰਸ ਨੂੰ ਰਿਕਵਰ ਕਰਨ ਵਾਲਿਆਂ ਦੀ ਸੰਖਿਆ 75 ਹੋ ਗਈ ਹੈ ਅਤੇ ਇਹ ਲੋਕ ਆਪਣੇ ਪਰਿਵਾਰਾਂ ਵਿੱਚ ਰਹਿ ਰਹੇ ਹਨ।

Advertisements

ਉਹਨਾਂ ਦੱਸਿਆ ਕਿ ਹੁਣ ਜਿਲਾ ਪਠਾਨਕੋਟ ਵਿੱਚ ਕੁਲ 132 ਕੇਸ ਹੋ ਗਏ ਹਨ ਜਿਹਨਾਂ ਵਿੱਚੋਂ 75 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਹਨਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 53 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 4 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਕੋਵਿਡ-19 ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਆਉਂਣ ਵਾਲਾ ਹਫਤਾ ਕਰੋਨਾ ਵਾਈਰਸ ਦੇ ਚਲਾਏ ਮਿਸ਼ਨ ਫਤਿਹ ਅਧੀਨ ਮਨਾਇਆ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਕੋਵਾ ਐਪ ਡਾਊਂਨਲੋਡ ਕਰਵਾਇਆ ਜਾਵੇ ਤਾਂ ਜੋ ਲੋਕ ਜਾਗਰੁਕ ਰਹਿ ਸਕਣ। ਉਹਨਾਂ ਕਿਹਾ ਕਿ ਅਸੀਂ ਵੀ ਸਾਰੇ ਇਸ ਮਿਸ਼ਨ ਵਿੱਚ ਸਾਮਲ ਹੋ ਸਕਦੇ ਹਾਂ ਅਤੇ ਲੋਕਾਂ ਨੂੰ ਜਾਗਰੁਕ ਕਰ ਕੇ ਇੱਕ ਵਧੀਆ ਨਾਗਰਿਕ ਦੀ ਜਿੰਮੇਦਾਰੀ ਨਿਭਾ ਸਕਦੇ ਹਾਂ।

LEAVE A REPLY

Please enter your comment!
Please enter your name here