ਜਿਲੇ ਵਿੱਚ 2 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਾਰੋਨਾ ਪਾਜੀਟਿਵ, ਕਰੋਨਾ ਪਾਜੀਟਿਵ ਕੁਲ 145, 79 ਲੋਕਾਂ ਕੀਤਾ ਕਰੋਨਾ ਰਿਕਵ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਐਤਵਾਰ ਨੂੰ 194 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚੋਂ 2 ਲੋਕ ਕਰੋਨਾ ਪਾਜੀਟਿਵ ਅਤੇ 192 ਲੋਕ ਕਰੋਨਾ ਨੈਗੇਟਿਵ ਆਏ ਹਨ । ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਹਨਾਂ ਦੱਸਿਆ ਕਿ ਜਿਹਨਾਂ ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਹਨਾਂ ਵਿੱਚੋਂ ਇੱਕ ਪੁਲਿਸ ਨਾਲ ਸੰਪਰਕ ਲੋਕਾਂ ਵਿੱਚੋਂ ਅਤੇ ਇੱਕ ਪ੍ਰਵਾਸੀ ਮਜਦੂਰ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਹੈ।

Advertisements


ਜਿਲੇ ਵਿੱਚ ਇੱਕ ਕਰੋਨਾ ਪਾਜੀਟਿਵ ਦੀ ਹੋਈ ਮੋਤ, ਜਿਲਾ ਪਠਾਨਕੋਟ ਵਿੱਚ ਮਰਨ ਵਾਲਿਆਂ ਦੀ ਸੰਖਿਆ ਹੋਈ 5

ਉਹਨਾਂ ਕਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਸਨੀਵਾਰ ਨੂੰ ਕੂਲ 145 ਕੇਸ ਕਰੋਨਾ ਪਾਜੀਟਿਵ ਦੇ  ਹੋ ਗਏ ਹਨ ਜਿਹਨਾਂ ਵਿੱਚੋਂ 79 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਹਨਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 61 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਅੱਜ ਜਿਸ ਕਾਰੋਨਾ ਪਾਜੀਟਿਵ ਵਿਅਕਤੀ ਦੀ ਮੋਤ ਹੋਈ ਉਸ ਦਾ ਇਲਾਜ ਲੁਧਿਆਣਾ ਵਿਖੇ ਚਲ ਰਿਹਾ ਸੀ ਅਤੇ ਇਲਾਜ ਦੋਰਾਨ ਇਸ ਵਿਅਕਤੀ ਦੀ ਮੋਤ ਹੋਈ ਹੈ ।

ਉਹਨਾਂ ਦੱਸਿਆ ਅੱਜ ਇਸ ਵਿਅਕਤੀ ਦਾ ਅੰਤਿਮ ਸੰਸਕਾਰ ਪਠਾਨਕੋਟ ਵਿੱਚ ਕੋਵਿਡ 19 ਨਿਯਮਾਂ ਨੂੰ ਧਿਆਨ ਵਿੱਚ ਰੱਖਕੇ ਕੀਤਾ ਗਿਆ। ਉਹਨਾਂ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਇਆ ਗਿਆ ਹੈ ਜਿਸ ਅਧੀਨ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਕੋਵਾ ਐਪ ਡਾਊਂਣਲੋਡ ਕਰਵਾਉ ਤਾਂ ਜੋ ਜਿਆਦਾ ਤੋਂ ਜਿਆਦਾ ਲੋਕ ਜਾਗਰੁਕ ਹੋ ਸਕਣ, ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਸਫਲ ਬਣਾਇਆ ਜਾ ਸਕੇ।

LEAVE A REPLY

Please enter your comment!
Please enter your name here