12 ਮੈਂਬਰ ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਐਸੋਸੀਏਸ਼ਨ ਵਿੱਚ ਸ਼ਾਮਿਲ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਅੱਜ ਮਿਤੀ: 15-6-2020 ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਪ੍ਰਧਾਨ ਗਿਆਨ ਸਿੰਘ ਠੱਕਰਵਾਲ ਦੀ ਪ੍ਰਧਾਨਗੀ ਹੇਠ ਹੋਈ। ਕੋਵਿਡ-19 ਦੀ ਬਿਮਾਰੀ ਨੂੰ ਮੁੱਖ ਰੱਖਦੇ ਹੋਏ ਪਿਛਲੇ ਤਿੰਨ ਮਹੀਨਿਆਂ ਤੋਂ ਮੀਟਿੰਗਾਂ ਮੁਅੱਤਲ ਕੀਤੀਆਂ ਗਈਆਂ ਸਨ। ਅੱਜ ਇਸ ਮੀਟਿੰਗ ਦਾ ਮੁੱਖ ਏਜੰਡਾ ਰਿਟਾਇਰਡ ਕਰਮਚਾਰੀਆਂ ਦੀ ਸਿਹਤ ਦੀ ਜਾਣਕਾਰੀ ਲੈਣ ਲਈ ਕੀਤੀ ਗਈ। ਅੱਜ ਦੀ ਮੀਟਿੰਗ ਦੇ ਮੁੱਖ ਮਹਿਮਾਨ ਸ਼੍ਰੀ ਅਨਿਲ ਕੁਮਾਰ ਜਨਰਲ ਮੈਨੇਜਰ ਪੰਜਾਬ ਰੋਡੇਵਜ਼ ਹੁਸ਼ਿਆਰਪੁਰ ਨੂੰ ਇਸ ਜੱਥੇਬੰਦੀ ਵਲੋਂ ਮੋਮੈਂਟੋਂ ਅਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੀਟਿੰਗ ਵਿੱਚ ਹੇਠ ਲਿਖੇ ਅਨੁਸਾਰ 12 ਨਵੇਂ ਮੈਂਬਰ ਹਾਜ਼ਰ ਹੋਏ।

Advertisements

ਹਰਜੀਤ ਸਿੰਘ ਖਾਲਾਸਾ ਰਿਟਾਇਰਡ ਇੰਸਪੈਕਟਰ ਪੰਜਾਬ ਰੋਡਵੇਜ਼ ਹੁਸ਼ਿਆਰਪੁਰ, ਪੰਡਿਤ ਪ੍ਰਵੀਨ ਕੁਮਾਰ ਰਿਟਾਇਰਡ ਇੰਸਪੈਕਟਰ ਪੰਜਾਬ ਰੋਡਵੇਜ਼ ਹੁਸ਼ਿਆਰਪੁਰ, ਨਿਰਮਲ ਸਿੰਘ ਰਿਟਾਇਰਡ ਇੰਸਪੈਕਟਰ ਪੰਜਾਬ ਰੋਡਵੇਜ਼ ਹੁਸ਼ਿਆਰਪੁਰ, ਜਗਦੀਸ਼ ਸਿੰਘ ਇੰਸਪੈਕਟਰ ਪੰਜਾਬ ਰੋਡਵੇਜ਼ ਹੁਸ਼ਿਆਰਪੁਰ, ਰਾਜਕੁਮਾਰ ਰਿਟਾਇਰਡ ਯਾਰਡ ਮਾਸਟਰ ਪੰਜਾਬ ਰੋਡਵੇਜ਼ ਹੁਸ਼ਿਆਰਪੁਰ, ਚਰਨਜੀਤ  ਸਿੰਘ ਰਿਟਾਇਰਡ ਇੰਸਪੈਕਟਰ ਪੰਜਾਬ ਰੋਡਵੇਜ਼ ਹੁਸ਼ਿਆਰਪੁਰ, ਗੁਰਨਾਮ ਸਿੰਘ ਰਿਟਾਇਰਡ ਪੀ.ਜੀ-1, ਪੰਜਾਬ ਰੋਡਵੇਜ਼, ਜਲੰਧਰ-2, ਚੰਨਣ ਸਿੰਘ ਪੀ.ਜੀ-1, ਪੰਜਾਬ ਰੋਡਵੇਜ਼ ਹੁਸ਼ਿਆਰਪੁਰ, ਭਗਵਾਨ ਦਾਸ ਰਿਟਾਇਰਡ ਇੰਸਪੈਕਟਰ ਪੰਜਾਬ ਰੋਡਵੇਜ਼ ਹੁਸ਼ਿਆਰਪੁਰ, ਅਮਰੀਕ ਸਿੰਘ ਸਾਬਕਾ ਸਬ-ਇੰਸਪੈਕਟਰ ਪੰਜਾਬ ਰੋਡਵੇਜ਼ ਹੁਸ਼ਿਆਰਪੁਰ, ਪਰਮਜੀਤ ਸਿੰਘ ਸਾਬਕਾ ਇੰਸਪੈਕਟਰ ਪੰਜਾਬ ਰੋਡਵੇਜ਼ ਹੁਸ਼ਿਆਰਪੁਰ, ਹਰਦਿਆਲ ਸਿੰਘ ਸਾਬਕਾ ਇੰਸਪੈਕਟਰ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਆਦਿ ਮੌਜੂਦ ਸਨ। ਉਪਰੋਕਤ ਨਵੇਂ ਆਏ ਸਾਰੇ ਮੈਂਬਰਾਂ ਨੂੰ ਇਸ ਜੱਥੇਬੰਦੀ ਵਲੋਂ ਮੋਮੈਂਟੋ ਅਤੇ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗਿਆਨ ਸਿੰਘ ਠੱਕਰਵਾਲ ਨੇ ਪੰਜਾਬ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਕਿ ਰਿਟਾਇਰਡ ਕਰਮਚਾਰੀਆਂ ਦੇ ਬਕਾਏ ਅਤੇ ਪੈਨਸ਼ਨਾਂ ਕੋਰੋਨਾ ਬਿਮਾਰੀ ਦਾ ਬਹਾਨਾ ਲਾ ਕੇ ਲੇਟ ਕੀਤੀ ਜਾ ਰਹੀ ਹੈ। ਰਿਟਾਇਰਡ ਕਰਮਚਾਰੀਆਂ ਨੂੰ ਪ੍ਰੋਵੀਜ਼ਨ ਪੈਨਸ਼ਨ ਵੀ ਨਹੀਂ ਦਿੱਤੀ ਜਾ ਰਹੀ। ਜਦਕਿ ਇਸ ਬਿਮਾਰੀ ਨਾਲ ਸਾਰਾ ਜਗ ਜੂਝ ਰਿਹਾ ਹੈ ਅਤੇ ਆਰਥਿਕ ਤੌਰ ਤੇ ਪਰੇਸ਼ਾਨ ਹੈ। ਪ੍ਰਧਾਨ ਨੇ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਉਪਰੋਕਤ ਰਿਟਾਇਰਡ ਕਰਮਚਾਰੀਆਂ ਨੂੰ ਪੈਨਸ਼ਨ ਅਤੇ ਇਨਾਂ ਦੇ ਬਕਾਏ ਦਿੱਤੇ ਜਾਣ। ਸ਼੍ਰੀ ਠੱਕਰਵਾਲ ਨੇ ਨਵੇਂ ਆਏ ਮੈਂਬਰਾਂ ਅਤੇ ਮੁੱਖ ਮਹਿਮਾਨ ਦਾ ਇਸ ਮੀਟਿੰਗ ਵਿੱਚ ਹਾਜ਼ਰ ਹੋਣ ਤੇ ਧੰਨਵਾਦ ਕੀਤਾ। ਮੁੱਖ ਮਹਿਮਾਨਅਨਿਲ ਕੁਮਾਰ ਜਨਰਲ ਮੈਨੇਜਰ ਨੇ ਸਾਰੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਪਹਿਲ ਦੇ ਆਧਾਰ ਤੇ ਉਹਨਾਂ ਦੇ ਕੰਮ ਕੀਤੇ ਜਾਣਗੇ ਅਤੇ ਉਹਨਾਂ ਨੇ ਨਵੇਂ ਆਏ ਮੈਂਬਰਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਹਨਾਂ ਦੀ ਪੈਨਸ਼ਨ ਜਲਦੀ ਤੋਂ ਜਲਦੀ ਮਿਲਣੀ ਸ਼ੁਰੂ ਹੋ ਜਾਵੇਗੀ। ਨਵੇਂ ਆਏ ਮੈਂਬਰ ਹਰਜੀਤ ਸਿੰਘ ਖਾਲਸਾ ਨੇ ਆਪਣੇ ਸੰਬੋਧਨ ਵਿੱਚ ਇਸ ਜੱਥੇਬੰਦੀ ਦੇ ਸਾਰੇ ਅਹੁੱਦੇਦਾਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਨਾਂ ਸਹੀ ਆਗੂਆਂ ਦੀ ਸੇਧ ਨੂੰ ਦੇਖਦੇ ਹੋਏ ਅਸੀਂ ਜੱਥੇਬੰਦੀ ਵਿੱਚ ਦਾਖਲ ਹੋਏ ਹਾਂ ਅਤੇ ਆਸ ਕਰਦੇ ਹਾਂ ਕਿ ਇਹ ਜੱਥੇਬੰਦੀ ਪਹਿਲਾਂ ਦੀ ਤਰਾਂ ਸਾਰਿਆਂ ਦੇ ਕੰਮਾਂ ਵਿੱਚ ਸਹਿਯੋਗ ਦੇਵੇਗੀ। ਮੀਟਿੰਗ ਵਿੱਚ ਸਰਵਸੰਮਤੀ ਨਾਲ ਮਤਾ ਪਾਸ ਕੀਤਾ ਕਿ ਗੁਰਬਖਸ਼ ਸਿੰਘ ਸਾਬਾਕਾ ਸੁਪਰਡੈਂਟ ਨੂੰ ਕਾਰਜਕਾਰੀ ਪ੍ਰਧਾਨ ਅਤੇ ਹਰਜੀਤ ਸਿੰਘ ਖਾਲਸਾ ਨੂੰ ਸੀਨੀਅਰ ਵਾਈਜ਼ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੀਟਿੰਗ ਨੂੰ ਪਗਿਆਨ ਸਿੰਘ ਭਲੇਠੂ ਜਨਰਲ ਸਕੱਤਰ, ਰਜਿੰਦਰ ਸਿੰਘ ਅਜ਼ਾਦ, ਸੁਰਿੰਦਰ ਸਿੰਘ ਬਰਿਆਣਾ ਐਨ.ਆਰ.ਆਈ, ਹਰਦੀਪ ਸਿੰਘ ਖਾਲਸਾ, ਜਗਦੀਸ਼ ਸਿੰਘ, ਭਗਵਾਨ ਦਾਸ, ਗੁਰਬਖਸ਼ ਸਿੰਘ, ਸੁਰਿੰਦਰ ਕੁਮਾਰ ਵਰਕਸ਼ਾਪ, ਕੁਲਦੀਪ ਸਿੰਘ ਅਜੜਾਮ ਐਨ.ਆਰ.ਆਈ, ਕੁਲਭੂਸ਼ਨ ਪ੍ਰਕਾਸ਼ ਸਿੰਘ, ਜੋਧ ਸਿੰਘ, ਸ਼ਿਵ ਲਾਲ, ਚਰਨਜੀਤ ਸਿੰਘ, ਹਰਦਿਆਲ ਸਿੰਘ, ਨਿਰਮਲ ਸਿੰਘ, ਗੁਰਨਾਮ ਸਿੰਘ ਅਤੇ ਕਰਮਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

LEAVE A REPLY

Please enter your comment!
Please enter your name here