ਡਿਪਟੀ ਕਮਿਸ਼ਨਰ ਨੇ ਮਿਸ਼ਨ ਫਤਿਹ ਅਧੀਨ ਕਰੋਨਾ ਯੋਧਿਆਂ ਨੂੰ ਕੀਤਾ ਸਨਮਾਨਤ

ਪਠਾਨਕੋਟ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗਏ ਮਿਸ਼ਨ ਫਤਿਹ ਅਧੀਨ ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿੱਖੇ ਵੱਡੇ ਮੀਟਿੰਗ ਹਾਲ ਵਿੱਚ ਇੱਕ ਸਮਮਾਨ ਸਮਾਰੋਹ ਕੋਵਿਡ-19 ਦੀਆਂ ਦਿੱਤੀਆਂ ਹਦਾਇਤਾਂ ਅਨੁਸਾਰ ਕੀਤਾ ਗਿਆ। ਸਮਾਰੋਹ ਵਿੱਚ 20 ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ, 20 ਸਫਾਈ ਕਰਮਚਾਰੀਆਂ ਅਤੇ 20 ਸਿਹਤ ਵਿਭਾਗ ਦੇ ਡਾਕਟਰ ਅਤੇ ਹੋਰ ਸਟਾਫ ਨੂੰ ਸੱਦਾ ਦਿੱਤਾ ਗਿਆ ਸੀ। ਸਮਾਰੋਹ ਵਿੱਚ ਬੈਠਣ ਦੀ ਵਿਵਸਥਾ ਸੋਸਲ ਡਿਸਟੈਂਸ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਸੀ। ਇਸ ਮੋਕੇ ਤੇ ਸਮਾਰੋਹ ਵਿੱਚ ਸਾਮਲ ਹੋਣ ਵਾਲੇ ਹਰੇਕ ਕਰਮਚਾਰੀ ਅਧਿਕਾਰੀ ਦਾ ਟੈਮਪਰੇਚਰ ਚੈਕ ਕੀਤਾ ਗਿਆ ਅਤੇ ਸੈਨੀਟਾਈਜ ਕੀਤਾ ਗਿਆ। ਇਸ ਸਮਾਰੋਹ ਵਿੱਚ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਮੁੱਖ ਮਹਿਮਾਨ ਵਜੋਂਹਾਜ਼ਰ ਹੋਏ ਅਤੇ ਦੀਪਕ ਹਿਲੋਰੀ ਐਸ.ਐਸ.ਪੀ. ਪਠਾਨਕੋਟ ਵਿਸ਼ੇਸ ਮਹਿਮਾਨ ਵਜੋਂ ਹਾਜ਼ਰ ਹੋਏ। ਇਨਾਂ ਤੋਂ ਇਲਾਵਾ ਸਮਾਰੋਹ ਵਿੱਚ ਸੁਰਿੰਦਰ ਸਿੰਘ ਵਧੀਕ ਕਮਿਸਨਰ ਨਗਰ ਨਿਗਮ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਮਨੋਜ ਸਰਮਾ ਐਸ.ਪੀ. ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।

Advertisements

ਇਸ ਮੋਕੇ ਤੇ ਸਭ ਤੋਂ ਪਹਿਲਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਸ੍ਰੀ ਦੀਪਕ ਹਿਲੋਰੀ ਐਸ.ਐਸ.ਪੀ. ਪਠਾਨਕੋਟ ਵੱਲੋਂ ਸਿਹਤ ਵਿਭਾਗ ਦੇ ਐਸ.ਐਮ.ਓੁਜ, ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਨੂੰ ਜੋ ਪਿਛਲੇ ਕਰੀਬ 85 ਦਿਨਾਂ ਤੋਂ ਕਰੋਨਾ ਵਾਈਰਸ ਦੇ ਚਲਦਿਆਂ ਆਪਣੀਆਂ ਸੇਵਾਵਾਂ ਇਮਾਨਦਾਰੀ ਨਾਲ ਨਿਭਾਉਂਣ ਤੇ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਬੈਚ ਲਗਾ ਕੇ ਸਨਮਾਨਤ ਕੀਤਾ ਗਿਆ। ਸੰਬੋਧਨ ਦੋਰਾਨ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਤੇ ਰੋਸਨੀ ਪਾਈ ਅਤੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫਰੰਟ ਲਾਈਨ ਤੇ ਖੜ ਕੇ ਕੋਵਿਡ-19 ਦੋਰਾਨ ਅਪਣੀ ਡਿਊਟੀ ਨਿਭਾਉਂਣ ਵਾਲਾ ਹਰੇਕ ਕਰਮਚਾਰੀ ਕਰੋਨਾ ਯੋਧਾ ਹੈ ਅਤੇ ਹੁਣ ਮਿਸ਼ਨ ਫਤਿਹ ਅਧੀਨ ਹਰੇਕ ਵਿਅਕਤੀ ਨੂੰ ਉਪਰਾਲਾ ਕਰਨਾ ਹੈ ਕਿ ਉਹ ਮਿਸ਼ਨ ਫਤਿਹ ਦਾ ਹਿੱਸਾ ਬਣੇ ਲੋਕਾਂ ਨੂੰ ਜਾਗਰੁਕ ਕਰੇ ਅਤੇ ਉਹਨਾਂ ਦੇ ਮੋਬਾਇਲ ਫੋਨ ਵਿੱਚ ਕੋਵਾ ਐਪ ਡਾਊਨਲੋਡ ਕਰਕੇ ਮਿਸ਼ਨ ਯੋਧਾ ਬਣੇ।

ਉਹਨਾਂ ਕਿਹਾ ਕਿ ਅੱਜ ਜੋ ਸਮਾਰੋਹ ਕੀਤਾ ਗਿਆ ਹੈ ਇਸ ਸਮਾਰੋਹ ਦੋਰਾਨ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਜਿਆਦਾ ਲੋਕਾਂ ਦਾ ਇਕੱਠ ਨਹੀਂ ਕੀਤਾ ਜਾਣਾ ਸੀ ਇਸ ਲਈ ਕੇਵਲ ਉਨੀ ਹੀ ਸੰਖਿਆ ਵਿੱਚ ਕਰੋਨਾ ਯੋਧਿਆਂ ਨੂੰ ਬੁਲਾਇਆ ਗਿਆ ਜਿਨਿਆਂ ਨੂੰ ਇੱਕ ਗਜ ਦੀ ਦੂਰੀ ਤੇ ਬੈਠਾਇਆ ਜਾ ਸਕਦਾ ਸੀ। ਉਹਨਾਂ ਕਿਹਾ ਕਿ ਭਵਿੱਖ ਵਿੱਚ ਹੋਰ ਵੀ ਕਰੋਨਾ ਯੋਧਿਆਂ ਨੂੰ ਮਿਸ਼ਨ ਫਤਿਹ ਅਧੀਨ ਸਨਮਾਨਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਆਉਂਣ ਵਾਲੇ ਹਰੇਕ ਦਿਨ ਦੇ ਲਈ ਵੱਖ ਵੱਖ ਵਿਭਾਗਾਂ ਲਈ ਪ੍ਰੋਗਰਾਮ ਉਲੀਕਿਆ ਹੈ ਜਿਸ ਅਧੀਨ ਲੋਕਾਂ ਵਿੱਚ ਮਿਸ਼ਨ ਫਤਿਹ ਅਧੀਨ ਜਾਗਰੁਕਤਾ ਫੈਲਾਈ ਜਾਵੇਗੀ ਤਾਂ ਜੋ ਹਰੇਕ ਨਾਗਰਿਕ ਜਾਗਰੁਕ ਹੋਵੇ ਅਤੇ ਪੰਜਾਬ ਨੂੰ ਕਰੋਨਾ ਮੁਕਤ ਕੀਤਾ ਜਾਵੇ ਤਾਂ ਜੋ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ।

LEAVE A REPLY

Please enter your comment!
Please enter your name here