ਅੱਜ 2 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਆਈ ਪਾਜੀਟਿਵ, ਕੁੱਲ ਸੰਖਿਆ ਹੋਈ 147

ਪਠਾਨਕੋਟ(ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਸੋਮਵਾਰ ਨੂੰ 2 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ ਅੱਜ 2 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰ•ਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਸੋਮਵਾਰ  ਨੂੰ ਕੂਲ 147 ਕੇਸ ਕਰੋਨਾ ਪਾਜੀਟਿਵ ਦੇ  ਹੋ ਗਏ ਹਨ ਜਿਨਾਂ ਵਿੱਚੋਂ 81 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।

Advertisements

ਉਹਨਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 61 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਇਆ ਗਿਆ ਹੈ ਜਿਸ ਅਧੀਨ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜਿਆਦਾ ਤੋਂ ਜਿਆਦਾ ਲੋਕ ਕੋਵਾ ਐਪ ਡਾਊਂਣਲੋਡ ਕਰਵਾਉ ਤਾਂ ਜੋ ਜਿਆਦਾ ਤੋਂ ਜਿਆਦਾ ਲੋਕ ਜਾਗਰੁਕ ਹੋ ਸਕਣ, ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ।

LEAVE A REPLY

Please enter your comment!
Please enter your name here