ਜਿਲੇ ਵਿੱਚ 120 ਲੋਕਾਂ ਦੀ ਮੈਡੀਕਲ ਰਿਪੋਰਟ ਵਿੱਚੋਂ 4 ਲੋਕ ਕਰੋਨਾ ਪਾਜੀਟਿਵ, 116 ਲੋਕ ਕਰੋਨਾ ਨੈਗੇਟਿਵ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਮੰਗਲਵਾਰ ਨੂੰ 120 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚੋਂ 4 ਲੋਕ ਕਰੋਨਾ ਪਾਜੀਟਿਵ ਅਤੇ 116 ਲੋਕ ਕਰੋਨਾ ਨੈਗੇਟਿਵ ਹਨ ਅਤੇ ਅੱਜ 3 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।

Advertisements

ਜਿਲਾ ਪਠਾਨਕੋਟ ਵਿੱਚ ਕੂਲ 151 ਕਰੋਨਾ ਪਾਜੀਟਿਵ, 84 ਲੋਕਾਂ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 62

ਉਹਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਮੰਗਲਵਾਰ ਨੂੰ ਕੂਲ 151 ਕੇਸ ਕਰੋਨਾ ਪਾਜੀਟਿਵ ਦੇ  ਹੋ ਗਏ ਹਨ ਜਿਹਨਾਂ ਵਿੱਚੋਂ 84 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਹਨਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 62 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

ਉਹਨਾਂ ਦੱਸਿਆ ਕਿ ਹਰੇਕ ਨਾਗਰਿਕ ਨੂੰ ਅਪੀਲ ਹੈ ਕਿ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ਤਾਂ ਜੋ ਕਰੋਨਾ ਪਾਜੀਟਿਵ ਦੀ ਸੰਖਿਆਂ ਨੂੰ ਹੋਰ ਘਟਾਇਆ ਜਾ ਸਕੇ। ਉਹਨਾਂ ਕਿਹਾ ਕਿ ਜਿਆਦਾ ਤੋਂ ਜਿਆਦਾ ਲੋਕ ਕੋਵਾ ਐਪ ਡਾਊਂਨਲੋਡ ਕਰਵਾਉ ਤਾਂ ਜੋ ਜਿਆਦਾ ਤੋਂ ਜਿਆਦਾ ਲੋਕ ਜਾਗਰੁਕ ਹੋ ਸਕਣ, ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ।

LEAVE A REPLY

Please enter your comment!
Please enter your name here