ਬੇਰੋਜ਼ਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਮੋਕਿਆਂ ਸਬੰਧੀ ਜਾਣਕਾਰੀ ਦੇਣ ਲਈ ਹੈਲਪ ਲਾਈਨ ਜਾਰੀ: ਬਲਰਾਜ ਸਿੰਘ

ਪਠਾਨਕੋਟ (ਦ ਸਟੈਲਰ ਨਿਊਜ਼)। ਕੋਵਿਡ-19 (ਕਰੋਨਾ) ਵਾਇਰਸ ਨੂੰ ਦੇਖਦਿਆਂ ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿਉਰੋ, ਪਠਾਨਕੋਟ ਵੱਲੋਂ ਇਕ ਨਵੀਂ ਪਹਿਲ-ਕਦਮੀ ਕਰਦਿਆਂ ਬੇਰੋਜਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਮੋਕਿਆਂ ਸਬੰਧੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰ.76578-25214 ਅਤੇ ਈ-ਮੇਲ ਆਈ.ਡੀ. dbeeptkhelpline0gmail.com ਜਾਰੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ ਨੇ ਦੱਸਿਆ ਕਿ ਇਸ ਹੈਲਪ ਲਾਈਨ ਨੰ. ਰਾਹੀਂ ਬੇਰੋਜਗਾਰ ਨੋਜਵਾਨ ਘਰ ਬੈਠੇ ਹੀ ਨੋਕਰੀਆਂ ਬਾਰੇ ਜਾਣਕਾਰੀ, ਰੋਜਗਾਰ ਦਫਤਰ ਵਿੱਚ ਰਜਿਸ਼ਟ੍ਰੇਸਨ, ਕਾਉਂਸਲਿੰਗ ਅਤੇ ਸਵੈ ਰੋਜਗਾਰ ਸਬੰਧੀ ਕੋਈ ਵੀ ਜਾਣਕਾਰੀ ਲੈ ਸਕਦੇ ਹਨ।

Advertisements

ਉਹਨਾਂ ਦੱਸਿਆ ਕਿ ਇਸ ਹੈਲਪ-ਲਾਈਨ ਨੰ: ਤੇ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਨੇ ਪਠਾਨਕੋਟ ਜਿਲੇ ਦੇ ਨੋਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰੋਜਗਾਰ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਹੈਲਪ ਲਾਈਨ ਨੰਬਰ ਜਾਂ ਫੇਰ ਈਮੇਲ ਰਾਹੀਂ ਰੋਜਗਾਰ ਬਿਊਰੋ ਨਾਲ ਸੰਪਰਕ ਬਣਾ ਕੇ ਰੱਖਣ ਤਾਂ ਜੋ ਉਹਨਾਂ ਨੂੰ ਸਮੇਂ ਸਿਰ ਰੋਜਗਾਰ ਦੇ ਮੋਕਿਆਂ ਸਬੰਧੀ ਜਾਣਕਾਰੀ ਦਿੱਤੀ ਜਾ ਸਕੇ।

LEAVE A REPLY

Please enter your comment!
Please enter your name here