ਪਿੰਡ ਦੇ ਲੋਕਾਂ ਨੂੰ ਪੈਂਫਲੇਟ ਵੰਡ ਤੇ ਕੋਵਾ ਐਪ ਡਾਊਨਲੋਡ ਕਰਵਾ ਕੀਤਾ ਮਿਸ਼ਨ ਫ਼ਤਿਹ ਵਿੱਚ ਸ਼ਾਮਲ

ਪਠਾਨਕੋਟ ( ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮਿਸ਼ਨ ਫ਼ਤਿਹ ਸ਼ੁਰੂ ਕੀਤਾ ਗਿਆ ਹੈ। ਜਿਸ ਅਧੀਨ ਜੂਨ ਮਹੀਨੇ ਦੌਰਾਨ ਵੱਡੇ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖਰੀ ਵੱਖਰੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬੁੱਧਵਾਰ ਨੂੰ ਡੀਡੀਪੀਓ ਪਠਾਨਕੋਟ ਪਰਮਪਾਲ ਸਿੰਘ ਦੀ ਅਗਵਾਈ ਹੇਠ ਪਠਾਨਕੋਟ ਜ਼ਿਲੇ ਦੇ ਸਮੂਹ ਪਿੰਡਾਂ ਵਿੱਚ ਪਿੰਡ ਦੇ ਸਰਪੰਚਾਂ/ਪੰਚਾਇਤ ਮੈਂਬਰਾਂ ਨੇ ਮਿਸ਼ਨ ਫ਼ਤਿਹ ਦੇ ਬੈਜ਼ਿਜ ਲਗਾ ਕੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ।
ਇਸ ਦੌਰਾਨ ਪਿੰਡਾਂ ਵਿਚ ਸਰਪੰਚਾਂ ਨੇ ਜਿੱਥੇ ਲੋਕਾਂ ਦੇ ਘਰ ਘਰ ਜਾ ਕੇ ਉਹਨਾਂ ਨੂੰ ਕੋਰੋਨਾ ਸਬੰਧੀ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕੀਤਾ ਉੱਥੇ ਹੀ ਲੋਕਾਂ ਨੂੰ ਮਿਸ਼ਨ ਫ਼ਤਿਹ ਦੀ ਬੈਜ ਲਗਾ ਕੇ ਮਿਸ਼ਨ ਫ਼ਤਿਹ ਵਿਚ ਸ਼ਾਮਲ ਕੀਤਾ ਤਾਂ ਜੋ ਲੋਕ ਖ਼ੁਦ ਵੀ ਸਾਵਧਾਨ ਰਹਿ ਸਕਣ ਅਤੇ ਹੋਰ ਲੋਕਾਂ ਨੂੰ ਵੀ ਕਰੋਨਾ ਵਾਈਰਸ ਤੋਂ ਬਚਾਅ ਲਈ ਜਾਗਰੂਕ ਕਰਨ ਕਰਨ। ਇਸ ਦੌਰਾਨ ਉਹਨਾਂ ਵੱਲੋਂ ਪਿੰਡਾਂ ਵਿਚ ਜਾਗਰੂਕਤਾ ਲਈ ਮਾਸਕ ਪਹਿਨਣ, ਹੱਥ ਧੋਣ, ਸੋਸ਼ਲ ਡਿਸਟੈਂਸਿੰਗ ਜਿਹੀਆਂ ਗਤੀਵਿਧੀਆਂ ਮੌਕੇ ਤੇ ਕਰ ਕੇ ਦਿਖਾਈਆਂ ਗਈਆਂ ਤਾਂ ਜੋ ਲੋਕ ਗਹਿਰਾਈ ਤੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਹੋ ਕੇ ਇਸ ਨੂੰ ਵਰਤੋਂ ਵਿਚ ਲਿਆਉਣ।

Advertisements

ਇਸ ਮੌਕੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੇ ਲੋਕਾਂ ਨੂੰ ਕੋਵਾ ਐਪ ਵੀ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਲਈ ਕਿਹਾ ਅਤੇ ਐਪ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਲੋਕਾਂ ਨੂੰ ਦੱਸਿਆ ਕਿ ਜਿਵੇ ਅਸੀਂ ਪਿਛਲੇ ਕਰੀਬ 86 ਦਿਨਾਂ ਤੋਂ ਕਰੋਨਾ ਵਾਈਰਸ ਨਾਲ ਇੱਕ ਲੜਾਈ ਲੜ ਰਹੇ ਹਾਂ ਅਤੇ ਸਿਹਤ ਵਿਭਾਗ ਵੱਲੋਂ ਵੀ ਸਮੇਂ ਸਮੇਂ ਤੇ ਸਾਵਧਾਨੀਆਂ ਵਰਤਣ ਲਈ ਜਾਗਰੁਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਾਵਧਾਨੀਆਂ ਵਰਤ ਕੇ ਹੀ ਇਸ ਵਾਇਰਸ ਤੋਂ ਬੱਚਿਆ ਜਾ ਸਕਦਾ ਹੈ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦਾ ਮਿਸ਼ਨ ਫਤਿਹ ਸੁਰੂ ਕਰਨ ਪਿੱਛੇ ਇੱਕ ਹੀ ਉਦੇਸ ਹੈ ਕਿ ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ ਤਾਂ ਜੋ ਲੋਕ ਕਰੋਨਾ ਬੀਮਾਰੀ ਤੋਂ ਬਚ ਸਕਣ। ਇਸ ਲਈ ਸਾਵਧਾਨੀਆਂ ਦੀ ਸੁਰੂਆਤ ਆਪਣੇ ਘਰ•ਾਂ ਤੋਂ ਹੀ ਕਰਨੀ ਹੈ ਤਾਂ ਹੀ ਅਸੀਂ ਸੁਰੱਖਿਅਤ ਰਹਿ ਸਕਦੇ ਹਾਂ। ਇਸ ਮੋਕੇ ਤੇ ਲੋਕਾਂ ਨੂੰ ਮਿਸ਼ਨ ਫਤਿਹ ਸਬੰਧੀ ਅਤੈ ਸਾਵਧਾਨੀਆਂ ਸਬੰਧੀ ਪਰਚੇ ਵੰਡ ਕੇ ਵੀ ਜਾਗਰੁਕ ਕੀਤਾ ਗਿਆ।

LEAVE A REPLY

Please enter your comment!
Please enter your name here