ਅੱਜ ਜਿਲੇ ਵਿੱਚ 6 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੀਟਿਵ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਬੁੱਧਵਾਰ 6 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਅਤੇ 3 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਹਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਬੁੱਧਵਾਰ ਨੂੰ ਕੂਲ 157 ਕੇਸ ਕੋਰੋਨਾ ਪਾਜੀਟਿਵ ਦੇ ਹੋ ਗਏ ਹਨ। ਜਿਨਾਂ ਵਿੱਚੋਂ 87 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕੋਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਹਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 65 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

Advertisements

ਉਹਨਾਂ ਦੱਸਿਆ ਕਿ ਅੱਜ ਜਿਨਾਂ 6 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਹਨਾਂ ਵਿੱਚੋਂ 2 ਲੋਕ ਪ੍ਰਵਾਸੀ ਮਜਦੂਰ, 2 ਲੋਕ ਪਹਿਲਾ ਤੋਂ ਕਾਰੋਨਾ ਪਾਜੀਟਿਵ ਦੇ ਸੰਪਰਕ ਲੋਕਾਂ ਵਿੱਚੋਂ ਹਨ ਅਤੇ 2 ਲੋਕ ਨਵੇਂ ਹਨ ਜਿਨਾਂ ਨੂੰ ਕਰੋਨਾ ਦੇ ਲੱਛਣ ਹੋਣ ਤੇ ਸੈਂਪਲਿੰਗ ਲਈ ਗਈ ਸੀ। ਅੱਜ ਦੇ 6 ਕਰੋਨਾ ਪਾਜੀਟਿਵ ਪਠਾਨਕੋਟ ਦੇ ਹੀ ਰਹਿਣ ਵਾਲੇ ਹਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ 3 ਲੋਕਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਹਰੇਕ ਨਾਗਰਿਕ ਨੂੰ ਚਾਹੀਦਾ ਹੈ ਕਿ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਜਿਵੈ ਘਰ ਤੋਂ ਨਿਕਲਣ ਲੱਗਿਆਂ ਮਾਸਕ ਦਾ ਪ੍ਰਯੋਗ ਕਰੋ, ਵਾਰ-ਵਾਰ ਹੱਥਾਂ ਨੂੰ ਧੋਵੋ ਅਤੇ ਸੋਸਲ ਡਿਸਟੈਂਸ ਬਣਾ ਕੇ ਰੱਖੋ। ਇਸ ਤੋਂ ਇਲਾਵਾ ਹਰੇਕ ਵਿਅਕਤੀ ਜਾਗਰੁਕ ਹੋਵੇ ਅਤੇ ਕੋਵਾ ਐਪ ਡਾਊਣਲੋਡ ਕਰਕੇ ਸਰਕਾਰ ਦੇ ਮਿਸ਼ਨ ਫਤਿਹ ਦਾ ਹਿੱਸਾ ਬਣੇ।

LEAVE A REPLY

Please enter your comment!
Please enter your name here