ਐਸ.ਡੀ.ਐਮ.ਨੇ ਮਿਸ਼ਨ ਫਤਿਹ ਦੇ ਤਹਿਤ ਲੋਕਾਂ ਨੂੰ ਜਾਗਰੁਕ ਕਰਨ ਲਈ ਪ੍ਰਚਾਰ ਵੈਨਾਂ ਨੂੰ ਕੀਤਾ ਰਵਾਨਾ  

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਦੇ ਉਦੇਸ ਨਾਲ ਪੂਰੇ ਪੰਜਾਬ ਅੰਦਰ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ ਜਿਸ ਦਾ ਉਦੇਸ ਹੈ ਪੰਜਾਬ ਨੂੰ ਕਰੋਨਾ ਮੁਕਤ ਕਰਨਾ ਅਤੇ ਮੋਜੂਦਾ ਸਮੇਂ ਵਿੱਚ ਲੋਕਾਂ ਨੂੰ ਕਰੋਨਾ ਤੋਂ ਬਚਾਅ ਦੇ ਲਈ ਵੱਧ ਤੋਂ ਵੱਧ ਜਾਗਰੁਕ ਕਰਨਾ ਇਸ ਉਦੇਸ ਨਾਲ ਜਿਲਾ ਪਠਾਨਕੋਟ ਵਿੱਚ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦਾ ਪ੍ਰਚਾਰ ਕੀਤਾ ਗਿਆ ਹੈ ਅੱਜ ਵੀ ਜਿਲਾ ਪਠਾਨਕੋਟ ਦੇ ਹਰੇਕ ਬਲਾਕ ਲਈ ਪ੍ਰਚਾਰ ਵੈਨਾਂ ਰਵਾਨਾਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਤੋਂ ਪ੍ਰਚਾਰ ਵੈਨਾਂ ਰਵਾਨਾ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਪਰਮਪਾਲ ਸਿੰਘ ਜਿਲਾ ਵਿਕਾਸ ਤੇ ਪੰਚਾਇਤ ਅਫਸ਼ਰ ਪਠਾਨਕੋਟ, ਵੀ.ਐਸ. ਮਹਿਤਾ ਈ.ਓ. ਨਗਰ ਕੌਸਲ ਸੁਜਾਨਪੁਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Advertisements

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਜਿਲਾ ਪਠਾਨਕੋਟ ਵਿੱਚ ਮਿਸ਼ਨ ਫਤਿਹ ਲਈ ਪ੍ਰਚਾਰ ਵੈਨਾਂ ਚਲਾਈਆਂ ਜਾ ਰਹੀਆਂ ਹਨ ਜੋ ਜਿਲੇ ਦੇ ਹਰੇਕ ਬਲਾਕ ਨੂੰ ਕਵਰ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਕਰੋਨਾ ਮਿਸ਼ਨ ਤੋਂ ਬਚਾਅ ਦੇ ਲਈ ਜਾਗਰੁਕ ਕਰ ਰਹੀਆਂ ਹਨ। ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ ਨੇ ਦੱਸਿਆ ਕਿ ਕਰੀਬ 87 ਦਿਨਾਂ ਤੋਂ ਅਸੀਂ ਸਾਰੇ ਲੋਕ ਕਿਸੇ ਨਾ ਕਿਸੇ ਤਰਾਂ ਕੋਵਿਡ-19 ਨਾਲ ਲੜਾਈ ਕਰ ਰਹੇ ਹਾਂ ਅਤੇ ਅਗਰ ਅਸੀਂ ਜਾਗਰੁਕ ਹੋਵਾਂਗੇ ਤਾਂ ਕਰੋਨਾ ਵਾਈਰਸ ਤੇ ਸਾਡੀ ਜਿੱਤ ਹੋਵੇਗੀ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਪੂਰੇ ਪੰਜਾਬ ਅੰਦਰ ਮਿਸ਼ਨ ਫਤਿਹ ਲਾਂਚ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਮਿਸ਼ਨ ਫਤਿਹ ਲਾਂਚ ਕਰਨ ਦਾ ਇੱਕ ਹੀ ਉਦੇਸ ਹੈ ਕਿ ਜਿਸ ਤਰਾਂ ਪਿਛਲੇ ਸਮੇਂ ਵਿੱਚ ਸਭ ਨੇ ਰਲ ਕੇ ਆਪਣਾ ਸਹਿਯੋਗ ਦਿੱਤਾ ਹੈ ਅੱਗੇ ਵੀ ਇਸੇ ਹੀ ਤਰਾਂ ਮਿਲ ਕੇ ਕਰੋਨਾ ਦੀ ਬੀਮਾਰੀ ਨੂੰ ਹਰਾਉਂਣਾ ਹੈ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸਨ ਫਤਿਹ ਅਧੀਨ ਮਿਸਨ ਯੋਧੇ ਬਣਾਏ ਜਾਣੇ ਹਨ ਜਿਸ ਅਧੀਨ ਹਰੇਕ ਵਿਅਕਤੀ ਨੇ ਆਪਣੇ ਮੋਬਾਇਲ ਫੋਨ ਵਿੱਚ ਕੋਵਾ ਐਪ ਡਾਊਨਲੋਡ ਕਰਨਾ ਹੈ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਇਹ ਐਪ ਡਾਊਨਲੋਡ ਕਰਵਾਉਂਣਾ ਹੈ। ਉਹਨਾਂ ਕਿਹਾ ਕਿ ਜਿਸ ਵਿਅਕਤੀ ਨੂੰ ਕੋਵਾ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ ਉਸ ਦੇ ਨਾਲ ਸੇਲਫੀ ਲੈ ਕੇ ਕੋਵਾ ਐਪ ਤੇ ਅਪਲੋਡ ਕਰਨਾ ਹੈ। ਇਸ ਦੇ ਅਧਾਰ ਤੇ ਹਰ ਰੋਜ ਅਤੇ ਹਫਤਾ ਵਾਈਜ ਮਿਸ਼ਨ ਯੋਧੇ ਬਣਾਏ ਜਾਣੇ ਹਨ ਜਿਨਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਤਰਾਂ ਦੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਜਾਣਾ ਹੈ। ਉਨਾਂ ਕਿਹਾ ਕਿ ਇਸ ਅਧੀਨ 15 ਜੂਨ ਤੋਂ ਪੂਰੇ ਮਹੀਨੇ ਲਈ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ ਜਿਸ ਅਧੀਨ ਵੱਖ ਵੱਖ ਵਿਭਾਗਾਂ ਨਾਲ ਮਿਲ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਘਰ ਤੋਂ ਬਿਨਾਂ ਮਾਸਕ ਲਗਾਏ ਬਾਹਰ ਨਾ ਨਿਕਲੋ, ਬਾਰ ਬਾਰ ਹੱਥਾਂ ਨੂੰ ਧੋਵੇ ਅਤੇ ਸੋਸਲ ਡਿਸਟੈਂਸ ਨੂੰ ਬਣਾਈ ਰੱਖੋ।

LEAVE A REPLY

Please enter your comment!
Please enter your name here