ਅੱਜ ਵੀਰਵਾਰ ਨੂੰ ਜਿਲੇ ਵਿੱਚ 8 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੀਟਿਵ

ਪਠਾਨਕੋਟ(ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਵੀਰਵਾਰ ਨੂੰ 8 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਅਤੇ 19 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।

Advertisements

ਉਹਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਵੀਰਵਾਰ ਨੂੰ ਕੂਲ 166 ਕੇਸ ਕਰੋਨਾ ਪਾਜੀਟਿਵ ਦੇ ਹੋ ਗਏ ਹਨ ਜਿਨਾਂ ਵਿੱਚੋਂ 106 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਹਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 55 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਅੱਜ ਜਿਨਾਂ 8 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਹਨਾਂ ਵਿੱਚੋਂ 6 ਲੋਕ ਪਠਾਨਕੋਟ ਨਿਵਾਸੀ ਹਨ ਅਤੇ 2 ਲੋਕ ਇੱਕ ਜਲੰਧਰ ਵਿਖੇ ਦਾਖਲ ਵਿਅਕਤੀ ਅਤੇ ਇੱਕ ਲੁਧਿਆਣਾ ਵਿਖੇ ਦਾਖਲ ਕਰੋਨਾ ਪਾਜੀਟਿਵ ਦੇ ਸੰਪਰਕ ਲੋਕਾਂ ਵਿੱਚੋਂ ਹਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ 19 ਲੋਕਾਂ ਨੂੰ ਆਪਣੇ ਘਰ•ਾਂ ਲਈ ਰਵਾਨਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਨਾਂ ਲੋਕਾਂ ਵਿੱਚੋਂ 10 ਲੋਕ ਅੰਦਰੂਨ ਬਜਾਰ, 7 ਵੱਖ-ਵੱਖ ਸਥਾਨਾਂ ਤੋਂ ਅਤੇ 2 ਲੋਕ ਮੀਰਪੁਰ ਕਾਲੋਨੀ ਤੋਂ ਹਨ। ਉਹਨਾਂ ਦੱਸਿਆ ਕਿ ਹਰੇਕ ਨਾਗਰਿਕ ਨੂੰ ਚਾਹੀਦਾ ਹੈ ਕਿ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਹੀ ਅਸੀਂ ਕਰੋਨਾ ਤੇ ਕਾਬੂ ਪਾ ਸਕਾਂਗੇ।

LEAVE A REPLY

Please enter your comment!
Please enter your name here