ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖ ਕੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗਾ ਦਿਵਸ

ਪਠਾਨਕੋਟ (ਦ ਸਟੈਲਰ ਨਿਊਜ਼)। ਕੋਵਿਡ-19 ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰਾਂ ਇਸ ਸਾਲ ਵੀ 6ਵਾਂ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ 2020 ਨੂੰ ਪੂਰੇ ਵਿਸ਼ਵ ਵਿੱਚ ਮਨਾਇਆ ਜਾਣਾ ਹੈ। ਇਹ ਜਾਣਕਾਰੀ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ। ਉਹਨਾਂ ਦੱਸਿਆ ਕਿ ਸਰਕਾਰ ਵਲੋਂ ਦੇਸ਼ ਵਿੱਚ ਕੋਵਿਡ-19 ਦੀ ਮਹਾਮਾਰੀ ਕਾਰਨ ਲੋਕਾਂ ਦਾ ਇਕੱਠ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਲਈ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਪ੍ਰਸ਼ਾਸ਼ਨ, ਪਠਾਨਕੋਟ ਵਲੋਂ 21 ਜੂਨ 2020 ਨੂੰ ਸਵੇਰੇ 07:00 ਵਜੇ ਯੋਗਾ ਦਿਵਸ ਜ਼ਿਲਾ ਪ੍ਰਬੰਧਕੀ ਕੰਪਲੈਕਸ, ਪਠਾਨਕੋਟ (ਕਮਰਾ ਨੰ: 218) ਵਿਖੇ ਮਨਾਇਆ ਜਾਵੇਗਾ। ਜਿਸ ਵਿੱਚ ਜ਼ਿਲੇ ਦੇ ਸਿਰਫ 15-20 ਅਧਿਕਾਰੀ ਹੀ ਸ਼ਾਮਿਲ ਕੀਤੇ ਜਾਣਗੇ।

Advertisements

ਇਸ ਦੇ ਨਾਲ ਹੀ ਸਰਕਾਰ ਦੀਆਂ ਦਿੱਤੀਆਂ ਹਦਾਇਤਾਂ ਅਨੁਸਾਰ ਬਾਕੀ ਹੋਰ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ ਅੰਦਰ ਰਹਿ ਕੇ ਹੀ 6ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਂਣਗੇ। ਉਹਨਾਂ ਜਿਲਾ ਪਠਾਨਕੋਟ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਸਭ ਤੋਂ ਵੱਡਾ ਧੰਨ ਹੈ ਅਤੇ ਸਾਨੂੰ ਆਪਣੀ ਸਿਹਤ ਨੂੰ ਬਰਕਰਾਰ ਰੱਖਣ ਦੇ ਲਈ ਪ੍ਰਤੀ ਦਿਨ ਯੋਗ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਓ ਸਾਰੇ ਜਿਲਾ ਨਿਵਾਸੀ ਇਹ ਪ੍ਰਣ ਕਰਦੇ ਹਾਂ ਕਿ 21 ਜੂਨ ਨੂੰ 6ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਆਪਣੇ ਘਰਾਂ ਅੰਦਰ ਆਪਣੇ ਪਰਿਵਾਰ ਨਾਲ ਮਨਾਵਾਂਗੇ।

LEAVE A REPLY

Please enter your comment!
Please enter your name here