ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਡਰ ਟ੍ਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਆਯੋਜਿਤ

ਪਠਾਨਕੋਟ(ਦ ਸਟੈਲਰ ਨਿਊਜ਼)। ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੰਵਲਜੀਤ ਸਿੰਘ ਬਾਜਵਾ, ਜਿਲਾ ਅਤੇ ਸ਼ੈਸਨ ਜੱਜ-ਕਮ-ਚੈਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੀ ਪ੍ਰਧਾਨਗੀ ਹੇਠ ਜਤਿੰਦਰ ਪਾਲ ਸਿੰਘ, ਸੀ.ਜੇ.ਐਮ-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ, ਸੁਰਿੰਦਰ ਸਿੰਘ, ਵਧੀਕ ਕਮਿਸ਼ਨਰ (ਜਰਨਲ), ਰਮਨੀਸ ਕੁਮਾਰ ਚੌਧਰੀ (ਐਸ.ਪੀ), ਜੀਵਨ ਠਾਕੁਰ, ਜੇਲ ਸੁਪਰਡੈਂਟ, ਪਠਾਨਕੋਟ ਅਤੇ ਬਲਕਾਰ ਸਿੰਘ ਭੁਲਰ, ਸੁਪਰਡੈਂਟ, ਕੇਂਦਰੀ ਜੇਲ, ਗੁਰਦਾਸਪੁਰ  ਨਾਲ ਅੰਡਰ ਟ੍ਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਵੀਡਿਓ ਕੰਨਫਰੈਸ਼ ਰਾਹੀ ਕੀਤੀ ਗਈ।

Advertisements

ਇਸ ਮੀਟਿੰਗ ਵਿੱਚ ਬਲਕਾਰ ਸਿੰਘ ਭੁਲਰ, ਸੁਪਰਡੈਂਟ, ਕੇਂਦਰੀ ਜੇਲ, ਗੁਰਦਾਸਪੁਰ ਵਲੋਂ ਦੱਸਿਆ ਗਿਆ ਕਿ ਹੁਣ ਤੱਕ 92 ਕੈਦੀਆਂ ਨੂੰ ਜਮਾਨਤ ਤੇ ਰਿਹਾਅ ਕੀਤਾ ਗਿਆ ਹੈ। ਜਿਲਾ ਅਤੇ ਸ਼ੈਸਨ ਜੱਜ, ਪਠਾਨਕੋਟ ਵਲੋਂ ਮੀਟਿੰਗ ਵਿੱਚ ਸਾਮਿਲ ਹੋਏ ਮੈਂਬਰਾਂ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੇ ਹੁਕਮਾਂ ਦੀ ਵੱਧ ਤੋਂ ਵੱਧ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ।

LEAVE A REPLY

Please enter your comment!
Please enter your name here