ਸ਼ਿਕਾਇਤ ਸੰਬੰਧੀ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਨੇ ਪਿੰਡ ਠੀਂਡਾ ਦਾ ਕੀਤਾ ਦੌਰਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਮੈਡਮ ਤੇਜਿੰਦਰ ਕੌਰ (ਰਿਟਾ. ਆਈ.ਏ.ਐਸ) ਦੇ ਨਿਰਦੇਸ਼ਾਂ ‘ਤੇ ਕਮਿਸ਼ਨ ਦੇ ਮੈਂਬਰ ਪ੍ਰਭਦਿਆਲ ਰਾਮਪੁਰ ਵਲੋਂ ਇਕ ਸ਼ਿਕਾਇਤ ਦੇ ਸਬੰਧ ਵਿੱਚ ਬਲਾਕ ਮਾਹਿਲਪੁਰ ਦੇ ਪਿੰਡ ਠੀਂਡਾ ਦਾ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਪਿੰਡ ਦੀ ਵਸਨੀਕ ਮਹਿਲਾ ਰਾਜ ਰਾਣੀ ਅਤੇ ਹੋਰਨਾਂ ਔਰਤਾਂ ਵਲੋਂ ਸਾਂਝੇ ਤੌਰ ‘ਤੇ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ ਕਿ ਉਹਨਾਂ ਦੇ ਢੇਰ ਸੁੱਟਣ ਵਾਲੀ ਜਗਾਂ ਦੀ ਚਾਰਦੀਵਾਰੀ ਉਚੀ ਕਰਵਾਈ ਜਾਵੇ।

Advertisements

ਪ੍ਰਭਦਿਆਲ ਰਾਮਪੁਰ ਨੇ ਕਿਹਾ ਕਿ ਕਮਿਸ਼ਨ ਨੂੰ ਜੋ ਰਿਪੋਰਟ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਲੋਂ ਪ੍ਰਾਪਤ ਹੋਈ ਹੈ, ਉਸ ਵਿੱਚ ਵੀ ਪਿੰਡ ਦੀ ਪੰਚਾਇਤ ਨੂੰ ਚਾਰਦੀਵਾਰੀ ਉੱਚੀ ਕਰਨ ਬਾਰੇ ਕਿਹਾ ਗਿਆ ਹੈ। ਉਹਨਾਂ ਦੱਸਿਆ ਕਿ ਇਸਦੇ ਬਾਵਜੂਦ ਪੰਚਾਇਤ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ‘ਤੇ ਸ਼ਿਕਾਇਤਕਰਤਾ ਔਰਤਾਂ ਵਲੋਂ ਕਮਿਸ਼ਨ ਨੂੰ ਮੌਕਾ ਦੇਖਣ ਦੀ ਬੇਨਤੀ ਕੀਤੀ ਗਈ ਸੀ। ਉਹਨਾਂ ਜਿੱਥੇ ਸ਼ਿਕਾਇਤ ਕਰਤਾ ਔਰਤਾਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇਗਾ, ਉਥੇ ਪਿੰਡ ਦੀ ਪੰਚਾਇਤ ਨੂੰ ਵੀ ਜਲਦੀ ਉਚਿਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here