ਕੋਰੋਨਾ ਖਿਲਾਫ ਜੰਗ ‘ਚ ਜ਼ਿਲਾ ਪੁਲਿਸ ਨੇ ਸੰਭਾਲੀ ਜਾਗਰੂਕਤਾ ਕਮਾਨ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵਲੋਂ ਕੋਰੋਨਾ ਖਿਲਾਫ ਜੰਗ ਜਿੱਤਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਅੱਜ ਜ਼ਿਲਾ ਪੁਲਿਸ ਨੇ ਜਾਗਰੂਕਤਾ ਦੀ ਕਮਾਨ ਸੰਭਾਲਦਿਆਂ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਮਾਸਕ ਅਤੇ ਵਾਰ-ਵਾਰ ਹੱਥ ਧੋਣ ਵਰਗੀਆਂ ਸਾਵਧਾਨੀਆਂ ਵਰਤਣ ਲਈ ਜ਼ਿਲਾ ਵਾਸੀਆਂ ਨੂੰ ਜਾਗਰੂਕ ਕੀਤਾ। ਇਸ ਤੋਂ ਇਲਾਵਾ ਜ਼ਿਲਾ ਪੁਲਿਸ ਵਲੋਂ ਮੁਫ਼ਤ ਮਾਸਕ ਵੀ ਵੰਡੇ ਗਏ।

Advertisements

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਵਿਡ-19 ਤੋਂ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲੇ ਵਿੱਚ ਜ਼ਮੀਨੀ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਹੀ ਅੱਜ ਐਸ.ਐਸ.ਪੀ. ਗੌਰਵ ਗਰਗ ਦੀ ਅਗਵਾਈ ਵਿੱਚ ਜ਼ਿਲ•ਾ ਪੁਲਿਸ ਵਲੋਂ ਕੋਰੋਨਾ ਯੋਧਿਆਂ ਦੀ ਭੂਮਿਕਾ ਨਿਭਾਉਂਦਿਆਂ ਮਾਸਕ ਦੀ ਵਰਤੋਂ ਸਮੇਤ ਸਮੇਂ-ਸਮੇਂ ‘ਤੇ ਹੱਥ ਧੋਣ ਅਤੇ ਸਮਾਜਿਕ ਦੂਰੀ ਬਰਕਰਾਰ ਰੱਖਣ ਲਈ ਜ਼ਿਲਾ ਵਾਸੀਆਂ ਨੂੰ ਪ੍ਰੇਰਿਤ ਕੀਤਾ ਗਿਆ। ਅਪਨੀਤ ਰਿਆਤ ਨੇ ਦੱਸਿਆ ਕਿ ਜਿਥੇ ਬੀਤੇ ਦਿਨ ਵੱਖ-ਵੱਖ ਗੈਰ-ਸਰਕਾਰੀ ਸਮਾਜ ਸੇਵੀ ਸੰਸਥਾਵਾਂ ਵਲੋਂ ਸ਼ਲਾਘਯੋਗ ਇਕ ਵੱਡੀ ਜਾਗੂਰਕਤਾ ਮੁਹਿੰਮ ਵਿੱਢੀ ਗਈ ਸੀ, ਉਥੇ ਪ੍ਰਚਾਰ ਵਾਹਨਾਂ, ਪਿੰਡਾਂ ਦੇ ਸਰਪੰਚਾਂ ਅਤੇ ਆਂਗਣਵਾੜੀ ਵਰਕਰਾਂ ਵਲੋਂ ਵੀ ਕੋਰੋਨਾ ਯੋਧਿਆਂ ਦੀ ਭੂਮਿਕਾ ਨਿਭਾਉਂਦਿਆਂ ‘ਮਿਸ਼ਨ ਫਤਿਹ’ ਦਾ ਸੁਨੇਹਾ ਘਰ-ਘਰ ਪਹੁੰਚਾਇਆ ਗਿਆ। ਉਹਨਾਂ ਕਿਹਾ ਕਿ ਜ਼ਿਲਾ ਪੁਲਿਸ ਵਲੋਂ ਬੈਜ਼ ਲਗਾ ਕੇ ਲੋਕਾਂ ਨੂੰ ਕੋਵਿਡ-19 ਪ੍ਰਤੀ ਸਾਵਧਾਨ ਕਰਨ ਦੀ ਗਤੀਵਿਧੀ ਦਾ ਦਿਨ 20 ਜੂਨ ਮਿਥਿਆ ਗਿਆ ਸੀ, ਜਿਸ ਤਹਿਤ ਅੱਜ ਜ਼ਿਲਾ ਪੁਲਿਸ ਵਲੋਂ ਕੋਰੋਨਾ ਯੋਧਿਆਂ ਦੇ ਬੈਜ਼ ਲਗਾ ਕੇ ਇਕ ਮੁਹਿੰਮ ਦੇ ਤੌਰ ‘ਤੇ ‘ਮਿਸ਼ਨ ਫਤਿਹ’ ਨੂੰ ਸਿਖਰਾਂ ‘ਤੇ ਪਹੁੰਚਾਇਆ ਗਿਆ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਰੈਜੀਡੈਂਟ ਵੈਲਫੇਅਰ ਕਮੇਟੀਆਂ ਅਤੇ ਸ਼ਹਿਰੀਆਂ ਰਾਹੀਂ ਜਾਗਰੂਕਤਾ ਮੁਹਿੰਮ 21 ਜੂਨ ਨੂੰ ਚਲਾਈ ਜਾਵੇਗੀ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਾ ਐਪ ‘ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ ‘ਤੇ ਕੀਤੀ ਜਾ ਰਹੀ ਹੈ, ਜਿਸ ਦੀ ਸੂਚੀ ਜ਼ਿਲਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ, ਤਾਂ ਜੋ ਉਹਨਾਂ ਦੀ ਬੈਜ ਅਤੇ ਟੀ-ਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ। ਉਨਾਂ ਦੱਸਿਆ ਕਿ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਹੋਵੇਗੀ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਕੇ ਹਿੱਸਾ ਲੈ ਸਕਦੇ ਹਨ।ਐਸ.ਐਸ.ਪੀ. ਗੌਰਵ ਗਰਗ ਨੇ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਹੁਸ਼ਿਆਰਪੁਰ ਜ਼ਿਲੇ ਦੀ ਪੁਲਿਸ ਵਚਨਬੱਧ ਹੈ। ਉਹਨਾਂ ਕਿਹਾ ਕਿ ਜਿੱਥੇ ਕਿਸੇ ਵੀ ਤਰਾਂ ਦੇ ਅਪਰਾਧ ਨੂੰ ਠੱਲ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ, ਉਥੇ ਕੋਰੋਨਾ ਖਿਲਾਫ ਜੰਗ ਵਿੱਚ ਵੀ ਜ਼ਿਲਾ ਪੁਲਿਸ ਵਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਨਿਯਮਾਂ ਦੀ ਪਾਲਣਾ ਕਰਕੇ ਇਕ ਜਿੰਮੇਵਾਰ ਨਾਗਰਿਕ ਦੀ ਤਰਾਂ ਹੀ ਘਰੋਂ ਬਾਹਰ ਨਿਕਲਿਆ ਜਾਵੇ। ਉਹਨਾਂ ਕਿਹਾ ਕਿ ਘਰੋਂ ਬਾਹਰ ਜਾਣ ਸਮੇਂ ਮਾਸਕ ਪਹਿਨਣਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਸਮਾਜਿਕ ਦੂਰੀ ਅਤੇ ਸਮੇਂ-ਸਮੇਂ ‘ਤੇ ਹੱਥਾਂ ਨੂੰ ਧੋਣ ਵਰਗੀਆਂ ਸਾਵਧਾਨੀਆਂ ਵਰਤਣ ਨਾਲ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ‘ਮਿਸ਼ਨ ਫਤਿਹ’ ਤਹਿਤ ਜ਼ਿਲਾ ਵਾਸੀਆਂ ਦੀ ਇਕਜੁੱਟਤਾ ਕਾਰਨ ਪੈਦਾ ਹੋਈ ਲੋਕ ਲਹਿਰ ਸਦਕਾ ਜਲਦੀ ਕੋਰੋਨਾ ਖਿਲਾਫ਼ ਜੰਗ ਜਿੱਤ ਲਈ ਜਾਵੇਗੀ।

LEAVE A REPLY

Please enter your comment!
Please enter your name here