ਐਤਵਾਰ ਨੂੰ ਜਿਲੇ ਵਿੱਚ 16 ਹੋਰ ਲੋਕਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ, ਕੁੱਲ ਗਿਣਤੀ ਹੋਈ 182

ਪਠਾਨਕੋਟ(ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਐਤਵਾਰ ਨੂੰ 220 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚ 16 ਲੋਕ ਕਰੋਨਾ ਪਾਜੀਟਿਵ ਅਤੇ 204 ਲੋਕ ਕਰੋਨਾ ਨੈਗੇਟਿਵ ਆਏ ਹਨ ਅਤੇ ਪਿਛਲੇ ਦੋ ਦਿਨਾਂ ਵਿੱਚ 9 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਹਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਐਤਵਾਰ ਨੂੰ ਕੂਲ 182 ਕੇਸ ਕਰੋਨਾ ਪਾਜੀਟਿਵ ਦੇ  ਹੋ ਗਏ ਹਨ ਜਿਨਾਂ ਵਿੱਚੋਂ 131 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।

Advertisements

ਉਹਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 46 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਅੱਜ ਜਿਨਾਂ 14 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਹਨਾਂ ਵਿੱਚੋਂ ਪਿੰਡ ਹੈਬਤ ਪਿੰਡੀ ਦਾ ਇੱਕ ਪਰਿਵਾਰ ਜੋ ਦਿੱਲੀ ਵਿਖੇ ਰਹਿੰਦਾ ਸੀ ਵਾਪਸ ਆਪਣੇ ਘਰ ਆਇਆ ਹੈ ਉਸ ਪਰਿਵਾਰ ਦੇ 5 ਮੈਂਬਰ ਕਰੋਨਾ ਪਾਜੀਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਦੋ ਲੋਕ ਜੋ ਬਾਹਰੀ ਜਿਲੇ ਦੇ ਰਹਿਣ ਵਾਲੇ ਹਨ ਅਤੇ ਇਨਾਂ ਵਿੱਚੋਂ ਇੱਕ ਵਿਅਕਤੀ ਪਠਾਨਕੋਟ ਵਿਖੇ ਸਰਕਾਰੀ ਨੋਕਰੀ ਕਰ ਰਿਹਾ ਹੈ ਅਤੇ ਦੂਸਰਾ ਵਿਅਕਤੀ ਪਹਿਲਾ ਤੋਂ ਕਰੋਨਾ ਪਾਜੀਟਿਵ ਦੇ ਸੰਪਰਕ ਵਿੱਚੋਂ ਹੈ, ਤਿੰਨ ਲੋਕ ਕੱਚੇ ਕਵਾਟਰ ਇਲਾਕੇ ਵਿੱਚੋਂ ਹਨ ਅਤੇ ਇਸ ਤੋਂ ਇਲਾਵਾ ਬਾਕੀ ਸਾਰੇ ਮਾਮਲੇ ਵੱਖ ਵੱਖ ਸਥਾਨਾਂ ਤੋਂ ਹਨ।

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ ਸਨੀਵਾਰ ਅਤੇ ਐਤਵਾਰ ਦੇ ਦਿਨ ਕੂਲ 9 ਲੋਕਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾ ਕੇ ਹਰੇਕ ਨਾਗਰਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਕਿ ਘਰ ਤੋਂ ਬਾਹਰ ਜਾਣ ਲੱਗਿਆ ਮਾਸਕ ਦਾ ਪ੍ਰਯੋਗ ਕਰੋਂ, ਵਾਰ ਵਾਰ ਹੱਥਾਂ ਨੂੰ ਧੋਵੇ ਅਤੇ ਸਮਾਜਿਕ ਦੂਰੀ ਬਣਾ ਕੇ ਰੱਖੋਂ। ਉਹਨਾਂ ਕਿਹਾ ਕਿ ਆਓ ਸਾਰੇ ਮਿਲਕੇ ਇਨ੍ਰਾਂ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਪੰਜਾਬ ਨੂੰ ਕਰੋਨਾ ਮੁਕਤ ਬਣਾਈਏ।

LEAVE A REPLY

Please enter your comment!
Please enter your name here